ਪੰਜਾਬ ਵਜ਼ਾਰਤ ਦੀ ਅੱਜ ਹੋਣ ਵਾਲੀ ਅਹਿਮ ਮੀਟਿੰਗ ਮੁਲਤਵੀ

11/08/2019 8:44:26 AM

ਚੰਡੀਗੜ੍ਹ (ਵਰੁਣ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੋਣ ਵਾਲੀ ਪੰਜਾਬ ਵਜ਼ਾਰਤ ਦੀ ਮੀਟਿੰਗ ਮੁਲਤਵੀ ਹੋ ਗਈ ਹੈ। ਇਸ ਮੀਟਿੰਗ ਦੌਰਾਨ ਕਈ ਅਹਿਮ ਵਿਸ਼ਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਣਾ ਸੀ।

ਦੱਸ ਦੇਈਏ ਕਿ ਇਹ ਮੀਟਿੰਗ 8 ਨਵੰਬਰ, ਦਿਨ ਸ਼ੁੱਕਰਵਾਰ ਮਤਲਬ ਕਿ ਅੱਜ ਸਵੇਰੇ 11.30 ਵਜੇ ਪੰਜਾਬ ਭਵਨ ਵਿਖੇ ਰੱਖੀ ਗਈ ਸੀ ਪਰ ਹੁਣ ਇਸ ਮੀਟਿੰਗ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।

Babita

This news is Content Editor Babita