ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਇਕ ਵਾਰ ਫਿਰ ਮੁਲਤਵੀ

01/30/2020 10:36:21 AM

ਚੰਡੀਗੜ੍ਹ (ਰਮਨਜੀਤ) : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਇਕ ਵਾਰ ਫਿਰ ਮੁਲਤਵੀ ਕਰ ਦਿੱਤੀ ਗਈ ਹੈ। ਇਹ ਮੀਟਿੰਗ ਵੀਰਵਾਰ ਮਤਲਬ ਕਿ 30 ਜਨਵਰੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਣੀ ਸੀ ਪਰ ਹੁਣ ਇਸ ਨੂੰ ਮੁਲਤਵੀ ਕਰਕੇ 31 ਜਨਵਰੀ ਲਈ ਕਰ ਦਿੱਤਾ ਗਿਆ ਹੈ।

ਹੁਣ ਇਹ ਮੀਟਿੰਗ 31 ਜਨਵਰੀ, ਦਿਨ ਸ਼ੁੱਕਰਵਾਰ ਨੂੰ ਦੁਪਹਿਰ ਬਾਅਦ 3 ਵਜੇ ਪੰਜਾਬ ਭਵਨ 'ਚ ਰੱਖੀ ਗਈ ਹੈ, ਜਿਸ 'ਚ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

Babita

This news is Content Editor Babita