ਅੱਜ ਨਹੀਂ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਜਾਣੋ ਕਦੋਂ ਤਕ ਹੋਈ ਮੁਲਤਵੀ
Monday, Feb 10, 2025 - 08:30 AM (IST)
![ਅੱਜ ਨਹੀਂ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਜਾਣੋ ਕਦੋਂ ਤਕ ਹੋਈ ਮੁਲਤਵੀ](https://static.jagbani.com/multimedia/2025_2image_16_27_377735849punjabcabinetnewcabinet.jpg)
ਚੰਡੀਗੜ੍ਹ (ਅੰਕੁਰ)- ਅੱਜ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਮੀਟਿੰਗ ਹੁਣ 13 ਫ਼ਰਵਰੀ ਯਾਨੀ ਵੀਰਵਾਰ ਨੂੰ ਵੀਰਵਾਰ ਨੂੰ ਹੋਵੇਗੀ। ਫ਼ਿਲਹਾਲ ਮੀਟਿੰਗ ਮੁਲਤਵੀ ਹੋਣ ਦਾ ਸਪਸ਼ਟ ਕਾਰਨ ਸਾਹਮਣੇ ਨਹੀਂ ਆਇਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਲਗਾਤਾਰ 2 ਦਿਨ ਬੰਦ ਰਹਿਣਗੇ ਸਕੂਲ
ਇਸ ਸਬੰਧੀ ਜਾਰੀ ਪੱਤਰ ਵਿਚ ਲਿਖਿਆ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 10 ਫਰਵਰੀ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਕੁਝ ਰੁਝੇਵਿਆਂ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਮੀਟਿੰਗ 13 ਫਰਵਰੀ ਨੂੰ ਹੋਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8