Big Breaking: CM ਮਾਨ ਦੀ ਖ਼ਰਾਬ ਸਿਹਤ ਕਾਰਨ ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ
Friday, Sep 05, 2025 - 02:54 PM (IST)

ਚੰਡੀਗੜ੍ਹ (ਰਮਨਜੀਤ, ਵਰੁਣ): ਅੱਜ ਸ਼ਾਮ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਖ਼ਰਾਬ ਸਿਹਤ ਨੂੰ ਵੇਖਦਿਆਂ ਇਹ ਮੀਟਿੰਗ ਅੱਜ ਨਹੀਂ ਹੋਵੇਗੀ। ਮੀਟਿੰਗ ਦੀ ਨਵੀਂ ਤਾਰੀਖ਼ ਦਾ ਐਲਾਨ ਛੇਤੀ ਹੀ ਕੀਤਾ ਜਾਵੇਗਾ। ਪੰਜਾਬ 'ਚ ਹੜ੍ਹ ਦੇ ਹਾਲਾਤ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਨੇ ਹੀ ਇਹ ਮੀਟਿੰਗ ਸੱਦੀ ਸੀ, ਪਰ ਉਨ੍ਹਾਂ ਦੀ ਤਬੀਅਤ ਠੀਕ ਹੋਣ ਕਾਰਨ ਹੁਣ ਇਹ ਮੀਟਿੰਗ ਅੱਜ ਨਹੀਂ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - Big Breaking: ਹੜ੍ਹ ਪੀੜਤਾਂ ਦੀ ਮਦਦ ਕਰਦਿਆਂ 'ਆਪ' ਆਗੂ ਦੀ ਮੌਤ
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੀਤੇ ਦਿਨੀਂ ਬਿਮਾਰ ਹੋ ਗਏ ਸਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦਾ ਹਾਲਚਾਲ ਪੁੱਛਣ ਦੇ ਲਈ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਪਹੁੰਚੇ ਸਨ। ਇਸ ਮਗਰੋਂ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਵੀ ਕੀਤੀ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8