ਪੰਜਾਬ ਮੰਤਰੀ ਮੰਡਲ ਦੀ ਬੈਠਕ ਸ਼ੁਰੂ, ਅਹਿਮ ਫੈਸਲਿਆਂ ''ਤੇ ਲੱਗੇਗੀ ਮੋਹਰ

07/24/2019 3:19:33 PM

ਚੰਡੀਗੜ੍ਹ (ਵਰੁਣ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਬੁੱਧਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ ਦੌਰਾਨ ਕਈ ਅਹਿਮ ਫੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ। ਸਕੱਤਰੇਤ 'ਚ ਹੋਣ ਵਾਲੀ ਇਸ ਬੈਠਕ ਦੌਰਾਨ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਵਿਸ਼ੇਸ਼ ਪੈਕਜ ਦੀ ਪ੍ਰਵਾਨਗੀ 'ਤੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਪ੍ਰਾਈਵੇਟ ਯੂਨੀਵਰਸਿਟੀਆਂ ਵਾਸਤੇ ਜ਼ਮੀਨ ਦੀ ਸ਼ਰਤ 35 ਏਕੜ ਤੋਂ ਘਟਾ ਕੇ 25 ਏਕੜ ਕੀਤੇ ਜਾਣ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ। ਬੈਠਕ ਦੌਰਾਨ ਜਲ ਸਪਲਾਈ ਦੇ ਬਕਾਇਆ ਬਿਜਲੀ ਬਿੱਲਾਂ ਦੇ ਨਿਪਟਾਰੇ ਲਈ 'ਵਨ ਟਾਈਮ ਸੈਟਲਮੈਂਟ' ਪਾਲਿਸੀ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ ਅਤੇ ਇਸ ਦੇ ਨਾਲ ਹੀ ਟੂਰਿਜ਼ਮ, ਕਲਚਲਰ, ਪੀ. ਡਬਲਿਊ. ਡੀ. ਤੇ ਸਿੱਖਿਆ ਵਿਭਾਗ ਦੀ ਸਲਾਨਾ ਪ੍ਰੋਗਰੈੱਸ ਰਿਪੋਰਟ 'ਤੇ 4 ਸਾਲ ਦੀ ਕਾਰਜ ਯੋਜਨਾ ਦਾ ਪ੍ਰਸਤਾਵ ਰੱਖਿਆ ਜਾ ਸਕਦਾ ਹੈ।

Babita

This news is Content Editor Babita