ਇਸ ਤਾਰੀਖ਼ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ, ਅਹਿਮ ਫ਼ੈਸਲਿਆਂ ''ਤੇ ਲੱਗ ਸਕਦੀ ਹੈ ਮੋਹਰ
Wednesday, Feb 22, 2023 - 10:21 PM (IST)
ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ ਮੰਗਲਵਾਰ 28 ਫ਼ਰਵਰੀ ਨੂੰ ਹੋਣ ਜਾ ਰਹੀ ਹੈ। ਪੰਜਾਬ ਕੈਬਨਿਟ ਦੀ ਇਹ ਮੀਟਿੰਗ 28 ਫ਼ਰਵਰੀ ਨੂੰ ਸਵੇਰੇ 10 ਵਜੇ ਪੰਜਾਬ ਸਿਵਲ ਸਕੱਤਰੇਤ ਵਿਚ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - ਪੁਲਸ ਮੁਕਾਬਲੇ 'ਚ ਗੈਂਗਸਟਰ ਢੇਰ, ਮਾਨ ਸਰਕਾਰ ਦਾ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡਾ ਐਕਸ਼ਨ, ਪੜ੍ਹੋ TOP 10
ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਸ ਮੀਟਿੰਗ ਵਿਚ ਲੋਕ ਹਿੱਤ ਵਿਚ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਜਾ ਸਕਦੀ ਹੈ। ਨਾਲ ਹੀ ਫ਼ੈਸਲੇ ਵੱਡੇ ਫ਼ੈਸਲਿਆਂ 'ਤੇ ਮੋਹਰ ਵੀ ਲੱਗ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਘੱਗਰ ਕਮੇਟੀ ਦੀ ਉੱਚ ਪੱਧਰੀ ਮੀਟਿੰਗ 24 ਨੂੰ, ਵਿਧਾਨ ਸਭਾ ਵਿਚ ਚੁੱਕਿਆ ਗਿਆ ਸੀ ਮੁੱਦਾ
ਦੱਸ ਦੇਈਏ ਕਿ ਬੀਤੇ ਦਿਨੀਂ ਹੀ ਪੰਜਾਬ ਕੈਬਨਿਟ ਦੀ ਮੀਟਿੰਗ ਸੀ ਜਿਸ ਵਿਚ ਕਈ ਅਹਿਮ ਫ਼ੈਸਲੇ ਲਏ ਗਏ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਪੰਜਾਬ ਦੀ ਮਾਂ ਬੋਲੀ ਪੰਜਾਬੀ ਨੂੰ ਵੱਡੇ ਪੱਧਰ ’ਤੇ ਪ੍ਰਫੁੱਲਤ ਕਰਨ ਲਈ ‘ਪੰਜਾਬ ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਨਿਯਮ-1958’ (ਪੰਜਾਬ ਸ਼ਾਪਜ਼ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟ ਰੂਲਜ਼) ਵਿਚ ਸੋਧ ਨੂੰ ਪ੍ਰਵਾਨਗੀ, 45 ਦਿਨਾਂ ਅੰਦਰ ਸੀ. ਐੱਲ. ਯੂ. ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣਾ, ਦੰਗਾ/ਅੱਤਵਾਦ ਪੀੜਤਾਂ ਲਈ ਰਾਖਵੇਂਕਰਨ 'ਚ ਵਾਧਾ, ਜਾਬ ਫੂਡ ਗ੍ਰੇਨ ਲੇਬਰ ਐਂਡ ਕਾਰਟੇਜ ਪਾਲਿਸੀ 2023" ਨੂੰ ਪ੍ਰਵਾਨਗੀ, ਪਟਵਾਰੀਆਂ ਦੀ ਤਨਖ਼ਾਹ 'ਚ ਵਾਧੇ ਤੋਂ ਇਲਾਵਾ ਹੋਰ ਕਈ ਫ਼ੈਸਲੇ ਲਏ ਗਏ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।