ਭਗਵੰਤ ਮਾਨ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕੱਚੇ ਕਾਮਿਆਂ ਨੂੰ ਪੱਕਾ ਕਰਨ ਬਾਰੇ ਹੋ ਸਕਦੈ ਫ਼ੈਸਲਾ

Monday, Jul 11, 2022 - 09:38 AM (IST)

ਭਗਵੰਤ ਮਾਨ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕੱਚੇ ਕਾਮਿਆਂ ਨੂੰ ਪੱਕਾ ਕਰਨ ਬਾਰੇ ਹੋ ਸਕਦੈ ਫ਼ੈਸਲਾ

ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਕੈਬਨਿਟ ਦੀ ਅਹਿਮ ਮੀਟਿੰਗ ਸੋਮਵਾਰ ਨੂੰ ਹੋਣ ਜਾ ਰਹੀ ਹੈ। ਮੀਟਿੰਗ ਦੌਰਾਨ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ। ਜਾਣਕਾਰੀ ਮੁਤਾਬਕ ਕੈਬਨਿਟ ਦੀ ਸਬ ਕਮੇਟੀ ਵੱਲੋਂ ਸਾਰੇ ਕੱਚੇ ਕਾਮਿਆਂ ਬਾਰੇ ਵਿਭਾਗਾਂ ਤੋਂ ਰਿਕਾਰਡ ਤਲਕ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਸਕੂਲ ਹਾਦਸੇ ’ਚ ਮਾਰੀ ਗਈ ਹਿਰਾਕਸ਼ੀ ਦਾ ਹੋਇਆ ਸਸਕਾਰ, ਰੋ-ਰੋ ਬੇਹਾਲ ਹੋਏ ਮਾਪੇ

ਇਸ ਦੇ ਨਾਲ ਹੀ ਵਿਧਾਇਕਾਂ ਨੂੰ ਵੀ ਝਟਕਾ ਲੱਗ ਸਕਦਾ ਹੈ ਕਿਉਂਕਿ ਮਾਨ ਸਰਕਾਰ ਨੇ ਇਕ ਮੀਟਿੰਗ-ਇਕ ਟੀ. ਏ. ਫਾਰਮੂਲਾ ਲਿਆਉਣ ਦੀ ਤਿਆਰੀ ਕਰ ਲਈ ਹੈ। ਵਿਧਾਨ ਸਭਾ ਕਮੇਟੀ ਦੀ ਮੀਟਿੰਗ ਅਟੈਂਡ ਕਰਨ ਬਦਲੇ ਵਿਧਾਇਕ ਨੂੰ ਸਿਰਫ ਇਕ ਦਿਨ ਦਾ ਟੀ. ਏ. ਮਿਲੇਗੀ।

ਇਹ ਵੀ ਪੜ੍ਹੋ : ਖਰੜ 'ਚ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਪੁਲਸ ਦਾ ਵੱਡਾ ਐਕਸ਼ਨ, ਕਈਆਂ ਨੂੰ ਹਿਰਾਸਤ 'ਚ ਲਿਆ

ਇਸ ਦੇ ਨਾਲ ਸਲਾਨਾ ਕਰੀਬ 2.70 ਕਰੋੜ ਰੁਪਏ ਦੀ ਬੱਚਤ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News