ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਮਾਨ ਸਰਕਾਰ ਨੇ ਸੱਦੀ ਕੈਬਨਿਟ ਬੈਠਕ, ਹੋਣਗੀਆਂ ਅਹਿਮ ਵਿਚਾਰਾਂ
Tuesday, Sep 20, 2022 - 09:32 AM (IST)
ਚੰਡੀਗੜ੍ਹ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਨੇ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ 'ਚ ਭਰੋਸਗੀ ਮਤਾ ਲਿਆਉਣ ਤੋਂ ਪਹਿਲਾਂ ਅੱਜ ਮਤਲਬ ਕਿ ਮੰਗਲਵਾਰ ਨੂੰ ਕੈਬਨਿਟ ਬੈਠਕ ਸੱਦ ਲਈ ਗਈ ਹੈ। ਇਸ ਬੈਠਕ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਜਾਵੇਗੀ। ਬੈਠਕ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਮੰਤਰੀ ਵਿਧਾਨ ਸਭਾ 'ਚ ਭਰੋਸਗੀ ਮਤਾ ਹਾਸਲ ਕਰਨ ਤੋਂ ਇਲਾਵਾ ਪਾਰਟੀ 'ਤੇ ਲੱਗ ਰਹੇ ਹੋਰ ਦੋਸ਼ਾਂ ਦੇ ਜਵਾਬ ਦੇਣ ਸਬੰਧੀ ਰਣਨੀਤੀ ਬਣਾ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ 2 ਸਾਬਕਾ ਮੰਤਰੀਆਂ ਨੂੰ ਲੁੱਕ ਆਊਟ ਨੋਟਿਸ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ
ਮੁੱਖ ਮੰਤਰੀ ਮਾਨ ਵੱਲੋਂ ਇਕ ਵੀਡੀਓ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਵਿਰੋਧੀ ਧਿਰ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਕੀਤੀ ਗਈ ਪਰ ਕੋਈ ਵਿਧਾਇਕ ਲਾਲਚ 'ਚ ਨਹੀਂ ਪਿਆ।
ਇਹ ਵੀ ਪੜ੍ਹੋ : ਯੂਨੀਵਰਸਿਟੀ ਮਾਮਲੇ 'ਚ ਗ੍ਰਿਫ਼ਤਾਰ 3 ਲੋਕਾਂ ਦੀ ਅਦਾਲਤ 'ਚ ਪੇਸ਼ੀ, 7 ਦਿਨਾਂ ਦੇ ਰਿਮਾਂਡ 'ਤੇ
ਇਕ ਵੀਡੀਓ ਸੰਦੇਸ਼ ਰਾਹੀਂ ਮੁੱਖ ਮੰਤਰੀ ਨੇ ਕਿਹਾ ਕਿ 22 ਸਤੰਬਰ ਨੂੰ ਪੰਜਾਬ ਵਿਧਾਨ ਸਭਆ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। ਇਹ ਇਜਲਾਸ ਭਾਜਪਾ ਦੇ ਆਪਰੇਸ਼ਨ ਲੋਟਸ ਦਾ ਖ਼ਿਲਾਫ਼ ਸੱਦਿਆ ਗਿਆ ਹੈ, ਜਿਸ ਵਿਚ ਪੰਜਾਬ ਸਰਕਾਰ ਭਰੋਸਗੀ ਮਤਾ ਲੈ ਕੇ ਆਵੇਗੀ ਅਤੇ ਦੱਸ ਦੇਵੇਗੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰ ਸਰਕਾਰ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ