ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, ਮੁੱਖ ਮੁੱਦਿਆਂ ਨੂੰ ਲੈ ਕੇ ਹੋਵੇਗੀ ਚਰਚਾ

Monday, Sep 26, 2022 - 10:06 AM (IST)

ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, ਮੁੱਖ ਮੁੱਦਿਆਂ ਨੂੰ ਲੈ ਕੇ ਹੋਵੇਗੀ ਚਰਚਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਇਕ ਦਿਨ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਸੱਦੀ ਗਈ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਿਖੇ ਸ਼ਾਮ ਨੂੰ 4 ਵਜੇ ਹੋਣ ਜਾ ਰਹੀ ਹੈ। ਬੈਠਕ ਦੌਰਾਨ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਲਿਆਂਦੇ ਜਾਣ ਵਾਲੇ ਮੁੱਦਿਆਂ 'ਤੇ ਮੋਹਰ ਲਾਈ ਜਾ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਪੈ ਰਹੇ ਭਾਰੀ ਮੀਂਹ ਨੇ ਤੋੜਿਆ ਕਿਸਾਨਾਂ ਦਾ ਲੱਕ, ਲੱਖਾਂ ਏਕੜ ਝੋਨੇ ਦੀ ਫ਼ਸਲ ਬਰਬਾਦ (ਤਸਵੀਰਾਂ)

ਦੱਸਣਯੋਗ ਹੈ ਕਿ 22 ਸਤੰਬਰ ਨੂੰ ਵੀ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਦੱਸਿਆ ਗਿਆ ਸੀ, ਜਿਸ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਲਗਾਤਾਰ ਵਿਧਾਨ ਸਭਾ ਸੈਸ਼ਨ ਦੇ ਮੁੱਦੇ 'ਤੇ ਸਿਆਸਤ ਭਖੀ ਹੋਈ ਹੈ।

ਇਹ ਵੀ ਪੜ੍ਹੋ : ਧੀਆਂ ਵਰਗੀ ਨੂੰਹ ਦੇ ਹੱਥ ਬੰਨ੍ਹ ਸ਼ਰਾਬੀ ਸਹੁਰੇ ਨੇ ਪਾਰ ਕੀਤੀਆਂ ਹੱਦਾਂ, ਤਾਰ-ਤਾਰ ਕਰ ਛੱਡੇ ਰਿਸ਼ਤੇ

ਪੰਜਾਬ ਦੇ ਰਾਜਪਾਲ ਵੱਲੋਂ ਜਾਰੀ ਚਿੱਠੀ ਮਗਰੋਂ 27 ਸਤੰਬਰ ਨੂੰ ਮੁੜ ਵਿਧਾਨ ਸਭਾ ਦਾ ਇਜਲਾਸ ਸੱਦਿਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News