ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਲਿਆ ਜਾ ਸਕਦੈ ਵੱਡਾ ਫ਼ੈਸਲਾ

Friday, Nov 18, 2022 - 09:22 AM (IST)

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਪੈੱਗ ਲਾਉਣ ਵਾਲਿਆਂ ਦੇ ਮਤਲਬ ਦੀ ਖ਼ਬਰ, ਸਾਹਮਣੇ ਆਈ ਨਵੇਂ ਰੇਟਾਂ ਦੀ ਸੂਚੀ (ਵੀਡੀਓ)

ਦੱਸ ਦੇਈਏ ਕਿ ਨਵੀਂ ਪੈਨਸ਼ਨ ਸਕੀਮ ਨੂੰ ਸਾਲ 2004 'ਚ ਲਾਗੂ ਕੀਤਾ ਗਿਆ ਹੈ, ਜਦੋਂ ਕਿ ਲੰਬੇ ਸਮੇਂ ਤੋਂ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਸੂਬੇ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਫ਼ਾਇਦਾ ਹੋਵੇਗਾ।

ਇਹ ਵੀ ਪੜ੍ਹੋ : ਤਰਨਤਾਰਨ : ਭਾਰਤ-ਪਾਕਿ ਸਰਹੱਦ 'ਤੇ ਫਿਰ ਪਾਕਿਸਤਾਨੀ ਡਰੋਨ ਦੀ ਦਸਤਕ, BSF ਨੇ ਦਾਗੇ ਈਲੂ ਬੰਬ

ਇਸ ਦੇ ਨਾਲ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ। ਦੇਸ਼ ਦੇ ਹੋਰ ਕਈ ਸੂਬਿਆਂ 'ਚ ਵੀ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕਰਨ ਦੀ ਮੰਗ ਉੱਠ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News