ਅਹਿਮ ਖ਼ਬਰ: ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਲਏ ਜਾ ਸਕਦੇ ਹਨ ਕਈ ਵੱਡੇ ਫ਼ੈਸਲੇ
Friday, Aug 11, 2023 - 04:56 AM (IST)

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਅੱਜ ਯਾਨੀ 11 ਅਗਸਤ ਨੂੰ ਦੁਪਹਿਰ 2 ਵਜੇ ਕਮੇਟੀ ਰੂਮ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਜਾਣਕਾਰੀ ਅਨੁਸਾਰ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ, ਸਮੂਹ ਕੈਬਨਿਟ ਮੰਤਰੀਆਂ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਪੰਜਾਬ ਨੂੰ ਮੀਟਿੰਗ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ।
ਇਹ ਵੀ ਪੜ੍ਹੋ : ਪਿਓ ਦੀ ਹੈਵਾਨੀਅਤ, 2 ਦਿਨਾਂ ਤੋਂ ਲਾਪਤਾ ਘਰ ਪਰਤੀ ਧੀ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਪਿਛਲੀ ਮੀਟਿੰਗ 'ਚ ਵੱਡੇ ਫ਼ੈਸਲੇ ਲਏ ਗਏ ਸਨ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਸੀ ਕਿ ਪੰਜਾਬ ਦੀ ਨਵੀਂ ਖੇਡ ਪਾਲਿਸੀ ਨੂੰ ਕੈਬਨਿਟ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਲਈ ਭਰਤੀ ਨੂੰ ਮਨਜ਼ੂਰੀ ਦਿੱਤੀ ਗਈ ਸੀ। ਪਟਿਆਲਾ ਤੇ ਅੰਮ੍ਰਿਤਸਰ ਡੈਂਟਲ ਕਾਲਜ 'ਚ 39 ਪੋਸਟਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ। ਚੀਮਾ ਨੇ ਕਿਹਾ ਸੀ ਕਿ ਪ੍ਰੋਫੈਸਰਾਂ ਤੇ ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਭਾਸ਼ਣ ਦਿੰਦਿਆਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਵਿਗੜੀ ਸਿਹਤ, ਹਸਪਤਾਲ ਦਾਖਲ
ਇਸ ਤੋਂ ਪਹਿਲਾਂ ਹੋਈਆਂ ਮੀਟਿੰਗਾਂ 'ਚ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ 'ਚ ਨੌਕਰੀਆਂ ਬਾਰੇ ਅਹਿਮ ਫ਼ੈਸਲਾ ਲਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਕੱਚੇ ਮੁਲਾਜ਼ਮਾਂ ਤੇ ਅਧਿਆਪਕਾਂ ਦੀਆਂ ਤਨਖ਼ਾਹਾਂ ਵੀ ਵਧਾਈਆਂ ਜਾ ਚੁੱਕੀਆਂ ਹਨ। ਸਰਕਾਰੀ ਸੂਤਰ ਦੱਸਦੇ ਹਨ ਕਿ ਸਰਕਾਰ ਇਸ ਮੀਟਿੰਗ 'ਚ ਬੇਰੁਜ਼ਗਾਰਾਂ ਦੇ ਨਾਲ-ਨਾਲ ਮੁਲਾਜ਼ਮਾਂ ਅਤੇ ਕਿਸਾਨਾਂ-ਮਜ਼ਦੂਰਾਂ ਲਈ ਵੀ ਅਹਿਮ ਫ਼ੈਸਲੇ ਲੈ ਸਕਦੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8