ਅਹਿਮ ਖ਼ਬਰ : ਪੰਜਾਬ ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ CM ਮਾਨ ਨੇ ਸੱਦੀ ਕੈਬਨਿਟ ਮੀਟਿੰਗ

Saturday, Oct 14, 2023 - 09:44 AM (IST)

ਅਹਿਮ ਖ਼ਬਰ : ਪੰਜਾਬ ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ CM ਮਾਨ ਨੇ ਸੱਦੀ ਕੈਬਨਿਟ ਮੀਟਿੰਗ

ਚੰਡੀਗੜ੍ਹ : 20 ਅਕਤੂਬਰ ਨੂੰ ਸ਼ੁਰੂ ਹੋਣ ਜਾ ਰਹੇ ਪੰਜਾਬ ਵਿਧਾਨ ਸਭਾ ਦੇ 2 ਦਿਨਾ ਇਜਲਾਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੀਟਿੰਗ ਸੱਦ ਲਈ ਗਈ ਹੈ। ਇਹ ਮੀਟਿੰਗ 14 ਅਕਤੂਬਰ ਨੂੰ ਮਤਲਬ ਕਿ ਅੱਜ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਫਿਰ ਤਕਰਾਰ, ਰਾਜਪਾਲ ਨੇ ਇਜਲਾਸ ਨੂੰ ਦੱਸਿਆ ਗੈਰ-ਕਾਨੂੰਨੀ

ਫਿਲਹਾਲ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਕੈਬਨਿਟ ਮੀਟਿੰਗ 'ਚ ਵਿਸ਼ੇਸ਼ ਇਜਲਾਸ 'ਚ ਚੁੱਕੇ ਜਾਣ ਵਾਲੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਅਜੇ ਮਾਨਸੂਨ ਸੈਸ਼ਨ ਨਹੀਂ ਸੱਦਿਆ ਹੈ। ਇਸ ਤੋਂ ਪਹਿਲਾਂ ਜੂਨ ਮਹੀਨੇ ਸਰਕਾਰ ਨੇ ਵਿਸ਼ੇਸ਼ ਇਜਲਾਸ ਸੱਦਿਆ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਖਰੜ 'ਚ ਤੀਹਰੇ ਕਤਲਕਾਂਡ ਦੀ FIR ਆਈ ਸਾਹਮਣੇ, ਸਾਰੀ ਵਾਰਦਾਤ ਸੁਣ ਕੰਬ ਜਾਵੇਗੀ ਰੂਹ (ਤਸਵੀਰਾਂ)
PunjabKesari
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News