ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ CM ਮਾਨ ਨੇ ਇਸ ਦਿਨ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ

Wednesday, Jun 14, 2023 - 06:36 PM (IST)

ਚੰਡੀਗੜ੍ਹ- ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ ਵਿਸ਼ੇਸ਼ ਸੈਸ਼ਨ ਤੋਂ ਇਕ ਦਿਨ ਪਹਿਲਾਂ 19 ਜੂਨ ਨੂੰ ਹੋਣ ਜਾ ਰਹੀ ਹੈ। ਪੰਜਾਬ ਕੈਬਨਿਟ ਦੀ ਇਹ ਮੀਟਿੰਗ 19 ਜੂਨ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਪੰਜਾਬ ਸਿਵਲ ਸਕੱਤਰੇਤ ਵਿਚ ਹੋਵੇਗੀ।

ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਸ ਮੀਟਿੰਗ ਵਿਚ ਲੋਕ ਹਿੱਤ ਵਿਚ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਵੱਡੇ ਫ਼ੈਸਲਿਆਂ 'ਤੇ ਮੋਹਰ ਵੀ ਲੱਗ ਸਕਦੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ 19 ਅਤੇ ਜੂਨ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਹੁਣ ਇਨ੍ਹਾਂ ਲੋਕਾਂ ਨੂੰ 2 ਰੁਪਏ ਕਿਲੋ ਦੀ ਬਜਾਏ ਮੁਫ਼ਤ ਮਿਲੇਗੀ ਕਣਕ, ਸਰਕਾਰ ਵੱਲੋਂ ਕੋਟਾ ਜਾਰੀ

PunjabKesari

11 ਜੂਨ ਨੂੰ ਮਾਨਸਾ ਵਿਚ ਹੋਈ ਪੰਜਾਬ ਮੰਤਰੀ ਮੰਡਲ ਨੇ 19 ਅਤੇ 20 ਜੂਨ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਸੀ। ਭਗਵੰਤ ਮਾਨ ਨੇ ਕਿਹਾ ਸੀ ਕਿ ਸੂਬਾ ਸਰਕਾਰ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਕਈ ਅਹਿਮ ਬਿੱਲ ਪੇਸ਼ ਕਰੇਗੀ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਵਿਧਾਨ ਸਭਾ ਸੈਸ਼ਨ ਦੇ ਕੰਮਕਾਜ ਦਾ ਫ਼ੈਸਲਾ ਵਪਾਰ ਸਲਾਹਕਾਰ ਕਮੇਟੀ ਕਰੇਗੀ। ਇਹ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੈ ਅਤੇ ਇਸ ਤੋਂ ਬਾਅਦ ਮਾਨਸੂਨ ਸੈਸ਼ਨ ਹੋਵੇਗਾ।

ਇਹ ਵੀ ਪੜ੍ਹੋ- ASI ਵੱਲੋਂ 33 ਲੱਖ ਖ਼ਰਚ ਕੇ ਕੈਨੇਡਾ ਭੇਜੀ ਨੂੰਹ ਨੇ ਵਿਖਾਇਆ ਅਸਲੀ ਰੰਗ, ਪਤੀ ਨੂੰ ਬੁਲਾ ਚਾੜ੍ਹਿਆ ਹੈਰਾਨੀਜਨਕ ਚੰਨ੍ਹ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News