ਪੰਜਾਬ ਕੈਬਨਿਟ ''ਚ ਇਨ੍ਹਾਂ ਮੁਲਾਜ਼ਮਾਂ ਬਾਰੇ ਹੋਵੇਗਾ ਅਹਿਮ ਫ਼ੈਸਲਾ, ਜਾਣੋ ਵੱਡੀ ਅਪਡੇਟ

Monday, Dec 01, 2025 - 11:34 AM (IST)

ਪੰਜਾਬ ਕੈਬਨਿਟ ''ਚ ਇਨ੍ਹਾਂ ਮੁਲਾਜ਼ਮਾਂ ਬਾਰੇ ਹੋਵੇਗਾ ਅਹਿਮ ਫ਼ੈਸਲਾ, ਜਾਣੋ ਵੱਡੀ ਅਪਡੇਟ

ਜਲੰਧਰ (ਧਵਨ)- ਪੰਜਾਬ ਦੇ ਮਾਈਨਿੰਗ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਬਾਬਾ ਹੀਰਾ ਸਿੰਘ ਭੱਲ ਕਾਲਜ ਲਹਿਰਾਗਾਗਾ ਦੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਨੂੰ ਕੈਬਨਿਟ ਵਿਚ ਹੱਲ ਕਰਵਾਉਣਗੇ। ਗੋਇਲ ਨੇ ਇਨ੍ਹਾਂ ਮੁਲਾਜ਼ਮਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਜਿਸ ਵਿਚ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣਗੇ ਅਤੇ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰੇਗੀ।

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਸਰਕਾਰਾਂ ਦੀਆਂ ਗਲਤੀਆਂ ਦਾ ਖਮਿਆਜ਼ਾ ਇਸ ਕਾਲਜ ਦੇ ਕਰਮਚਾਰੀਆਂ ਨੂੰ ਭੁਗਤਨਾ ਪੈ ਰਿਹਾ ਹੈ। ਗੋਇਲ ਨੇ ਕਿਹਾ ਕਿ ਪਿਛਲੀ ਸਰਕਾਰ ਦੀਆਂ ਨੀਤੀਆਂ ਕਾਲਜ ਦੇ ਹੱਕ ਵਿਚ ਨਹੀਂ ਸਨ ਅਤੇ ਹੁਣ ਉਹ ਇਸਦੇ ਨਤੀਜੇ ਭੁਗਤ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਜਵਾਦੀ ਪਾਰਟੀ ਕਾਲਜ ਦੀ ਪੜ੍ਹਾਈ ਨੂੰ ਪ੍ਰਭਾਵਿਤ ਨਹੀਂ ਹੋਣ ਦੇਵੇਗੀ ਅਤੇ ਕਿਸੇ ਵੀ ਕਰਮਚਾਰੀ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ। ਉਨ੍ਹਾਂ ਨੂੰ ਸਰਕਾਰ ਵੱਲੋਂ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣਗੇ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਮੁੱਖ ਮੰਤਰੀ ਸਾਰਿਆਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਨ੍ਹਾਂ ਦਾ ਹੱਲ ਕਰਦੇ ਹਨ। ਬਰਿੰਦਰ ਗੋਇਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਮੁਲਾਜ਼ਮਾਂ ਦੀ ਗੱਲ ਨਹੀਂ ਸੁਣੀ ਅਤੇ ਆਪਣੇ ਸਮੇਂ ਦੌਰਾਨ ਮੁਲਾਜ਼ਮ ਹਮੇਸ਼ਾ ਸੜਕਾਂ ’ਤੇ ਸੰਘਰਸ਼ ਕਰਦੇ ਰਹੇ।


author

Anmol Tagra

Content Editor

Related News