ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਵਿਆਹ ਅੱਜ, ਪ੍ਰੋਗਰਾਮ 'ਚ ਪੁੱਜ ਰਹੇ CM ਮਾਨ (ਵੀਡੀਓ)

06/16/2024 10:31:56 AM

ਚੰਡੀਗੜ੍ਹ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅੱਜ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਜ਼ੀਰਕਪੁਰ ਸਥਿਤ ਮੈਰਿਜ ਪੈਲਸ 'ਚ ਹੋਵੇਗਾ। ਕੈਬਨਿਟ ਮੰਤਰੀ ਦੇ ਪਤੀ ਸ਼ਾਹਬਾਜ਼ ਪੇਸ਼ੇ ਤੋਂ ਵਕੀਲ ਹਨ ਅਤੇ ਉਨ੍ਹਾਂ ਦਾ ਪਰਿਵਾਰ ਜ਼ੀਰਕਪੁਰ ਵਿਖੇ ਰਹਿੰਦਾ ਹੈ।

ਇਹ ਵੀ ਪੜ੍ਹੋ : ਸਹੁਰੇ ਘਰ ਰਹਿੰਦੀ ਧੀ ਨੂੰ ਜ਼ਬਰਨ ਨਾਲ ਲੈ ਗਏ ਪੇਕੇ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ, ਪੜ੍ਹੋ ਪੂਰਾ ਮਾਮਲਾ

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਿਆਹ ਸਮਾਰੋਹ 'ਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਰਹੇ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਨਮੋਲ ਗਗਨ ਮਾਨ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ ਸੀ ਅਤੇ ਜਾਗੋ ਦਾ ਪ੍ਰੋਗਰਾਮ ਵੀ ਹੋਇਆ ਸੀ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਹੁਣ ਇਹ ਭਾਜਪਾ ਆਗੂ ਕਾਂਗਰਸ 'ਚ ਕਰ ਸਕਦੈ ਵਾਪਸੀ

ਇਹ ਵੀ ਦੱਸ ਦੇਈਏ ਕਿ ਅਨਮੋਲ ਗਗਨ ਮਾਨ ਇਕ ਪੰਜਾਬੀ ਗਾਇਕਾ ਸਨ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਤੋਂ ਆਪਣੇ ਸਿਆਸੀ ਕੈਰੀਅਰ ਦੀ ਸ਼ੁਰੂਆਤ ਕੀਤੀ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਮੋਹਾਲੀ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਟਿਕਟ ਮਿਲੀ ਸੀ। ਉਨ੍ਹਾਂ ਨੇ ਚੋਣਾਂ ਦੌਰਾਨ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਹਰਾਇਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News