ਸੜ ਕੇ ਸੁਆਹ ਹੋਈਆਂ ਫ਼ਸਲਾਂ ਨੂੰ ਲੈ ਕੇ ਪੰਜਾਬ ਕੈਬਨਿਟ ਮੰਤਰੀ ਦਾ ਵੱਡਾ ਐਲਾਨ

Monday, Apr 21, 2025 - 01:17 PM (IST)

ਸੜ ਕੇ ਸੁਆਹ ਹੋਈਆਂ ਫ਼ਸਲਾਂ ਨੂੰ ਲੈ ਕੇ ਪੰਜਾਬ ਕੈਬਨਿਟ ਮੰਤਰੀ ਦਾ ਵੱਡਾ ਐਲਾਨ

ਚੰਡੀਗੜ੍ਹ (ਅੰਕੁਰ): ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਗ ਕਾਰਨ ਆਪਣੀ ਕਣਕ ਦੀ ਫ਼ਸਲ ਗੁਆ ਬੈਠੇ ਕਿਸਾਨ ਪਰਿਵਾਰਾਂ ਦੀ ਨਿੱਜੀ ਤੌਰ ’ਤੇ ਆਰਥਿਕ ਮਦਦ ਕਰਦਿਆਂ ਆਪਣੀ ਇਕ ਮਹੀਨੇ ਦੀ ਤਨਖ਼ਾਹ ਮਦਦ ਵਜੋਂ ਦੇਣ ਦਾ ਐਲਾਨ ਕੀਤਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਜ਼ਰੂਰੀ ਖ਼ਬਰ! 22 ਅਪ੍ਰੈਲ ਤੋਂ...

ਉਨ੍ਹਾਂ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੋਥਾ ਅਤੇ ਚੱਕ ਦੂਹੇਵਾਲਾ ਦਾ ਦੌਰਾ ਕੀਤਾ ਤੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੀੜਤ ਕਿਸਾਨ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਰ ਸੰਕਟ ’ਚ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ।

ਇਹ ਖ਼ਬਰ ਵੀ ਪੜ੍ਹੋ - Punjab: ਬੱਸ ਸਟੈਂਡ ਨੇੜੇ ਗੰਦਾ ਧੰਦਾ ਕਰਦੀਆਂ ਕੁੜੀਆਂ ਨੂੰ ਥਾਣੇ ਲੈ ਆਏ ਪੁਲਸ ਮੁਲਾਜ਼ਮ, ਫ਼ਿਰ ਜੋ ਹੋਇਆ...

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਿਯਮਾਂ ਅਨੁਸਾਰ ਬਣਦਾ ਮੁਆਵਜ਼ਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਦੁੱਖਦਾਈ ਹਾਲਾਤ ਵੇਖਣ ਤੋਂ ਬਾਅਦ ਮੈਂ ਆਪਣੀ ਇਕ ਮਹੀਨੇ ਦੀ ਤਨਖ਼ਾਹ ਇਨ੍ਹਾਂ ਪਰਿਵਾਰਾਂ ਨੂੰ ਦੇ ਕੇ ਮਦਦ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਦੀ ਰੀੜ੍ਹ ਹਨ ਤੇ ਅਸੀਂ ਕਿਸੇ ਵੀ ਹਾਲਤ ’ਚ ਆਪਣੇ ਅੰਨਦਾਤੇ ਨੂੰ ਇਕੱਲਾ ਨਹੀਂ ਛੱਡਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਹਰ ਇਕ ਵਿਭਾਗ ਅਜਿਹੀ ਕਿਸੇ ਵੀ ਅਣਹੋਣੀ ਘਟਨਾ ’ਚ ਪੀੜਤ ਪਰਿਵਾਰਾਂ ਦੀ ਤੁਰੰਤ ਮਦਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਇਕ ਦੂਜੇ ਦਾ ਹੌਸਲਾ ਵਧਾਉਣ ਤੇ ਜ਼ਰੂਰਤਮੰਦਾਂ ਨਾਲ ਖੜ੍ਹਨ ਦਾ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅੱਗ ਤੋਂ ਪੀੜਤ ਕਿਸਾਨਾਂ ਦੀ ਮਦਦ ਲਈ ਅੱਗੇ ਆਉਣ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News