ਆਜ਼ਾਦੀ ਦਿਹਾੜੇ ਮੌਕੇ ਮੰਤਰੀ ਹਰਜੋਤ ਬੈਂਸ ਨੇ ਮੋਗਾ ''ਚ ਲਹਿਰਾਇਆ ''ਤਿਰੰਗਾ'', ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
Friday, Aug 15, 2025 - 09:39 AM (IST)

ਮੋਗਾ (ਵਿਪਨ)- ਪੂਰੇ ਦੇਸ਼ ਵਿਚ ਅੱਜ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਮੋਗਾ ਵਿਚ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਤਿਰੰਗਾ ਲਹਿਰਾਇਆ। ਆਜ਼ਾਦੀ ਦਿਹਾੜੇ ਮੌਕੇ ਮੋਗਾ ਦੀ ਦਾਣਾ ਮੰਡੀ ਵਿਖੇ ਜ਼ਿਲ੍ਹਾ ਪੱਧਰ ਪ੍ਰੋਗਰਾਮ ਕੀਤਾ ਗਿਆ, ਜਿਸ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਤਿਰੰਗਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕੀਤਾ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹ! ਮੰਡ ਇਲਾਕੇ 'ਚ ਬਿਆਸ ਦਰਿਆ ਨੇ ਮਚਾਈ ਤਬਾਹੀ, ਘਰ ਛੱਡਣ ਨੂੰ ਮਜਬੂਰ ਹੋਏ ਲੋਕ
ਇਸ ਮੌਕੇ ਉਨ੍ਹਾਂ ਮੋਗਾ ਦੇ ਲੋਕਾਂ ਨੂੰ ਸੰਦੇਸ਼ ਵੀ ਦਿੱਤਾ ਅਤੇ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ। ਇਸ ਮੌਕੇ ਜ਼ਿਲ੍ਹਾ ਮੋਗਾ ਦੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵੀ ਸਨਮਾਨਤ ਕੀਤਾ ਗਿਆ। ਸਕੂਲੀ ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤੇ। ਚਾਰੇ ਪਾਸੇ ਦੇਸ਼ ਭਗਤੀ ਦਾ ਸੰਗੀਤ ਗੂੰਜ ਰਿਹਾ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਖ਼ਤਰੇ ਦੀ ਘੰਟੀ! ਭਾਰੀ ਮੀਂਹ ਕਾਰਨ ਵਧੀਆਂ ਮੁਸ਼ਕਿਲਾਂ, ਬਿਆਸ ਦਰਿਆ ਦਾ ਪਾਣੀ ਓਵਰਫਲੋਅ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e