ਪੰਜਾਬ ਕੈਬਨਿਟ ਦੇ ਮੰਤਰੀਆਂ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਦਿੱਤੇ 51-51 ਹਜ਼ਾਰ
Wednesday, Sep 10, 2025 - 05:15 PM (IST)

ਪਠਾਨਕੋਟ (ਧਰਮਿੰਦਰ ਠਾਕੁਰ): ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਡਾ. ਬਲਬੀਰ ਸਿੰਘ ਨੇ ਭੋਆ ਵਿਧਾਨ ਸਭਾ ਖੇਤਰ ਦੇ 12 ਹੜ੍ਹ ਪੀੜਤ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 51 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਆਫ਼ਤ ਦੀ ਘੜ੍ਹੀ ਵਿਚ ਮਦਦ ਲਈ ਅੱਗੇ ਆਏ ਦਾਨੀਆਂ ਦਾ ਵੀ ਧੰਨਵਾਦ ਕੀਤਾ।
ਇਹ ਖ਼ਬਰ ਵੀ ਪੜ੍ਹੋ - ਆਮ ਆਦਮੀ ਪਾਰਟੀ ਦਾ ਵਿਧਾਇਕ ਗ੍ਰਿਫ਼ਤਾਰ! ਜਾਣੋ ਕੀ ਹੈ ਪੂਰਾ ਮਾਮਲਾ (ਵੀਡੀਓ)
ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਲਾਲ ਚੰਦ ਕਟਾਰੂਚੱਕ ਵੱਲੋਂ ਭੋਆ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਤੇ ਹੜ੍ਹ ਦੀ ਮਾਰ ਝੱਲ ਰਹੇ 12 ਪਰਿਵਾਰਾਂ ਨੂੰ 51-51 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਦਿੱਤੇ। ਉਨ੍ਹਾਂ ਨੇ ਅੱਜ ਪਿੰਡ ਬਕਨੋਰ, ਪੰਮਾ, ਅੰਬੀ ਖੜਖੜਾ, ਕੋਹਲੀਆਂ ਅੱਡਾ ਤੇ ਅਨਿਆਲ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਘਰਾਂ ਵਿਚ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲਈ।
ਇਹ ਖ਼ਬਰ ਵੀ ਪੜ੍ਹੋ - ਵੜਿੰਗ ਨੇ ਸਸਰਾਲੀ ਕਾਲੋਨੀ ਵਾਸੀਆਂ ਨੂੰ ਦਿੱਤੇ 2 ਲੱਖ, ਕਿਹਾ- 'ਕਣਕ ਬੀਜਣ ਤਕ ਕਿਸਾਨਾਂ ਦੀ ਮਦਦ ਕਰੇਗੀ ਕਾਂਗਰਸ'
ਇਸ ਮੌਕੇ ਜਾਣਕਾਰੀ ਦਿੰਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਸ ਵਾਰ ਹੜ੍ਹ ਨੇ ਪੂਰੇ ਪੰਜਾਬ ਨੂੰ ਪ੍ਰਭਾਵਿਤ ਕੀਤਾ ਹੈ ਤੇ ਲੋਕ ਹੜ੍ਹ ਤੋਂ ਉੱਭਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਇਕ ਐੱਨ.ਜੀ.ਓ. ਦੀ ਸਥਾਪਨਾ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8