ਰਾਜਪਾਲ ਨੂੰ ਮਿਲੇ ਪੰਜਾਬ ਦੇ 3 ਕੈਬਨਿਟ ਮੰਤਰੀ, ਰੱਖੀ ਇਹ ਮੰਗ
Tuesday, Oct 29, 2024 - 09:21 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ ਤੇ ਹਰਦੀਪ ਸਿੰਘ ਮੁੰਡੀਆਂ ਨੇ ਸੋਮਵਾਰ ਨੂੰ ਇਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇਕ ਮੰਗ ਪੱਤਰ ਸੌਂਪ ਕੇ ਕੇਂਦਰ ਵੱਲੋਂ ਪੰਜਾਬ ’ਚੋਂ ਚੌਲਾਂ ਦੀ ਲਿਫਟਿੰਗ ’ਚ ਤੇਜ਼ੀ ਲਿਆਂਦੇ ਜਾਣ ਨੂੰ ਯਕੀਨੀ ਬਣਾਉਣ ਲਈ ਦਖ਼ਲ ਦੇਣ ਦੀ ਅਪੀਲ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀਆਂ ਦਾ ਰਾਜ! 30 ਸਾਲਾਂ ਤੋਂ ਬਣ ਰਹੇ ਸਰਪੰਚ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਕੇਂਦਰ ਸਰਕਾਰ ਵੱਲੋਂ ਸ਼ੈਲਰ ਮਾਲਕਾਂ ਤੋਂ ਚੌਲਾਂ ਦੀ ਲਿਫਟਿੰਗ ’ਚ ਕੀਤੀ ਜਾ ਰਹੀ ਦੇਰੀ ਬਾਰੇ ਜਾਣੂ ਕਰਵਾਇਆ ਹੈ, ਜਿਸ ਕਾਰਨ ਮੰਡੀਆਂ ’ਚੋਂ ਝੋਨੇ ਦੀ ਲਿਫਟਿੰਗ ’ਚ ਦਿੱਕਤ ਆ ਰਹੀ ਹੈ। ਮੰਗ ਪੱਤਰ ’ਚ ਝੋਨੇ ਤੋਂ ਚੌਲ ਦੇ ਘੱਟ ਝਾੜ ਦੀ ਸਮੱਸਿਆ ਨੂੰ ਵੀ ਸਾਂਝਾ ਕੀਤਾ ਗਿਆ ਹੈ। ਇਸ ਦੌਰਾਨ ਰਾਜਪਾਲ ਨੂੰ ਕੇਂਦਰ ਸਰਕਾਰ ਤੋਂ ਇਸ ਦਾ ਤੁਰੰਤ ਹੱਲ ਕਰਵਾਉਣ ਦੀ ਅਪੀਲ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8