ਪੰਜਾਬ ਦੇ ਕੈਬਨਿਟ ਮੰਤਰੀਆਂ ਨੇ CM ਭਗਵੰਤ ਮਾਨ ਨੂੰ ਦਿੱਤੀਆਂ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ

Saturday, Nov 11, 2023 - 08:48 AM (IST)

ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦੇਣ ਲਈ ਕਈ ਕੈਬਨਿਟ ਮੰਤਰੀ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਨੂੰ ਸ਼ੁੱਭਕਾਮਨਾਵਾਂ ਦੇਣ ਲਈ ਪੁੱਜੇ ਮੰਤਰੀਆਂ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹੋਰ ਸ਼ਾਮਲ ਸਨ। ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਬਲਕਾਰ ਸਿੰਘ ਨੇ ਮੁੱਖ ਮੰਤਰੀ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਛੇਤੀ ਹੀ ਰੰਗਲਾ ਪੰਜਾਬ ਬਣੇਗਾ।

ਇਹ ਵੀ ਪੜ੍ਹੋ : ਜਗਰਾਓਂ ਦੇ ਸਕੂਲ 'ਚ ਬੱਚੇ ਦੀ ਬੇਰਹਿਮੀ ਨਾਲ ਕੁੱਟਮਾਰ, ਸੁਣਨਾ ਹੋਇਆ ਬੰਦ, CCTV ਦਿਖਾਉਣ ਤੋਂ ਕੀਤਾ ਇਨਕਾਰ

ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਸ਼ਹਿਰਾਂ ’ਚ ਵਿਕਾਸ ਕਾਰਜਾਂ ਨੂੰ ਉਤਸ਼ਾਹ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ ਅਤੇ ਉਨ੍ਹਾਂ ਕਿਹਾ ਹੈ ਕਿ ਪੰਜਾਬ ’ਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਹੁਣ ਤੱਕ ਬਣੀਆਂ ਸਰਕਾਰਾਂ ਨੇ ਵਿਕਾਸ ਕਾਰਜਾਂ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਚਲਾਈ ਗਈ ਲਹਿਰ ਦਾ ਕਾਫੀ ਅਸਰ ਹੋਇਆ ਹੈ ਅਤੇ ਲੋਕਾਂ ਨੇ ਇਸ ਦਾ ਸਵਾਗਤ ਕੀਤਾ ਹੈ ਕਿਉਂਕਿ ਉਹ ਭ੍ਰਿਸ਼ਟਾਚਾਰ ਤੋਂ ਬਹੁਤ ਤੰਗ ਆ ਚੁੱਕੇ ਸਨ।

ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ : ਮਾਨ ਸਰਕਾਰ ਨੇ ਪੰਜਾਬੀਆਂ ਨੂੰ ਦੀਵਾਲੀ ਦਾ ਦਿੱਤਾ ਵੱਡਾ ਤੋਹਫ਼ਾ (ਵੀਡੀਓ)

ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਵੀ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ ਰਾਹਤ ਮਿਲੀ ਹੈ ਅਤੇ ਪੰਜਾਬ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ’ਤੇ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਵਿਭਾਗਾਂ ’ਚ ਕ੍ਰਾਂਤੀਕਾਰੀ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News