ਪੰਜਾਬ ਕੈਬਨਿਟ ਨੇ ਲਏ ਵੱਡੇ ਫ਼ੈਸਲੇ, ਪੰਜਾਬ ਮਾਈਨਰ ਮਿਨਰਲ ਨਿਯਮ 2013 'ਚ ਸੋਧ ਨੂੰ ਮਨਜ਼ੂਰੀ

Friday, Nov 28, 2025 - 06:35 PM (IST)

ਪੰਜਾਬ ਕੈਬਨਿਟ ਨੇ ਲਏ ਵੱਡੇ ਫ਼ੈਸਲੇ, ਪੰਜਾਬ ਮਾਈਨਰ ਮਿਨਰਲ ਨਿਯਮ 2013 'ਚ ਸੋਧ ਨੂੰ ਮਨਜ਼ੂਰੀ

ਚੰਡੀਗੜ੍ਹ : ਪੰਜਾਬ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਪੰਜਾਬ ਮੰਤਰੀ ਮੰਡਲ ਨੇ 12 ਪ੍ਰਮੁੱਖ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ 12 ਅਹਿਮ ਸ਼੍ਰੇਣੀਆਂ ਜਿਨ੍ਹਾਂ ਵਿਚ ਮੈਡੀਸਨ, ਪੈਡੀਐਟ੍ਰਿਕ (ਬੱਚਿਆਂ ਦੇ ਮਾਹਿਰ), ਸਾਈਕੈਟਰੀ (ਮਨੋਰੋਗਾਂ ਦੇ ਮਾਹਿਰ), ਡਰਮਾਟੋਲੋਜੀ (ਚਮੜੀ ਰੋਗਾਂ ਦੇ ਮਾਹਿਰ), ਚੈਸਟ ਤੇ ਟੀ.ਬੀ. (ਛਾਤੀ ਦੇ ਰੋਗਾਂ ਦੇ ਮਾਹਿਰ), ਸਰਜਰੀ, ਗਾਇਨਾਕੋਲੋਜੀ (ਔਰਤਾਂ ਦੇ ਰੋਗਾਂ ਦੇ ਮਾਹਿਰ), ਓਰਥੋਪੈਡਿਕਸ (ਹੱਡੀਆਂ ਦੇ ਮਾਹਿਰ), ਓਪਥਾਮੋਲੋਜੀ (ਅੱਖਾਂ ਦੇ ਰੋਗਾਂ ਦੇ ਮਾਹਿਰ), ਈ.ਐਨ.ਟੀ. (ਕੰਨ, ਨੱਕ ਤੇ ਗਲਾ ਰੋਗਾਂ ਦੇ ਮਾਹਿਰ) ਅਤੇ ਐਨਿਸਥੀਸੀਓਲੋਜੀ ਸ਼ਾਮਲ ਹਨ, ਦੇ 300 ਮਾਹਿਰ ਡਾਕਟਰਾਂ ਨੂੰ ਸੂਚੀਬੱਧ ਕਰਨ ਦਾ ਵੀ ਫੈਸਲਾ ਕੀਤਾ ਹੈ। ਇਨ੍ਹਾਂ ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਜ਼ਿਲ੍ਹਾ ਪੱਧਰ ਉੱਤੇ ਸਿਵਲ ਸਰਜਨਾਂ ਰਾਹੀਂ ਕੀਤੀ ਜਾਵੇਗੀ ਅਤੇ ਸੂਚੀਬੱਧ ਹੋਏ ਡਾਕਟਰ ਓ.ਪੀ.ਡੀ., ਆਈ.ਪੀ.ਡੀ., ਐਮਰਜੈਂਸੀ, ਵੱਡੇ ਤੇ ਛੋਟੇ ਅਪਰੇਸ਼ਨਾਂ ਤੇ ਹੋਰ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਲਈ ਪ੍ਰਤੀ ਮਰੀਜ਼ ਇੰਪੈਨਲਮੈਂਟ ਫੀਸ ਲੈਣ ਦੇ ਯੋਗ ਹੋਣਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਵਿਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ

ਪੰਜਾਬ ਸਹਿਕਾਰੀ ਸਭਾਵਾਂ ਦੇ ਨਿਯਮ, 1963 ਅਧੀਨ ਇਕਸਾਰ ਅਨੁਸ਼ਾਸਨੀ ਅਤੇ ਅਪੀਲੀ ਢਾਂਚੇ ਨੂੰ ਪ੍ਰਵਾਨਗੀ

ਕੈਬਨਿਟ ਨੇ ਪੰਜਾਬ ਸਹਿਕਾਰੀ ਸਭਾਵਾਂ ਦੇ ਨਿਯਮ, 1963 ਤਹਿਤ ਨਿਯਮ 28ਏ-ਯੂਨੀਫਾਰਮ ਡਿਸਪਲਨਰੀ ਤੇ ਅਪੀਲੀ ਢਾਂਚੇ ਲਈ ਵੀ ਸਹਿਮਤੀ ਦਿੱਤੀ। ਇਹ ਅਪੀਲੀ ਚੈਨਲਾਂ ਦੀ ਨਕਲ ਰੋਕਣ ਨੂੰ ਯਕੀਨੀ ਬਣਾਏਗਾ ਅਤੇ ਇਸੇ ਬੋਰਡ ਜਾਂ ਇਸ ਦੀਆਂ ਕਮੇਟੀਆਂ ਦੇ ਅੰਦਰ ਵਿਰੋਧੀ ਫੈਸਲਿਆਂ ਤੋਂ ਬਚੇਗਾ ਅਤੇ ਅਨੁਸ਼ਾਸਨੀ ਕਾਰਵਾਈਆਂ ਵਿਚ ਕਮਾਂਡ ਦੀ ਲੜੀ ਨੂੰ ਸਪੱਸ਼ਟ ਕਰੇਗਾ। ਇਹ ਵੀ ਯਕੀਨੀ ਬਣਾਏਗਾ ਕਿ ਅਪੀਲਾਂ ਦੀ ਸੁਣਵਾਈ ਸੰਸਥਾ ਦੇ ਅੰਦਰ ਸਿਰਫ਼ ਇਕ ਵਾਰ ਹੀ ਹੋਵੇ। ਇਹ ਇਕ ਸਪੱਸ਼ਟ ਇਕਸਾਰ ਢਾਂਚੇ ਤਹਿਤ ਉਚਿਤ ਪ੍ਰਕਿਰਿਆ ਨੂੰ ਯਕੀਨੀ ਬਣਾ ਕੇ ਅਤੇ ਹਰੇਕ ਪੱਧਰ `ਤੇ ਅਥਾਰਟੀ ਨੂੰ ਪਰਿਭਾਸ਼ਿਤ ਕਰ ਕੇ ਸੰਸਥਾਗਤ ਜਵਾਬਦੇਹੀ ਨੂੰ ਮਜ਼ਬੂਤ ਕਰਕੇ ਕਰਮਚਾਰੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਿਚ ਵੀ ਮਦਦ ਕਰੇਗਾ। ਇਸ ਤੋਂ ਇਲਾਵਾ ਪੰਜਾਬ ਵਿਚ ਸਹਿਕਾਰੀ ਖੇਤਰ ਅਧੀਨ ਕੰਮ ਕਰ ਰਹੀਆਂ ਸਾਰੀਆਂ ਸਿਖਰਲੀਆਂ ਸੰਸਥਾਵਾਂ ਅਤੇ ਕੇਂਦਰੀ ਸਹਿਕਾਰੀ ਬੈਂਕਾਂ ਵਿਚ ਇਕਸਾਰਤਾ ਲਿਆਏਗਾ।

ਇਹ ਵੀ ਪੜ੍ਹੋ : ਬਲਾਕ ਸੰਮਤੀ ਚੋਣਾਂ ਲਈ ਰਾਖਵੇਂਕਰਨ ਦੀ ਸੂਚੀ ਜਾਰੀ

ਪੰਜਾਬ ਮਾਈਨਰ ਮਿਨਰਲ ਨਿਯਮ 2013 ਵਿੱਚ ਸੋਧ ਨੂੰ ਮਨਜ਼ੂਰੀ

ਮੰਤਰੀ ਮੰਡਲ ਨੇ ਮਾਈਨਿੰਗ ਸੇਵਾਵਾਂ ਨੂੰ ਵਧੇਰੇ ਕੁਸ਼ਲ, ਨਾਗਰਿਕ-ਪੱਖੀ ਅਤੇ ਪਾਰਦਰਸ਼ੀ ਬਣਾਉਣ ਲਈ ਪੰਜਾਬ ਰਾਜ ਮਾਈਨਰ ਮਿਨਰਲਜ਼ (ਸੋਧ) ਨੀਤੀ 2025 ਅਨੁਸਾਰ ਪੰਜਾਬ ਮਾਈਨਰ ਮਿਨਰਲ ਨਿਯਮ, 2013 ਵਿੱਚ ਸੋਧ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਸੂਬੇ ਵਿੱਚ ਅਲਾਟ ਕੀਤੀਆਂ ਜਾਣ ਵਾਲੀਆਂ ਕਰੱਸ਼ਰ ਮਾਈਨਿੰਗ ਸਾਈਟਾਂ ਅਤੇ ਜ਼ਮੀਨ ਮਾਲਕ ਦੀਆਂ ਮਾਈਨਿੰਗ ਸਾਈਟਾਂ ਦੇ ਮਾਈਨਿੰਗ ਲੀਜ਼ ਧਾਰਕਾਂ ਨੂੰ ਮਾਈਨਿੰਗ ਅਧਿਕਾਰਾਂ ਦੀ ਵੰਡ ਲਈ ਮੌਜੂਦਾ ਪੰਜਾਬ ਮਾਈਨਰ ਮਿਨਰਲਜ਼ ਰੂਲਜ਼ 2013 ਵਿੱਚ ਇਨ੍ਹਾਂ ਨਵੇਂ ਨਿਯਮਾਂ/ਸੋਧਾਂ ਨੂੰ ਜੋੜਨ/ਬਦਲਣ ਦੀ ਲੋੜ ਸੀ।

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਦਾ ਵੱਡਾ ਫ਼ੈਸਲਾ, ਸਰਕਾਰੀ ਪੈਨਲ 'ਚ ਲਿਆਂਦੇ ਜਾਣਗੇ ਪ੍ਰਾਈਵੇਟ ਡਾਕਟਰ


author

Gurminder Singh

Content Editor

Related News