ਪੰਜਾਬ ਵਜ਼ਾਰਤ ''ਚ ਜਲਦ ਬਦਲਾਅ ਸੰਭਵ, ਕੁੱਝ ਮੰਤਰੀਆਂ ਦੀ ਛਾਂਟੀ ਸਣੇ ਇਨ੍ਹਾਂ ਵਿਧਾਇਕਾਂ ਨੂੰ ਮਿਲ ਸਕਦੀ ਹੈ ਜਗ੍ਹਾ

Thursday, Sep 23, 2021 - 01:16 PM (IST)

ਪੰਜਾਬ ਵਜ਼ਾਰਤ ''ਚ ਜਲਦ ਬਦਲਾਅ ਸੰਭਵ, ਕੁੱਝ ਮੰਤਰੀਆਂ ਦੀ ਛਾਂਟੀ ਸਣੇ ਇਨ੍ਹਾਂ ਵਿਧਾਇਕਾਂ ਨੂੰ ਮਿਲ ਸਕਦੀ ਹੈ ਜਗ੍ਹਾ

ਚੰਡੀਗੜ੍ਹ : ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਅਜੇ ਤੱਕ ਕੈਬਨਿਟ ਦਾ ਮੁੜ ਗਠਨ ਨਹੀਂ ਹੋ ਸਕਿਆ ਹੈ, ਹਾਲਾਂਕਿ ਇਸ ਦੇ ਲਈ ਚਰਨਜੀਤ ਸਿੰਘ ਚੰਨੀ ਮੰਗਲਵਾਰ ਨੂੰ ਦਿੱਲੀ ਜਾ ਕੇ ਹਾਈਕਮਾਨ ਨਾਲ ਵੀ ਚਰਚਾ ਕਰਕੇ ਆਏ ਸਨ। ਇਸ ਤੋਂ ਬਾਅਦ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ ਕਿ ਪੰਜਾਬ ਵਜ਼ਾਰਤ 'ਚ ਜਲਦ ਹੀ ਬਦਲਾਅ ਹੋ ਸਕਦਾ ਹੈ।

ਇਹ ਵੀ ਪੜ੍ਹੋ : 'ਕੈਪਟਨ' ਦੀ ਜਲਦ ਹੋਵੇਗੀ ਵਾਪਸੀ, OSD ਰਹੇ ਨਰਿੰਦਰ ਭਾਂਬਰੀ ਨੇ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਪੋਸਟਰ

ਇਸ ਫੇਰਬਦਲ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੰਤਰੀਆਂ ਦੀ ਛਾਂਟੀ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸੂਤਰਾਂ ਮੁਤਾਬਕ ਇਸ ਫੇਰਬਦਲ ਦੌਰਾਨ ਬਲਬੀਰ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ ਅਤੇ ਬ੍ਰਹਮ ਮਹਿੰਦਰਾ ਦੀ ਛਾਂਟੀ ਕੀਤੀ ਜਾ ਸਕਦੀ ਹੈ, ਜਦੋਂ ਕਿ ਵਿਧਾਇਕਾਂ ਰਾਜ ਕੁਮਾਰ ਵੇਰਕਾ, ਪਰਗਟ ਸਿੰਘ, ਸੁਰਜੀਤ ਧੀਮਾਨ, ਰਾਜਾ ਵੜਿੰਗ, ਗੁਰਕੀਰਤ ਕੋਟਲੀ ਅਤੇ ਸੰਗਤ ਸਿੰਘ ਗਿਲਜੀਆ ਨੂੰ ਕੈਬਨਿਟ 'ਚ ਸ਼ਾਮਲ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਕੈਬਨਿਟ ਦੇ ਮੁੜ ਗਠਨ ਦੌਰਾਨ 'ਪਰਗਟ ਸਿੰਘ' ਨੂੰ ਬਣਾਇਆ ਜਾ ਸਕਦੈ ਨਵਾਂ ਖੇਡ ਮੰਤਰੀ

ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਸ਼ਿਮਲਾ ਤੋਂ ਦਿੱਲੀ ਪਰਤ ਆਏ ਹਨ। ਲਿਹਾਜ਼ਾ ਮੰਤਰੀ ਮੰਡਲ ਦੀ ਸੂਚੀ ਬਾਰੇ ਆਖ਼ਰੀ ਫ਼ੈਸਲਾ ਜਲਦ ਲਏ ਜਾਣ ਦੀ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ ਅਤੇ ਇਸ ਦੇ ਲਈ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀ ਸਲਾਹ ਲਏ ਜਾਣ ਦੀ ਵੀ ਗੱਲ ਸਾਹਮਣੇ ਆ ਰਹੀ ਹੈ।

ਇਹ ਵੀ ਪੜ੍ਹੋ : ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮਾਂ ਦੀ ਹੋਈ ਪਛਾਣ

ਜ਼ਿਕਰਯੋਗ ਹੈ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਜਿੱਥੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ, ਉੱਥੇ ਹੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ. ਪੀ. ਸੋਨੀ ਨੂੰ ਉਪ ਮੁੱਖ ਮੰਤਰੀ ਲਾਇਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News