ਪੰਜਾਬ ਕੈਬਨਿਟ ''ਚ ਫੇਰਬਦਲ ਬਾਰੇ ਵੱਡੀ ਅਪਡੇਟ! CM ਮਾਨ ਨੇ ਖ਼ੁਦ ਕੀਤਾ ਐਲਾਨ

Wednesday, Jun 25, 2025 - 08:52 AM (IST)

ਪੰਜਾਬ ਕੈਬਨਿਟ ''ਚ ਫੇਰਬਦਲ ਬਾਰੇ ਵੱਡੀ ਅਪਡੇਟ! CM ਮਾਨ ਨੇ ਖ਼ੁਦ ਕੀਤਾ ਐਲਾਨ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਦੋ-ਚਾਰ ਦਿਨਾਂ ’ਚ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਕਰ ਦਿੱਤਾ ਜਾਵੇਗਾ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ’ਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਹਲਚਲ! ਪਰਗਟ ਸਿੰਘ ਤੇ ਕਿੱਕੀ ਢਿੱਲੋਂ ਨੇ ਦਿੱਤਾ ਅਸਤੀਫ਼ਾ

ਉਨ੍ਹਾਂ ਕਿਹਾ ਕਿ ‘ਆਪ’ ਦੇ ਲੁਧਿਆਣਾ ਪੱਛਮੀ ਹਲਕੇ ਤੋਂ ਜਿੱਤ ਹਾਸਲ ਕਰਨ ਵਾਲੇ ਸੰਜੀਵ ਅਰੋੜਾ ਨੂੰ ਵੀ ਮੰਤਰੀ ਮੰਡਲ ’ਚ ਸ਼ਾਮਲ ਕੀਤਾ ਜਾਵੇਗਾ। ਉਪ-ਚੋਣ ਤੋਂ ਪਹਿਲਾਂ ਹੀ ਇਸ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੂੰ ਉਦਯੋਗ ਵਿਭਾਗ ਦਿੱਤਾ ਜਾ ਸਕਦਾ ਹੈ ਕਿਉਂਕਿ ਉਹ ਖ਼ੁਦ ਉੱਘੇ ਉਦਯੋਗਪਤੀ ਹਨ ਤੇ ਉਨ੍ਹਾਂ ਨੇ ਇਸ ਵਰਗ ਲਈ ਕਈ ਉਪਰਾਲੇ ਵੀ ਕੀਤੇ ਹਨ। ਇਸ ਸਮੇਂ ਉਦਯੋਗ ਵਿਭਾਗ ਤਰੁਨਪ੍ਰੀਤ ਸਿੰਘ ਸੌਂਦ ਕੋਲ ਹੈ, ਜਿਨ੍ਹਾਂ ਕੋਲ ਹੋਰ ਵੀ ਬਹੁਤ ਸਾਰੇ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਹੈ। ਇਸ ਲਈ ਉਨ੍ਹਾਂ ਤੋਂ ਇਸ ਵਿਭਾਗ ਦੀ ਜ਼ਿੰਮੇਵਾਰੀ ਵਾਪਸ ਲੈ ਕੇ ਅਰੋੜਾ ਨੂੰ ਮੌਕਾ ਦਿੱਤਾ ਜਾ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਇਨ੍ਹਾਂ ਮੰਤਰੀਆਂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ!

ਚੰਡੀਗੜ੍ਹ ’ਚ ‘ਆਪ’ ਦੇ ਦਫ਼ਤਰ ਲਈ ਜਗ੍ਹਾ ਦੇਣ ਦੀ ਕੀਤੀ ਮੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰ ਕੇ ਆਮ ਆਦਮੀ ਪਾਰਟੀ ਨੂੰ ਚੰਡੀਗੜ੍ਹ ’ਚ ਆਪਣਾ ਦਫ਼ਤਰ ਸਥਾਪਿਤ ਕਰਨ ਲਈ ਜਗ੍ਹਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਇਕ ਰਾਸ਼ਟਰੀ ਪਾਰਟੀ ਹੈ ਅਤੇ ਹੋਰ ਰਾਜਨੀਤਕ ਪਾਰਟੀਆਂ ਵਾਂਗ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਅਧਿਕਾਰਤ ਦਫ਼ਤਰ ਹੋਣ ਲਈ ਸਾਰੀਆਂ ਲੋੜੀਂਦੀਆਂ ਸ਼ਰਤਾਂ ਨੂੰ ਪੂਰਾ ਕਰਦੀ ਹੈ। ਇਸ ਦੇ ਬਾਵਜੂਦ ‘ਆਪ’ ਦਾ ਅਜੇ ਤਕ ਚੰਡੀਗੜ੍ਹ ’ਚ ਪਾਰਟੀ ਦਫ਼ਤਰ ਨਹੀਂ ਹੈ, ਹਾਲਾਂਕਿ ਅਸੀਂ ਇਸ ਲਈ ਲੋੜੀਂਦੇ ਸਾਰੇ ਮਾਪਦੰਡ ਪੂਰੇ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਰਾਜਪਾਲ ਨੂੰ ਇਕ ਰਸਮੀ ਪੱਤਰ ਸੌਂਪਿਆ ਹੈ, ਜਿਸ ’ਚ ‘ਆਪ’ ਲਈ ਇੱਥੇ ਆਪਣਾ ਦਫ਼ਤਰ ਸਥਾਪਿਤ ਕਰਨ ਲਈ ਜਗ੍ਹਾ ਦੀ ਮੰਗ ਕੀਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News