ਪੰਜਾਬ ਕੈਬਨਿਟ ''ਚ ਫੇਰਬਦਲ, ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ ਲਿਆ ਗਿਆ ਫ਼ੈਸਲਾ
Tuesday, Mar 24, 2026 - 02:55 PM (IST)
ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਕੈਬਨਿਟ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫ਼ੇ ਤੇ ਗ੍ਰਿਫ਼ਤਾਰੀ ਮਗਰੋਂ ਹੁਣ ਮੰਤਰੀ ਮੰਡਲ ਵਿਚ ਫੇਰਬਦਲ ਕੀਤਾ ਗਿਆ ਹੈ। ਲਾਲਜੀਤ ਸਿੰਘ ਭੁੱਲਰ ਕੋਲ ਮੌਜੂਦ ਵਿਭਾਗਾਂ ਦੀ ਜ਼ਿੰਮੇਵਾਰੀ ਮੌਜੂਦਾ ਮੰਤਰੀਆਂ ਨੂੰ ਹੀ ਸੌਂਪ ਦਿੱਤੀ ਗਈ ਹੈ। ਲਾਲਜੀਤ ਸਿੰਘ ਭੁੱਲਰ ਕੋਲ ਟ੍ਰਾਂਸਪੋਰਟ ਵਿਭਾਗ ਤੇ ਜੇਲ੍ਹ ਵਿਭਾਗ ਸਨ। ਹੁਣ ਟ੍ਰਾਂਸਪੋਰਟ ਵਿਭਾਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਜੇਲ੍ਹ ਵਿਭਾਗ ਡਾ. ਰਵਜੋਤ ਨੂੰ ਸੌਂਪ ਦਿੱਤਾ ਗਿਆ ਹੈ।
ਇੱਥੇ ਇਹ ਵੀ ਦੱਸ ਦਈਏ ਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ ਤੇ ਖ਼ੁਦਕੁਸ਼ੀ ਤੋਂ ਪਹਿਲਾਂ ਵੀਡੀਓ ਬਣਾ ਕੇ 'ਆਪ' ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਇਸ ਮਾਮਲੇ ਵਿਚ ਪੀੜਤ ਪਰਿਵਾਰ ਤੇ ਵਿਰੋਧੀ ਧਿਰਾਂ ਦੀ ਜੱਦੋ-ਜਹਿਦ ਮਗਰੋਂ ਪਹਿਲਾਂ ਲਾਲਜੀਤ ਸਿੰਘ ਭੁੱਲਰ ਵੱਲੋਂ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਤੇ ਬੀਤੇ ਦਿਨੀਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
