ਪੰਜਾਬ ਮੰਤਰੀ ਮੰਡਲ ਦਾ ਵੱਡਾ ਫ਼ੈਸਲਾ,  ਸੂਬੇ ਭਰ 'ਚ 40 ਨਵੇਂ ਸਕਿੱਲ ਸਕੂਲ ਕੀਤੇ ਜਾਣਗੇ ਸਥਾਪਤ

Thursday, Mar 13, 2025 - 05:11 PM (IST)

ਪੰਜਾਬ ਮੰਤਰੀ ਮੰਡਲ ਦਾ ਵੱਡਾ ਫ਼ੈਸਲਾ,  ਸੂਬੇ ਭਰ 'ਚ 40 ਨਵੇਂ ਸਕਿੱਲ ਸਕੂਲ ਕੀਤੇ ਜਾਣਗੇ ਸਥਾਪਤ

ਚੰਡੀਗੜ੍ਹ : ਪੰਜਾਬ ਕੈਬਨਿਟ ਨੇ ਅਹਿਮ ਫ਼ੈਸਲਾ ਲੈਂਦਿਆਂ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਮੁਹੱਈਆ ਕਰਨ ਲਈ ਸੂਬੇ ਭਰ ਵਿਚ 40 ਹੁਨਰ ਸਿੱਖਿਆ ਸਕੂਲ (ਸਕੂਲ ਆਫ਼ ਅਪਲਾਇਡ ਲਰਨਿੰਗ) ਸ਼ੁਰੂ ਕਰਨ ਦੀ ਸਹਿਮਤੀ ਦੇ ਦਿੱਤੀ ਹੈ, ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਦਰਵਾਜ਼ੇ ਖੁੱਲ੍ਹਣਗੇ। ਇਸ ਫੈਸਲੇ ਮੁਤਾਬਕ ਸੂਬੇ ਵਿਚ ਤਕਰੀਬਨ 32 ਕਰੋੜ ਰੁਪਏ ਦੀ ਲਾਗਤ ਨਾਲ 40 ਸਕੂਲ ਖੁੱਲ੍ਹਣਗੇ, ਜਿਨ੍ਹਾਂ ਵਿਚ ਬੈਂਕਿੰਗ, ਵਿੱਤੀ ਸੇਵਾਵਾਂ ਅਤੇ ਬੀਮਾ, ਡਿਜੀਟਲ ਡਿਜ਼ਾਇਨ ਤੇ ਡਿਵੈਲਪਮੈਂਟ, ਬਿਊਟੀ ਤੇ ਵੈਲਨੈੱਸ ਤੇ ਸਿਹਤ ਸੰਭਾਲ ਵਿਗਿਆਨਾਂ ਤੇ ਸਰਵਿਸਜ਼ ਖ਼ੇਤਰਾਂ ਬਾਰੇ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਾਰਜ ਵਿਹਾਰਕ ਅੰਗਰੇਜ਼ੀ, ਕਰੀਅਰ ਫਾਊਂਡੇਸ਼ਨ (ਪ੍ਰੋਫੈਸ਼ਨਲਿਜ਼ਮ, ਸੀ.ਵੀ. ਕ੍ਰਿਏਸ਼ਨ, ਸਾਫਟ ਸਕਿੱਲਜ਼ ਤੇ ਪ੍ਰੋਫੈਸ਼ਨਲ ਡਿਵੈਲਪਮੈਂਟ) ਅਤੇ ਰੋਜ਼ਾਨਾ ਜੀਵਨ ਵਿਚ ਤਕਨਾਲੋਜੀ (ਈ-ਮੇਲ ਰਾਈਟਿੰਗ, ਕ੍ਰਿਏਟਿੰਗ ਵਰਕ ਪਲਾਨ ਅਤੇ ਡਿਜੀਟਲ ਟੂਲਜ਼ ਦੀ ਵਰਤੋਂ) ਬਾਰੇ ਕੋਰਸ ਵੀ ਸ਼ੁਰੂ ਕੀਤੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ ਵਿਚ ਬਨਣ ਜਾ ਰਿਹੈ ਇਹ ਸਖ਼ਤ ਨਿਯਮ, ਕੈਬਨਿਟ ਮੀਟਿੰਗ 'ਚ ਹੋ ਸਕਦੈ ਐਲਾਨ

ਕਾਲਜ ਵਿਦਿਆਰਥੀਆਂ ਲਈ ‘ਇੰਗਲਿਸ਼ ਫਾਰ ਵਰਕ’ ਕੋਰਸ ਲਾਗੂ ਕਰਨ ਦੀ ਸਹਿਮਤੀ

ਕੈਬਨਿਟ ਨੇ ਵਿਦਿਆਰਥੀਆਂ ਦੇ ਅੰਗਰੇਜ਼ੀ ਸੰਚਾਰ ਹੁਨਰ ਵਿਚ ਸੁਧਾਰ ਕਰ ਕੇ ਉਨ੍ਹਾਂ ਨੂੰ ਭਵਿੱਖ ਵਿਚ ਰੁਜ਼ਗਾਰ ਦੇ ਵਧੇਰੇ ਯੋਗ ਬਣਾਉਣ ਲਈ ਸਿੱਖਿਆ ਵਿਭਾਗ ਵੱਲੋਂ ਬ੍ਰਿਟਿਸ਼ ਕਾਊਂਸਿਲ ਐਜੂਕੇਸ਼ਨ ਇੰਡੀਆ ਪ੍ਰਾਈਵੇਟ ਲਿਮੀਟਿਡ ਨਾਲ ਕੀਤੇ ਸਮਝੌਤੇ (ਐਮ.ਓ.ਯੂ.) ਨੂੰ ਪੰਜਾਬ ਟਰਾਂਸਪੇਰੈਂਸੀ ਇਨ ਪਬਲਿਕ ਪ੍ਰੋਕਿਉਰਮੈਂਟ ਐਕਟ 2019 ਦੀ ਧਾਰਾ 63(1) ਤੋਂ ਛੋਟ ਦੇਣ ਦੀ ਮਨਜ਼ੂਰੀ ਦੇ ਦਿੱਤੀ। ਇਸ ਐੱਮ.ਓ.ਯੂ. ਦੇ ਨਿਯਮ ਤੇ ਸ਼ਰਤਾਂ ਦੀ ਰੌਸ਼ਨੀ ਵਿਚ ਅਗਲੇ ਦੋ ਵਿੱਤੀ ਵਰ੍ਹਿਆਂ 2025-26 ਅਤੇ 2026-27 ਲਈ ‘ਇੰਗਲਿਸ਼ ਫਾਰ ਵਰਕ’ ਕੋਰਸ ਜਾਰੀ ਰੱਖਣ ਲਈ ਇਸ ਛੋਟ ਨੂੰ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿਚ ਰੱਖਿਆ ਜਾਵੇਗਾ। ਇਸ ਪਹਿਲਕਦਮੀ ਨਾਲ ਹਰੇਕ ਸਾਲ ਸੂਬੇ ਦੇ ਵੱਖ-ਵੱਖ ਸਰਕਾਰੀ ਕਾਲਜਾਂ ਵਿਚ ਤਕਰੀਬਨ ਪੰਜ ਹਜ਼ਾਰ ਵਿਦਿਆਰਥੀਆਂ ਨੂੰ ਲਾਭ ਹੋ ਰਿਹਾ ਹੈ। ਇਹ ਛੋਟ ਇਸ ਸਕੀਮ ਨੂੰ ਬਿਨਾਂ ਕਿਸੇ ਅੜਿੱਕੇ ਤੋਂ ਸੁਚਾਰੂ ਤਰੀਕੇ ਨਾਲ ਚੱਲਣ ਅਤੇ ਵਿਦਿਆਰਥੀਆਂ ਨੂੰ ਲਾਭ ਪਹੁੰਚਣਾ ਯਕੀਨੀ ਬਣਾਏਗੀ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਵੱਡੇ ਝਟਕੇ ਦੀ ਤਿਆਰੀ

ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਦਿੱਤੀ ਪ੍ਰਵਾਨਗੀ

ਮੰਤਰੀ ਮੰਡਲ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ ਸਾਲ 2022-23 ਅਤੇ 2023-24 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਮਨਜ਼ੂਰੀ ਦੇ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬਾ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 

 


author

Gurminder Singh

Content Editor

Related News