ਪੰਜਾਬ ਦੀਆਂ ਨਹਿਰਾਂ ''ਚ 26 ਫਰਵਰੀ ਤੋਂ 5 ਮਾਰਚ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

Thursday, Feb 25, 2021 - 04:11 PM (IST)

ਪੰਜਾਬ ਦੀਆਂ ਨਹਿਰਾਂ ''ਚ 26 ਫਰਵਰੀ ਤੋਂ 5 ਮਾਰਚ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਮਹਿਕਮੇ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਵਾਸਤੇ 26 ਫਰਵਰੀ ਤੋਂ 5 ਮਾਰਚ, 2021 ਤੱਕ ਨਹਿਰਾਂ 'ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਨਹਿਰ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜ਼ੀਹ ਦੇ ਆਧਾਰ ’ਤੇ ਚੱਲਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਮਹਿਕਮੇ ਦੇ ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ 'ਚੋਂ ਨਿਕਲਦੀਆਂ ਨਹਿਰਾਂ ਜਿਵੇਂ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ 'ਚ ਹਨ, ਨੂੰ ਪਹਿਲੀ ਤਰਜ਼ੀਹ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂ ਕਿ ਭਾਖੜਾ ਮੇਨ ਲਾਈਨ (ਬੀ. ਐਮ. ਐਲ.) ਦੀਆਂ ਸਿੱਧੀਆਂ ਨਹਿਰਾਂ, ਜੋ ਗਰੁੱਪ ‘ਏ’ 'ਚ ਹਨ, ਨੂੰ ਦੂਜੀ ਤਰਜ਼ੀਹ ਦੇ ਆਧਾਰ ’ਤੇ ਬਾਕੀ ਬਚਦੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਹਰੀਕੇ ਸਿਸਟਮ ਦੇ ਗਰੁੱਪ ‘ਬੀ’ ਦੀਆਂ ਨਹਿਰਾਂ ਨੂੰ ਪਹਿਲੀ ਤਰਜ਼ੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਏ’ ਦੀਆਂ ਨਹਿਰਾਂ ਨੂੰ ਦੂਜੀ ਤਰਜ਼ੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ 'ਚੋਂ ਨਿਕਲਦੀ ਮੇਨ ਬ੍ਰਾਂਚ ਲੋਅਰ ਅਤੇ ਇਸ 'ਚੋਂ ਨਿਕਲਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ, ਜਦੋਂ ਕਿ ਲਾਹੌਰ ਬ੍ਰਾਂਚ, ਸਭਰਾਓਂ ਬ੍ਰਾਂਚ ਅਤੇ ਕਸੂਰ ਬ੍ਰਾਂਚ ਲੋਅਰ ਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।   


author

Babita

Content Editor

Related News