ਹੁਣ ਪੰਜਾਬ ''ਚ ਨਹੀਂ ਸੜ ਰਹੀ ਪਰਾਲੀ ਫਿਰ ਦਿੱਲੀ ''ਚ ਪ੍ਰਦੂਸ਼ਣ ਕਿਉਂ : ਕੈਪਟਨ
Saturday, Dec 07, 2019 - 06:32 PM (IST)
ਨਵੀਂ ਦਿੱਲੀ/ਜਲੰਧਰ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦੂਸ਼ਣ 'ਤੇ ਖੁੱਲ੍ਹ ਕੇ ਬੋਲਿਆ। ਕੈਪਟਨ ਨੇ ਕਿਹਾ ਕਿ ਹੁਣ ਪੰਜਾਬ 'ਚ ਪਰਾਲੀ ਨਹੀਂ ਸੜ ਰਹੀ ਹੈ ਫਿਰ ਦਿੱਲੀ 'ਚ ਪ੍ਰਦੂਸ਼ਣ ਕਿੱਥੋਂ ਆ ਰਿਹਾ ਹੈ। ਉਨ੍ਹਾਂ ਨੇ ਪੰਜਾਬ ਦੇ ਦਿੱਲੀ ਦੇ ਹਵਾ ਪ੍ਰਦੂਸ਼ਣ ਲਈ ਜ਼ਿੰਮੇਵਾਰ ਹੋਣ ਦੇ ਦੋਸ਼ਾਂ ਦੇ ਸੰਦਰਭ 'ਚ ਕਿਹਾ ਕਿ ਅੱਜ ਸਵੇਰੇ ਉਨ੍ਹਾਂ ਨੂੰ ਦਿੱਲੀ 'ਚ ਧੁੰਦ ਕਾਰਨ ਚੰਡੀਗੜ੍ਹ ਤੋਂ ਹੈਲੀਕਾਪਟਰ ਰਾਹੀਂ ਉਡਾਣ ਭਰਨ ਦੀ ਮਨਜ਼ੂਰੀ ਨਹੀਂ ਮਿਲੀ। ਹਾਲਾਂਕਿ ਉਨ੍ਹਾਂ ਦਾ ਰਾਜ 'ਚ ਧੁੱਪ ਸੀ।
ਉਨ੍ਹਾਂ ਨੇ ਕਿਹਾ ਕਿ ਹੁਣ ਪੰਜਾਬ 'ਚ ਪਰਾਲੀ ਨਹੀਂ ਸੜ ਰਹੀ ਤਾਂ ਫਿਰ ਦਿੱਲੀ 'ਚ ਪ੍ਰਦੂਸ਼ਣ ਕਿੱਥੋਂ ਆ ਰਿਹਾ ਹੈ। ਕੈਪਟਨ ਨੇ ਫਸਲੀ ਵਿਭਿੰਨਤਾ ਅਤੇ ਹੋਰ ਉਪਾਵਾਂ ਦੇ ਮਾਧਿਅਮ ਨਾਲ ਲੰਬਾ ਹੱਲ ਮਿਲਣ ਤੱਕ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਕੇਂਦਰੀ ਸਮਰਥਨ ਦੀ ਆਪਣੀ ਮੰਗ ਦੋਹਰਾਈ।
ਦੱਸਣਯੋਗ ਹੈ ਕਿ ਦਿੱਲੀ 'ਚ ਹਵਾ ਗੁਣਵੱਤਾ ਬਹੁਤ ਜ਼ਿਆਦਾ ਖਰਾਬ ਸ਼੍ਰੇਣੀ 'ਚ ਪਹੁੰਚ ਗਈ ਹੈ। ਸ਼ਨੀਵਾਰ ਸਵੇਰੇ 9.45 ਵਜੇ ਹਵਾ ਗੁਣਵੱਤਾ ਇੰਡੈਕਸ 370 ਦਰਜ ਕੀਤਾ ਗਿਆ ਹੈ। ਪਿਛਲੇ ਦਿਨੀਂ ਬਾਰਸ਼ ਅਤੇ ਤੇਜ਼ ਹਵਾਵਾਂ ਕਾਰਨ ਪ੍ਰਦੂਸ਼ਣ ਤੋਂ ਥੋੜ੍ਹੀ ਰਾਹਤ ਮਿਲਣ ਤੋਂ ਬਾਅਦ ਐਤਵਾਰ ਨੂੰ ਹਵਾ ਗੁਣਵੱਤਾ ਫਿਰ ਖਰਾਬ ਹੋ ਗਈ ਅਤੇ ਆਉਣ ਵਾਲੇ ਦਿਨਾਂ 'ਚ ਇਸ ਦੇ ਹੋਰ ਖਰਾਬ ਹੋਣ ਦੀ ਸੰਭਾਵਨਾ ਹੈ।