ਪੰਜਾਬ ''ਚ ਵੱਡਾ ਹਾਦਸਾ! ਨਹਿਰ ''ਚ ਡਿੱਗੀ ਸਵਾਰੀਆਂ ਨਾਲ ਭਰੀ ਗੱਡੀ

Wednesday, Jul 23, 2025 - 10:00 AM (IST)

ਪੰਜਾਬ ''ਚ ਵੱਡਾ ਹਾਦਸਾ! ਨਹਿਰ ''ਚ ਡਿੱਗੀ ਸਵਾਰੀਆਂ ਨਾਲ ਭਰੀ ਗੱਡੀ

ਬਠਿੰਡਾ (ਵਿਜੇ): ਅੱਜ ਸਵੇਰੇ-ਸਵੇਰੇ ਬਠਿੰਡਾ ਵਿਚ ਦਰਦਨਾਕ ਹਾਦਸਾ ਵਾਪਰ ਗਿਆ। ਇੱਥੇ ਬਹਿਮਲ ਪੁਲ਼ ਨੇੜੇ ਸਵਾਰੀਆਂ ਨਾਲ ਭਰੀ ਇਕ ਗੱਡੀ ਨਹਿਰ ਵਿਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਕਿ ਗੱਡੀ ਵਿਚ ਇਕ ਦਰਜਨ ਦੇ ਕਰੀਬ ਲੋਕ ਸਵਾਰ ਸਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੀਰਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ

ਜਾਣਕਾਰੀ ਮੁਤਾਬਕ ਅੱਜ ਸਵੇਰੇ ਬਠਿੰਡਾ ਦੇ ਬਹਿਮਨ ਪੁਲ਼ ਨੇੜੇ ਸਵਾਰੀਆਂ ਨਾਲ ਭਰੀ ਇਕ ਗੱਡੀ ਨਹਿਰ ਵਿਚ ਡਿੱਗ ਗਈ। ਹਾਦਸਾ ਵਾਪਰਦਿਆਂ ਹੀ ਲੋਕਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ। ਵੇਖਦੇ ਹੀ ਵੇਖਦੇ ਉੱਥੇ ਕਾਫ਼ੀ ਲੋਕ ਇਕੱਠੇ ਹੋ ਗਏ ਤੇ ਪੁਲਸ ਨੂੰ ਸੂਚਨਾ ਦਿੱਤੀ ਗਈ। ਪਤਾ ਲੱਗਣ 'ਤੇ ਨੌਜਵਾਨ ਵੈੱਲਫ਼ੇਅਰ ਸੁਸਾਇਟੀ ਦੀ ਟੀਮ ਵੀ ਉੱਥੇ ਪਹੁੰਚ ਗਈ। ਸੁਸਾਇਟੀ ਵੱਲੋਂ ਪੁਲਸ ਮੁਲਾਜ਼ਮਾਂ ਤੇ ਹੋਰ ਲੋਕਾਂ ਦੀ ਸਹਾਇਤਾ ਨਾਲ ਲੋਕਾਂ ਨੂੰ ਨਹਿਰ ਵਿਚੋਂ ਬਾਹਰ ਕੱਢਿਆ ਗਿਆ।

ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: Air India ਦੇ ਜਹਾਜ਼ ਨੂੰ ਲੱਗ ਗਈ ਅੱਗ

ਨੌਜਵਾਨ ਵੈੱਲਫ਼ੇਅਰ ਸੁਸਾਇਟੀ ਦੇ ਇਕ ਵਲੰਟੀਅਰ ਨੇ ਦੱਸਿਆ ਕਿ ਗੱਡੀ ਵਿਚ ਬੱਚਿਆਂ ਸਮੇਤ 11 ਲੋਕ ਸਵਾਰ ਸਨ। ਇਨ੍ਹਾਂ ਸਾਰਿਆਂ ਨੂੰ ਨਹਿਰ ਵਿਚੋਂ ਕੱਢ ਕੇ ਹਸਪਤਾਲ ਲਿਆਂਦਾ ਗਿਆ। ਉਸ ਨੇ ਦੱਸਿਆ ਕਿ ਇਨ੍ਹਾਂ ਵਿਚੋਂ 1 ਬੱਚੇ ਦੀ ਹਾਲਤ ਗੰਭੀਰ ਹੈ। ਇਸ ਬਾਰੇ ਹੋਰ ਵੇਰਵਿਆਂ ਦੀ ਉਡੀਕ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News