ਚਾਚੀ ਨੇ 2 ਸਾਲਾ ਬੱਚੇ ਨਾਲ ਕਰ 'ਤਾ ਕਾਂਡ! CCTV ਫੁਟੇਜ ਨੇ ਉਡਾਏ ਪਰਿਵਾਰ ਦੇ ਹੋਸ਼

Friday, Nov 15, 2024 - 02:00 PM (IST)

ਲੁਧਿਆਣਾ (ਗਣੇਸ਼): ਲੁਧਿਆਣਾ ਵਿਚ ਇਕ 2 ਸਾਲ ਦਾ ਬੱਚਾ ਗਾਇਬ ਹੋ ਗਿਆ। ਜਦੋਂ ਪਰਿਵਾਰ ਨੇ CCTV ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ, ਕਿਉਂਕਿ ਬੱਚੇ ਨੂੰ ਕੋਈ ਹੋਰ ਨਹੀਂ ਸਗੋਂ ਉਸ ਦੀ ਸਕੀ ਚਾਚੀ ਹੀ ਚੁੱਕ ਕੇ ਲੈ ਗਈ ਸੀ। ਬੱਚੇ ਦੇ ਮਾਪਿਆਂ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਨ੍ਹਾਂ ਨੇ ਫ਼ੌਰੀ ਐਕਸ਼ਨ ਲੈਂਦਿਆਂ ਬਾਕੀ ਥਾਣਿਆਂ ਦੀ ਪੁਲਸ ਨੂੰ ਸੂਚਨਾ ਦਿੱਤੀ ਤੇ ਕੁਝ ਘੰਟਿਆਂ ਵਿਚ ਹੀ ਬੱਚੇ ਨੂੰ ਇਕ ਪਾਰਕ ਵਿਚੋਂ ਬਰਾਮਦ ਕਰ ਲਿਆ ਗਿਆ ਤੇ ਉਸ ਨੂੰ ਸਹੀ ਸਲਾਮਤ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ। ਫ਼ਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - ਵਿਆਹ ਸਮਾਗਮਾਂ 'ਤੇ ਲੱਗੀ ਪਾਬੰਦੀ! ਅਕਤੂਬਰ ਤੋਂ ਦਸੰਬਰ ਤਕ ਰਹੇਗੀ ਰੋਕ

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਚੇ ਦੇ ਪਿਤਾ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੱਚਾ ਘਰੋਂ ਗਾਇਬ ਹੋ ਗਿਆ ਸੀ। ਜਦੋਂ ਉਨ੍ਹਾਂ ਨੇ CCTV ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਉਸ ਵਿਚ ਨਜ਼ਰ ਆਇਆ ਕਿ ਬੱਚੇ ਨੂੰ ਉਸ ਦੇ ਭਰਾ ਦੀ ਪਤਨੀ (ਬੱਚੇ ਦੀ ਚਾਚੀ) ਚੁੱਕ ਕੇ ਲਿਜਾ ਰਹੀ ਸੀ। ਉਨ੍ਹਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਕੁਝ ਘੰਟਿਆਂ ਵਿਚ ਹੀ ਬੱਚੇ ਨੂੰ ਬਰਾਮਦ ਕਰ ਲਿਆ। ਪੁਲਸ ਨੂੰ ਬੱਚਾ ਗੁਰਦੇਵ ਨਗਰ ਵਿਖੇ ਛੇਵੀਂ ਪਾਤਸ਼ਾਹੀ ਗੁਰਦੁਆਰੇ ਨੇੜਿਓਂ ਇਕ ਪਾਰਕ ਵਿਚੋਂ ਲਾਵਾਰਸ ਹਾਲਤ ਵਿਚ ਮਿਲਿਆ। ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰੇ ਤੇ ਦੋਸ਼ੀ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। 

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਕੋਈ ਪਰਿਵਾਰਕ ਲੜਾਈ ਨਹੀਂ ਹੈ। ਸਾਡਾ ਦੋਹਾਂ ਭਰਾਵਾਂ ਦਾ ਬਹੁਤ ਪਿਆਰ ਹੈ ਤੇ ਅਸੀਂ ਰਲ਼ ਕੇ ਹੀ ਹਰ ਕੰਮ ਕਰਦੇ ਹਾਂ। ਉਹ ਖ਼ੁਦ ਹੈਰਾਨ ਹਨ ਕਿ ਇਹ ਸਭ ਕਿਵੇਂ ਹੋ ਗਿਆ। ਉਨ੍ਹਾਂ ਪੁਲਸ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਕੇ ਦੋਸ਼ੀਆਂ 'ਤੇ ਬਣਦੀ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਬੱਚੇ ਨੂੰ ਇੰਨੀ ਛੇਤੀ ਅਤੇ ਸਹੀ ਸਲਾਮਤ ਲੱਭ ਕੇ ਦੇਣ ਲਈ ਪੁਲਸ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ

ਇਸ ਸਬੰਧੀ ਗੱਲਬਾਤ ਕਰਦਿਆਂ ਪੁਲਸ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਬੱਚੇ ਦੇ ਗੁੰਮ ਹੋਣ ਦੀ ਸੂਚਨਾ ਮਿਲੀ ਸੀ। ਬੱਚਾ 3 ਨੰਬਰ ਥਾਣੇ ਦੇ ਇਲਾਕੇ ਵਿਚੋਂ ਗਾਇਬ ਹੋਇਆ ਸੀ, ਜਿਸ ਮਗਰੋਂ ਸਾਰੇ ਥਾਣਿਆਂ ਨੂੰ ਇਸ ਦੀ ਸੂਚਨਾ ਭੇਜ ਦਿੱਤੀ ਗਈ। ਥਾਣਾ ਡਵੀਜ਼ਨ ਨੰਬਰ 5 ਦੀ ਪੁਲਸ ਨੇ ਬੱਚੇ ਨੂੰ ਬਰਾਮਦ ਕਰ ਲਿਆ। ਪਰਿਵਾਰਿਕ ਮੈਂਬਰਾਂ ਵੱਲੋਂ ਹੀ ਸੀ.ਸੀ.ਟੀ.ਵੀ. ਫੁਟੇਜ ਮੁਹੱਈਆ ਕਰਵਾਈ ਗਈ ਹੈ। ਇਸ ਦੇ ਅਧਾਰ 'ਤੇ ਬੱਚੀ ਨੂੰ ਕੁਝ ਹੀ ਘੰਟਿਆਂ 'ਚ ਬਰਾਮਦ ਕਰ ਲਿਆ ਗਿਆ ਹੈ। ਸੀ.ਸੀ.ਟੀ.ਵੀ. ਫੁਟੇਜ ਵਿਚ ਇਕ ਔਰਤ ਨਜ਼ਰ ਆ ਰਹੀ ਹੈ, ਪਰ ਫ਼ਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਉਸ ਤੋਂ ਬਾਅਦ ਹੀ ਇਸ ਬਾਰੇ ਕੁਝ ਕਿਹਾ ਜਾ ਸਕਦਾ ਹੈ। ਜਾਂਚ ਮਗਰੋਂ ਜੋ ਵੀ ਮਾਮਲੇ ਵਿਚ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News