ਪੰਜਾਬ ਦੇ ਥਾਣੇ ''ਚ ਧਮਾਕਾ ਕਰਨ ਵਾਲੇ ਅੱਤਵਾਦੀਆਂ ਦੀ CCTV ਆਈ ਸਾਹਮਣੇ
Thursday, Dec 26, 2024 - 10:48 AM (IST)
ਜਲੰਧਰ (ਧਵਨ)- ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਇਕ ਪੁਲਸ ਸਟੇਸ਼ਨ ’ਤੇ ਗ੍ਰਨੇਡ ਹਮਲਾ ਕਰਨ ਵਾਲੇ ਤਿੰਨ ਖ਼ਾਲਿਸਤਾਨੀ ਅੱਤਵਾਦੀਆਂ ਨੂੰ ਪੰਜਾਬ ਅਤੇ ਉੱਤਰ ਪ੍ਰਦੇਸ਼ ਪੁਲਸ ਨੇ ਬੀਤੇ ਦਿਨੀਂ ਪੀਲੀਭੀਤ ਨੇੜੇ ਇਕ ਮੁਕਾਬਲੇ ਵਿਚ ਮਾਰ ਮੁਕਾਇਆ ਸੀ।
ਇਹ ਖ਼ਬਰ ਵੀ ਪੜ੍ਹੋ - ਅੱਜ ਪੰਜਾਬ 'ਚ ਆਵੇਗਾ ਝੱਖੜ-ਤੂਫ਼ਾਨ! ਗੜ੍ਹੇਮਾਰੀ ਲਈ ਵੀ ਜਾਰੀ ਹੋਇਆ ਅਲਰਟ
ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਅਤੇ ਹੋਰ ਉੱਚ ਪੁਲਸ ਅਧਿਕਾਰੀ ਉੱਤਰ ਪ੍ਰਦੇਸ਼ ਪੁਲਸ ਨਾਲ ਲਗਾਤਾਰ ਸੰਪਰਕ ਵਿਚ ਹਨ ਅਤੇ 3 ਖ਼ਾਲਿਸਤਾਨੀ ਅੱਤਵਾਦੀਆਂ ਬਾਰੇ ਸਾਰੀ ਵਿਸਥਾਰਪੂਰਵਕ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ, ਜੋ ਪੰਜਾਬ ਤੋਂ ਆ ਕੇ ਪੀਲੀਭੀਤ ਵਿਚ ਰੁਕੇ ਸਨ। ਹੁਣ ਇਨ੍ਹਾਂ 3 ਅੱਤਵਾਦੀਆਂ ਦੀ CCTV ਫੁਟੇਜ ਸਾਹਮਣੇ ਆਈ ਹੈ, ਜਿਸ ਵਿਚ ਇਕ ਚੌਥਾ ਵਿਅਕਤੀ ਵੀ ਦਿਖਾਈ ਦੇ ਰਿਹਾ ਹੈ, ਜੋ ਫੋਨ ’ਤੇ ਗੱਲ ਕਰ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਬੰਦ ਨੂੰ ਲੈ ਕੇ ਹੋ ਗਿਆ ਐਲਾਨ, ਅੱਜ ਤੋਂ ਹੀ...
ਫਰਜ਼ੀ ਦਸਤਾਵੇਜ਼ਾਂ ਦੀ ਮਦਦ ਨਾਲ ਲਿਆ ਹੋਟਲ ਦਾ ਕਮਰਾ
ਜਾਂਚ ਦੌਰਾਨ ਜਾਂਚ ਏਜੰਸੀਆਂ ਨੂੰ ਕਈ ਅਹਿਮ ਸੁਰਾਗ ਮਿਲੇ ਹਨ। ਮੁਕਾਬਲੇ ਤੋਂ ਪਹਿਲਾਂ ਅੱਤਵਾਦੀ ਗੁਰਵਿੰਦਰ ਸਿੰਘ, ਵਰਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਪੂਰਨਪੁਰ ਸਥਿਤ ਹਰ ਜੀ ਹੋਟਲ ਵਿਚ ਠਹਿਰੇ ਹੋਏ ਸਨ। ਹੋਟਲ ਦੀ CCTV ਫੁਟੇਜ ਦੇ ਆਧਾਰ ’ਤੇ ਇਸ ਗੱਲ ਦੀ ਪੁਸ਼ਟੀ ਹੋਈ ਹੈ। ਸ਼ੁਰੂਆਤੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਅੱਤਵਾਦੀਆਂ ਨੇ ਹੋਟਲ ’ਚ ਰੁਕਣ ਲਈ ਫਰਜ਼ੀ ਦਸਤਾਵੇਜ਼ਾਂ ਦੀ ਵਰਤੋਂ ਕੀਤੀ ਸੀ। ਸੂਤਰਾਂ ਮੁਤਾਬਕ ਤਿੰਨਾਂ ਅੱਤਵਾਦੀਆਂ ਨੇ ਆਪਣੇ-ਆਪ ਨੂੰ ਬਲੀਆ ਦੇ ਰਹਿਣ ਵਾਲੇ ਦੱਸਿਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8