ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ALERT ਜਾਰੀ

Tuesday, Jun 17, 2025 - 12:10 PM (IST)

ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ALERT ਜਾਰੀ

ਜਲੰਧਰ (ਵੈੱਬ ਡੈਸਕ): ਪੰਜਾਬ 'ਚ ਅੱਜ ਅਚਾਨਕ ਲੋਕਾਂ ਦੇ ਫੋਨ ਖੜਕਣ ਲੱਗ ਪਏ। ਦਰਅਸਲ, ਅੱਜ ਸਵੇਰੇ ਮੌਸਮ ਵਿਚ ਅਚਾਨਕ ਆਈ ਤਬਦੀਲੀ ਕਾਰਨ ਬਹੁਤੇ ਪੰਜਾਬ ਵਾਸੀਆਂ ਦੇ ਫ਼ੋਨ 'ਤੇ ਮੈਸੇਜ ਆਏ, ਜਿਨ੍ਹਾਂ ਰਾਹੀਂ ਲੋਕਾਂ ਨੂੰ ਆਉਣ ਵਾਲੇ ਅਸਮਾਨੀ ਬਿਜਲੀ ਅਤੇ ਹਨੇਰੀ ਦੇ ਨਾਲ ਤੇਜ਼ ਬਾਰਿਸ਼ ਦੀ ਸੰਭਾਵਨਾ ਬਾਰੇ ਅਲਰਟ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਔਰਤਾਂ ਲਈ ਖ਼ੁਸ਼ਖ਼ਬਰੀ! Account 'ਚ ਆਉਣਗੇ ਇੰਨੇ ਰੁਪਏ

National Disaster Management Authority (ਨੈਸ਼ਨਲ ਡਿਜ਼ਾਸਟਰ ਮੈਨੇਜ਼ਮੈਂਟ ਅਥਾਰਟੀ) ਵੱਲੋਂ ਪੰਜਾਬ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੇ ਹਵਾਲੇ ਨਾਲ ਭੇਜੇ ਗਏ ਇਨ੍ਹਾਂ ਮੈਸੇਜ਼ਿਸ 'ਚ ਸਾਫ ਤੌਰ 'ਤੇ ਲਿਖਿਆ ਗਿਆ ਹੈ ਕਿ ਫ਼ਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ, ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਚ ਦੁਪਹਿਰ ਡੇਢ ਵਚੇ ਤਕ ਅਸਮਾਨੀ ਬਿਜਲੀ ਅਤੇ ਹਨੇਰੀ ਦੇ ਨਾਲ ਤੇਜ਼ ਬਾਰਿਸ਼ ਦੀ ਸੰਭਾਵਨਾ  ਹੈ। ਜੇਕਰ ਕੋਈ ਐਮਰਜੈਂਸੀ ਹੋਵੇ ਤਾਂ ਪੰਜਾਬ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨੂੰ 112'ਤੇ ਫ਼ੋਨ ਕਰੋ।

PunjabKesari

ਇਹ ਖ਼ਬਰ ਵੀ ਪੜ੍ਹੋ - ਭਾਬੀ ਕਮਲ ਕੌਰ ਦੇ ਹੱਕ 'ਚ ਨਿੱਤਰਿਆ ਨਿਹੰਗ ਸਿੰਘ! ਅੰਮ੍ਰਿਤਪਾਲ ਮਹਿਰੋਂ ਬਾਰੇ ਆਖ਼ ਗਿਆ ਵੱਡੀਆਂ ਗੱਲਾਂ

ਦੱਸ ਦਈਏ ਕਿ ਮੌਸਮ ਵਿਭਾਗ ਨੇ ਸਾਰਾ ਹਫ਼ਤਾ ਮੌਸਮ ਖ਼ਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਵੱਲੋਂ 16 ਤੋਂ 22 ਜੂਨ ਤਕ ਸੂਬੇ ਵਿਚ ਕਈ ਥਾਈਂ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਐੱਸ.ਏ.ਐੱਸ. ਨਗਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਬਰਨਾਲਾ ਤੇ ਮਾਨਸਾ ਵਿਚ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲੇਗਾ।

PunjabKesari

ਇਸ ਦੇ ਨਾਲ ਹੀ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਐੱਸ.ਏ.ਐੱਸ. ਨਗਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਮੀਂਹ ਦੇ ਨਾਲ-ਨਾਲ ਹਨੇਰੀ ਚੱਲਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਅੱਜ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News