ਪੰਜਾਬ ਨੂੰ ਕੇਂਦਰ ਸਰਕਾਰ ਤੋਂ ਮਿਲੇ ਕਰੋੜਾਂ ਰੁਪਏ
Sunday, Sep 22, 2024 - 09:35 AM (IST)
ਚੰਡੀਗੜ੍ਹ (ਅੰਕੁਰ)- ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਭਾਗ-1 ਦੇ 55,000 ਕਰੋੜ ਰੁਪਏ ’ਚੋਂ ਪੰਜਾਬ ਲਈ 994 ਕਰੋੜ ਰੁਪਏ ਦੀ ਰਾਸ਼ੀ 50 ਸਾਲਾਂ ਦੇ ਵਿਆਜ ਮੁਕਤ ਕਰਜ਼ੇ ਨਾਲ ਵਿੱਤੀ ਸਹਾਇਤਾ ਵਜੋਂ ਅਲਾਟ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਔਰਤਾਂ ਦੀ ਮੰਗ ਪੂਰੀ ਕਰਨ ਜਾ ਰਹੀ ਪੰਜਾਬ ਸਰਕਾਰ, ਕਰੋੜਾਂ ਰੁਪਏ ਜਾਰੀ
ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਜੋ ਵਿੱਤ ਬਾਰੇ ਸੰਸਦੀ ਸਲਾਹਕਾਰ ਕਮੇਟੀ ਦੇ ਮੈਂਬਰ ਵੀ ਹਨ, ਨੇ ਸੰਸਦ ਦੇ ਮਾਨਸੂਨ ਸੈਸ਼ਨ ’ਚ ਪੰਜਾਬ ਨੂੰ ਵਿਸ਼ੇਸ਼ ਵਿੱਤੀ ਸਹਾਇਤਾ ਦੇਣ ਬਾਰੇ ਆਪਣਾ ਪੱਖ ਰੱਖਿਆ ਸੀ। ਵਿੱਤ ਮੰਤਰੀ ਵੱਲੋਂ ਡਾ. ਸਾਹਨੀ ਨੂੰ ਦਿੱਤੇ ਲਿਖਤੀ ਜਵਾਬ ਅਨੁਸਾਰ ਪੰਜਾਬ ਲਈ 548.93 ਕਰੋੜ ਦੀ ਪੂੰਜੀਗਤ ਖਰਚ ਦੀ ਰਕਮ ਨੂੰ ਮਨਜ਼ੂਰੀ ਦੇ ਕੇ ਜਲਦ ਜਾਰੀ ਕੀਤਾ ਜਾ ਰਿਹਾ ਹੈ। ਸਕੀਮ ਦੇ ਭਾਗ-1 ਅਧੀਨ ਬਾਕੀ 445 ਕਰੋੜ ਦੇ ਪ੍ਰਸਤਾਵਾਂ ਦੀ ਹਾਲੇ ਉਡੀਕ ਹੈ।
ਡਾ. ਸਾਹਨੀ ਨੇ ਇਹ ਵੀ ਦੱਸਿਆ ਕਿ ਵਿੱਤ ਮੰਤਰਾਲੇ ਨੇ ਸ਼ਹਿਰੀ ਯੋਜਨਾਬੰਦੀ, ਸ਼ਹਿਰੀ ਵਿੱਤ, ਮੇਕ ਇਨ ਇੰਡੀਆ, ਇਕ ਜ਼ਿਲਾ ਇਕ ਉਤਪਾਦ ਅਤੇ ਪੰਚਾਇਤ ਤੇ ਵਾਰਡ ਪੱਧਰ ’ਤੇ ਡਿਜੀਟਲ ਬੁਨਿਆਦੀ ਢਾਂਚੇ ਅਤੇ ਲਾਇਬ੍ਰੇਰੀਆਂ ਦੀ ਸਥਾਪਨਾ ਵਰਗੇ ਖੇਤਰਾਂ ਲਈ ਪੂੰਜੀਗਤ ਖਰਚ ਲਈ ਬਾਕੀ 1 ਲੱਖ ਕਰੋੜ ਅਲਾਟ ਕੀਤੇ ਹਨ। ਪੰਜਾਬ ਨੂੰ ਵਾਧੂ ਵਿੱਤੀ ਸਹਾਇਤਾ ਜਾਰੀ ਕਰਨ ’ਤੇ ਵੀ ਸਹਿਮਤੀ ਬਣੀ ਹੈ, ਜਿਸ ’ਚੋਂ ਪੰਜਾਬ ਨੂੰ ਘੱਟੋ-ਘੱਟ 5000 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਟੀਚਾ ਹੈ।
ਇਹ ਖ਼ਬਰ ਵੀ ਪੜ੍ਹੋ - ਆਯੂਸ਼ਮਾਨ ਯੋਜਨਾ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ
ਡਾ. ਸਾਹਨੀ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਇਨ੍ਹਾਂ ਮੁੱਦਿਆਂ ’ਤੇ ਜਾਣਕਾਰੀ ਪ੍ਰਦਾਨ ਕਰਨ ’ਚ ਲਗਾਤਾਰ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਅਤੇ ਬੇਨਤੀ ਕੀਤੀ ਕਿ ਸੂਬਾ ਸਰਕਾਰ ਵੱਲੋਂ ਉਪਰੋਕਤ ਖੇਤਰਾਂ ’ਚ ਤੁਰੰਤ ਸੈਕਟਰ ਵਿਸ਼ੇਸ਼ ਪ੍ਰਸਤਾਵ ਪੇਸ਼ ਕੀਤੇ ਜਾਣ ਤਾਂ ਜੋ ਵਾਧੂ ਗ੍ਰਾਂਟਾਂ ਜਲਦੀ ਮਿਲ ਸਕਣ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8