ਲੋਕ ਸਭਾ ਚੋਣਾਂ 2024 : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਲੋਂ ਚੋਣ ਪ੍ਰੋਗਰਾਮ ਜਾਰੀ, ਪੜ੍ਹੋ ਪੂਰਾ ਵੇਰਵਾ

Sunday, Mar 17, 2024 - 05:27 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਰਾਜ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 (ਮੰਗਲਵਾਰ) ਨੂੰ ਜਾਰੀ ਕੀਤਾ ਜਾਣਾ ਤੈਅ ਹੋਇਆ ਹੈ। ਨਾਮਜ਼ਦਗੀਆਂ ਲਈ ਆਖ਼ਰੀ 14 ਮਈ, 2024 (ਮੰਗਲਵਾਰ) ਨਿਰਧਾਰਿਤ ਕੀਤੀ ਗਈ ਹੈ, ਜਦੋਂ ਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 (ਬੁੱਧਵਾਰ) ਨੂੰ ਹੋਵੇਗੀ।

ਇਹ ਵੀ ਪੜ੍ਹੋ : ਬਠਿੰਡਾ ਸੀਟ 'ਤੇ ਅਕਾਲੀ ਦਲ ਦਾ ਦਾਅ, AAP ਦੇ ਗੁਰਮੀਤ ਸਿੰਘ ਖੁੱਡੀਆਂ ਨਾਲ ਹੋਵੇਗੀ ਟੱਕਰ (ਵੀਡੀਓ)

ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣਗੀਆਂ, ਜਦੋਂ ਕਿ ਪੰਜਾਬ ਸਮੇਤ ਪੂਰੇ ਦੇਸ਼ ਵਿੱਚ 4 ਜੂਨ, 2024 (ਮੰਗਲਵਾਰ) ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਆਖ਼ਰੀ ਮਿਤੀ 6 ਜੂਨ, 2024 (ਵੀਰਵਾਰ) ਹੈ। ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ 16 ਮਾਰਚ, 2024 ਨੂੰ ਚੋਣ ਪ੍ਰੋਗਰਾਮ ਐਲਾਨੇ ਜਾਣ ਤੋਂ ਬਾਅਦ, ਪੰਜਾਬ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ (ਐੱਮ. ਸੀ. ਸੀ.) ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : 'ਨਿੱਕੇ ਮੂਸੇਵਾਲੇ' ਦੇ ਆਉਣ 'ਤੇ ਨਰਿੰਦਰ ਕੌਰ ਭਰਾਜ ਨੇ ਕੀਤਾ ਸ਼ੁਕਰਾਨਾ, ਬੱਚੇ ਲਈ ਕੀਤੀ ਅਰਦਾਸ

ਇਹ ਆਦਰਸ਼ ਚੋਣ ਜ਼ਾਬਤਾ ਸਾਰੇ ਉਮੀਦਵਾਰਾਂ, ਸਿਆਸੀ ਪਾਰਟੀਆਂ, ਰਾਜ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ 'ਤੇ ਵੀ ਲਾਗੂ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਚੋਣ ਜ਼ਾਬਤੇ ਸਬੰਧੀ ਮੈਨੂਅਲ ਦੀ ਕਾਪੀ ਭਾਰਤੀ ਚੋਣ ਕਮਿਸ਼ਨ ਦੇ ਵੈੱਬਸਾਈਟ ਲਿੰਕ https://www.eci.gov.in/handbooks-manuals-modelchecklist ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ। ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁੱਖ ਸਕੱਤਰ ਰਾਹੀਂ ਮੁੱਖ ਮੰਤਰੀ, ਸਾਰੇ ਮੰਤਰੀਆਂ, ਸਪੀਕਰ, ਡਿਪਟੀ ਸਪੀਕਰ, ਸਾਰੇ ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ, ਸਕੱਤਰਾਂ, ਸਾਰੇ ਵਿਭਾਗਾਂ ਦੇ ਮੁਖੀਆਂ, ਪੰਜਾਬ ਦੇ ਸਾਰੇ ਬੋਰਡਾਂ, ਕਾਰਪੋਰੇਸ਼ਨਾਂ ਅਤੇ ਅਥਾਰਟੀਆਂ ਦੇ ਚੇਅਰਮੈਨਾਂ ਅਤੇ ਮੈਨੇਜਿੰਗ ਡਾਇਰੈਕਟਰਾਂ ਨੂੰ ਭੇਜ ਦਿੱਤੀਆਂ ਗਈਆਂ ਹਨ ਤਾਂ ਜੋ ਇਨ੍ਹਾਂ ਦੀ ਇੰਨ- ਬਿੰਨ ਤੇ ਸਖ਼ਤੀ ਨਾਲ ਪਾਲਣਾ ਕੀਤੀ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News