ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 8 ਜ਼ਿਲ੍ਹਿਆਂ ਦਾ ਤਾਪਮਾਨ 25 ਡਿਗਰੀ ਪਾਰ, ਜਾਣੋ ਅਗਲੇ ਦਿਨਾਂ ਦਾ ਹਾਲ
Wednesday, Feb 12, 2025 - 04:48 PM (IST)
![ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 8 ਜ਼ਿਲ੍ਹਿਆਂ ਦਾ ਤਾਪਮਾਨ 25 ਡਿਗਰੀ ਪਾਰ, ਜਾਣੋ ਅਗਲੇ ਦਿਨਾਂ ਦਾ ਹਾਲ](https://static.jagbani.com/multimedia/2025_2image_16_48_356248714untitled-37copy.jpg)
ਜਲੰਧਰ- ਮੌਸਮ ਵਿਚ ਤਬਦੀਲੀ ਆਉਣ ਕਰਕੇ ਪੰਜਾਬ ਵਿਚ ਠੰਡ ਘਟਣੀ ਸ਼ੁਰੂ ਹੋ ਗਈ। ਇਸ ਦੇ ਨਾਲ ਹੀ ਤਾਪਮਾਨ ਵਿਚ ਵਾਧਾ ਹੋਣ ਕਾਰਨ ਫਰਵਰੀ ਵਿਚ ਹੀ ਗਰਮੀਆਂ ਦਾ ਅਹਿਸਾਸ ਹੋਣ ਲੱਗ ਗਿਆ। ਸੂਬੇ 'ਚ 24 ਘੰਟਿਆਂ ਵਿੱਚ ਤਾਪਮਾਨ 0.5 ਡਿਗਰੀ ਵਧਿਆ ਹੈ। ਇਸ ਦੇ ਨਾਲ ਹੀ ਇਹ ਆਮ ਤਾਪਮਾਨ ਨਾਲੋਂ 3.4 ਡਿਗਰੀ ਵੱਧ ਹੈ। ਮੌਸਮ ਵਿਭਾਗ ਮੁਤਾਬਕ 16 ਫਰਵਰੀ ਤੱਕ ਧੁੰਦ ਜਾਂ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ ਪੱਛਮੀ ਗੜਬੜੀ ਉੱਤਰੀ ਪਾਕਿਸਤਾਨ 'ਤੇ ਹੈ। ਇਸ ਦੇ ਪ੍ਰਭਾਵ ਕਾਰਨ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ ਕਿ ਆਉਣ ਵਾਲੇ ਦੋ ਦਿਨਾਂ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਅਬੋਹਰ 'ਚ 30 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵਧ ਸਕਦੀ ਹੈ।
ਇਹ ਵੀ ਪੜ੍ਹੋ : 10 ਮਾਰਚ ਤੋਂ ਲੈ ਕੇ 15 ਮਾਰਚ ਤੱਕ ਪੰਜਾਬ ਦੇ ਇਹ ਰਸਤੇ ਰਹਿਣਗੇ ਬੰਦ, ਜਾਣੋ ਕੀ ਹੈ ਕਾਰਨ
ਇਨ੍ਹਾਂ 8 ਜ਼ਿਲ੍ਹਿਆਂ 'ਚ 25 ਡਿਗਰੀ ਤੋਂ ਵਧ ਪਹੁੰਚਿਆ ਤਾਪਮਾਨ
ਦੱਸਣਯੋਗ ਹੈ ਕਿ ਪੰਜਾਬ ਵਿਚ 8 ਜ਼ਿਲ੍ਹਿਆਂ ਵਿੱਚ ਤਾਪਮਾਨ 25 ਡਿਗਰੀ ਨੂੰ ਪਾਰ ਕਰ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਸ਼ਹੀਦ ਭਗਤ ਸਿੰਘ ਨਗਰ, ਮੋਹਾਲੀ, ਪਠਾਨਕੋਟ, ਲੁਧਿਆਣਾ, ਪਟਿਆਲਾ, ਫਾਜ਼ਿਲਕਾ, ਫਤਿਹਗੜ੍ਹ ਸਾਹਿਬ ਅਤੇ ਰੋਪੜ ਸ਼ਾਮਲ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਤਾਪਮਾਨ ਵਿੱਚ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਤਾਪਮਾਨ ਹੁਣ 26.9 ਡਿਗਰੀ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਦੇ ਮਾਹਿਰਾਂ ਮੁਤਬਕ 13 ਫਰਵਰੀ ਤੋਂ ਚੰਡੀਗੜ੍ਹ ਅਤੇ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਬੱਦਲਵਾਈਂ ਰਹਿਣ ਦੀ ਸੰਭਾਵਨਾ ਜਤਾਈ ਗਈ। ਅਗਲੇ 5 ਦਿਨਾਂ ਤੱਕ ਮੌਸਮ ਸਾਫ਼ ਰਹੇਗਾ। ਹਾਲਾਂਕਿ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ: ਪੰਜਾਬ ਦੇ ਇਸ ਜ਼ਿਲ੍ਹੇ 'ਚ ਭਿਖਾਰੀਆਂ ਦੇ ਦਾਖ਼ਲ ਹੋਣ ਲੱਗੀ ਪਾਬੰਦੀ
ਹਵਾਵਾਂ ਕਾਰਨ ਧੁੱਪ ਦਾ ਪ੍ਰਭਾਵ ਘੱਟ
ਜੇਕਰ ਅਸੀਂ ਦਿੱਲੀ ਐੱਨ. ਸੀ. ਆਰ. ਸ਼ਹਿਰਾਂ ਜਿਵੇਂ ਕਿ ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ, ਸੋਨੀਪਤ ਅਤੇ ਬਹਾਦਰਗੜ੍ਹ ਦੀ ਗੱਲ ਕਰੀਏ ਤਾਂ ਮੰਗਲਵਾਰ ਨੂੰ ਇਥੇ ਹਵਾਵਾਂ ਚੱਲਦੀਆਂ ਵੇਖੀਆਂ ਗਈਆਂ, ਜਿਸ ਕਾਰਨ ਲੋਕਾਂ ਨੂੰ ਤੇਜ਼ ਧੁੱਪ ਤੋਂ ਕੁਝ ਰਾਹਤ ਮਿਲੀ। ਇਹ ਜ਼ਰੂਰੀ ਨਹੀਂ ਕਿ ਆਉਣ ਵਾਲੇ ਦਿਨਾਂ 'ਚ ਮੌਸਮ ਇੰਨਾ ਸੁਹਾਵਣਾ ਰਹੇ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਦੇ ਕਾਰਨ ਕਦੇ-ਕਦੇ ਹਲਕੀ ਠੰਡ ਹੋ ਸਕਦੀ ਹੈ। ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਰਾਤ ਦੇ ਤਾਪਮਾਨ ਵਿੱਚ ਵੀ ਵਾਧਾ ਵੇਖਿਆ ਜਾਵੇਗਾ।
ਇਹ ਵੀ ਪੜ੍ਹੋ : ਜੰਗ ਦਾ ਮੈਦਾਨ ਬਣਿਆ ਪੰਜਾਬ ਦਾ ਇਹ ਸਿਵਲ ਹਸਪਤਾਲ, ਸ਼ਰੇਆਮ ਚੱਲੇ ਤੇਜ਼ਧਾਰ ਹਥਿਆਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e