ਸਾਬਕਾ CM ਚੰਨੀ 'ਤੇ ਵਰ੍ਹੇ PM ਮੋਦੀ, ਸਟੇਜ ਤੋਂ ਕਹਿ 'ਤੀ ਵੱਡੀ ਗੱਲ (ਵੀਡੀਓ)

Thursday, Oct 30, 2025 - 05:24 PM (IST)

ਸਾਬਕਾ CM ਚੰਨੀ 'ਤੇ ਵਰ੍ਹੇ PM ਮੋਦੀ, ਸਟੇਜ ਤੋਂ ਕਹਿ 'ਤੀ ਵੱਡੀ ਗੱਲ (ਵੀਡੀਓ)

ਬਿਹਾਰ : ਬਿਹਾਰ ਦੇ ਮੁਜ਼ੱਫਰਪੁਰ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਿਯੰਕਾ ਗਾਂਧੀ 'ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਉਹਨਾਂ ਨੇ ਚੋਣ ਰੈਲੀ ਵਿਚ ਚਰਨਜੀਤ ਸਿੰਘ ਚੰਨੀ ਤੇ ਪ੍ਰਿੰਯਕਾ ਗਾਂਧੀ ਦਾ ਨਾਮ ਲਏ ਬਿਨਾਂ ਹੀ ਸਟੇਜ ਤੋਂ ਵੱਡਾ ਬਿਆਨ ਦਿੱਤਾ ਅਤੇ ਚੰਨੀ ਦਾ ਤਿੰਨ ਸਾਲ ਪੁਰਾਣਾ ਬਿਹਾਰੀਆਂ ਨੂੰ ਲੈ ਕੇ ਦਿੱਤਾ ਬਿਆਨ ਯਾਦ ਕਰਵਾਇਆ।

ਪੜ੍ਹੋ ਇਹ ਵੀ : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ: 1 ਨਵੰਬਰ ਤੋਂ ਲਾਗੂ ਹੋਵੇਗਾ ਨਵਾਂ ਨਿਯਮ

ਜਾਣਕਾਰੀ ਮੁਤਾਬਕ ਕੁਝ ਸਾਲ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਸਬੰਧਤ ਇੱਕ ਘਟਨਾ ਦਾ ਹਵਾਲਾ ਦਿੰਦੇ ਹੋਏ PM ਮੋਦੀ ਨੇ ਕਿਹਾ, "ਪੰਜਾਬ ਦੇ ਉਸ ਸਮੇਂ ਦੇ ਮੁੱਖ ਮੰਤਰੀ (ਚਰਨਜੀਤ ਸਿੰਘ ਚੰਨੀ) ਨੇ ਇੱਕ ਰੈਲੀ ਵਿੱਚ ਬਿਹਾਰੀਆਂ ਨੂੰ ਬਾਹਰ ਕੱਢਣ ਦੀ ਗੱਲ ਕੀਤੀ ਸੀ। ਉਸ ਸਮੇਂ ਇੱਕ ਪ੍ਰਮੁੱਖ ਕਾਂਗਰਸੀ ਪਰਿਵਾਰ ਦੀ ਧੀ (ਪ੍ਰਿਯੰਕਾ ਗਾਂਧੀ), ਜੋ ਹੁਣ ਸੰਸਦ ਵਿੱਚ ਬੈਠੀ ਹੈ, ਇਹ ਹੱਸਦੇ ਹੋਏ ਜ਼ੋਰ-ਜ਼ੋਰ ਨਾਲ ਤਾੜੀਆਂ ਵਜਾ ਰਹੀ ਸੀ।''

ਪੜ੍ਹੋ ਇਹ ਵੀ : 'ਸਿਰਫ਼ ਡਾਕਟਰ ਹੀ ਨਹੀਂ, ਪਤਨੀ ਵੀ...', Cough Syrup Case 'ਚ ਨਵਾਂ ਖੁਲਾਸਾ, ਮਚੀ ਹਫ਼ੜਾ-ਦਫ਼ੜੀ

ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਹੋਣ ਵਾਲੀਆਂ ਵੋਟਾਂ ਤੋਂ ਪਹਿਲਾਂ ਇਕ ਰੋਡ ਸ਼ੋਅ ਕੀਤਾ ਸੀ, ਜਿਸ ਵਿਚ ਉਹਨਾਂ ਦੇ ਨਾਲ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਕਾਂਗਰਸ ਜਨਰਲ ਸਕੱਤਰ ਵੀ ਮੌਜੂਦ ਸਨ। ਉਸ ਸਮੇਂ ਉਹਨਾਂ ਨੇ ਕਿਹਾ ਸੀ ਕਿ ਦਿਲੀ, ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਲੋਕਾਂ ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਪ੍ਰਿਯੰਕਾ ਗਾਂਧੀ ਪੰਜਾਬ ਦੀ ਨੂੰਹ ਹੈ। ਉੱਤਰ ਪ੍ਰਦੇਸ਼, ਬਿਹਾਰ ਅਤੇ ਦਿੱਲੀ ਦੇ ਭਈਆਂ ਇੱਥੇ ਆ ਕੇ ਰਾਜ ਨਹੀਂ ਕਰ ਸਕਦੇ। ਅਸੀਂ ਯੂਪੀ ਦੇ ਭਈਆਂ ਨੂੰ ਪੰਜਾਬ ਨਹੀਂ ਆਉਣ ਦੇਵਾਂਗੇ।" ਫਿਰ ਇਸ ਤੋਂ ਬਾਅਦ ਸਮਰਥਕਾਂ ਨੇ "ਬੋਲੇ ਸੋ ਨਿਹਾਲ..." ਕੇ ਨਾਅਰੇ ਲਗਾਏ। ਚੰਨੀ ਦੇ ਇਸ ਬਿਆਨ ਨਾਲ ਸਿਆਸੀ ਜੰਗ ਸ਼ੁਰੂ ਹੋ ਗਈ ਸੀ।

PM ਮੋਦੀ ਨੇ ਕਿਹਾ, "ਤੇਲੰਗਾਨਾ ਅਤੇ ਤਾਮਿਲਨਾਡੂ ਵਿੱਚ ਵੀ ਬਿਹਾਰੀਆਂ 'ਤੇ ਹਮਲੇ ਹੋ ਰਹੇ ਹਨ। ਫਿਰ ਵੀ, ਉਨ੍ਹਾਂ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਪ੍ਰਚਾਰ ਲਈ ਬਿਹਾਰ ਲਿਆਂਦਾ ਜਾ ਰਿਹਾ ਹੈ। ਕੀ ਕਾਂਗਰਸ ਦੀ ਰਣਨੀਤੀ ਰਾਜ ਦੇ ਲੋਕਾਂ ਵਿੱਚ ਨਫ਼ਰਤ ਪੈਦਾ ਕਰਕੇ ਆਰਜੇਡੀ ਨੂੰ ਨੁਕਸਾਨ ਪਹੁੰਚਾਉਣ ਦੀ ਹੈ?"

ਪੜ੍ਹੋ ਇਹ ਵੀ : ਚੱਕਰਵਾਤੀ ਤੂਫਾਨ ਮੋਂਥਾ ਦਾ ਕਹਿਰ! 13 ਸੂਬਿਆਂ 'ਚ ਮਚਾਏਗਾ ਤਬਾਹੀ, ਭਾਰੀ ਮੀਂਹ ਦਾ ਅਲਰਟ

 


author

rajwinder kaur

Content Editor

Related News