ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲ਼ੀ ਮਾਰ ਕੇ ਕਤਲ
Saturday, Nov 02, 2024 - 09:14 AM (IST)

ਝਬਾਲ/ਸਰਾਏ ਅਮਾਨਤ ਖਾਂ (ਨਰਿੰਦਰ)- ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਚੀਮਾ ਵਿਖੇ ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਲੜਾਈ ਨੇ ਉਸ ਵੇਲੇ ਭਿਆਨਕ ਰੂਪ ਧਾਰ ਲਿਆ, ਜਦੋਂ ਇਕ ਧਿਰ ਵੱਲੋਂ ਰਸਤੇ ਵਿਚ ਰੋਕ ਕੇ ਚਲਾਈ ਗੋਲ਼ੀ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਭੋਲਾ ਪੁੱਤਰ ਨਿਰਮਲ ਸਿੰਘ ਵਾਸੀ ਨੌਸ਼ਿਹਰਾ ਉਮਰ 35 ਸਾਲ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕ AP ਢਿੱਲੋਂ ਘਰ ਫ਼ਾਇਰਿੰਗ ਮਾਮਲੇ 'ਚ ਨਵਾਂ ਮੋੜ
ਇਸ ਤੋਂ ਇਲਾਵਾ ਤਿੰਨ ਹੋਰ ਨੌਜਵਾਨ ਹਰਮਨਦੀਪ ਸਿੰਘ ਹੱਮਾ, ਸੁਲਤਾਨ ਸਿੰਘ ਅਤੇ ਜਗਰੂਪ ਸਿੰਘ ਵੀ ਗੋਲ਼ੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਘਟਨਾ ਦਾ ਪਤਾ ਚਲਦਿਆਂ ਹੀ ਥਾਣਾ ਸਰਾਏ ਅਮਾਨਤ ਖਾਂ ਮੁਖੀ ਬਲਰਾਜ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਕਾਨੂੰਨੀ ਕਾਰਵਾਈ ਅਰੰਭ ਕਰ ਦਿੱਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8