ਵੱਡੀ ਖ਼ਬਰ : ਪੰਜਾਬ ਦੇ ਮੈਡੀਕਲ ਸਟੋਰਾਂ 'ਤੇ ਅੱਜ ਤੋਂ ਥਰਮਾਮੀਟਰ, BP ਤੇ ਵੇਇੰਗ ਮਸ਼ੀਨ ਦੀ ਵਿਕਰੀ ਬੰਦ, ਜਾਣੋ ਕਾਰਨ

Monday, May 23, 2022 - 02:09 PM (IST)

ਲੁਧਿਆਣਾ (ਸਹਿਗਲ) : ਨਾਪਤੋਲ ਵਿਭਾਗ ਵੱਲੋਂ ਸੂਬੇ ਦੇ ਕੈਮਿਸਟਾਂ ਤੋਂ ਥਰਮਾਮੀਟਰ, ਬਲੱਡ ਪ੍ਰੈਸ਼ਰ ਅਤੇ ਵੇਇੰਗ ਮਸ਼ੀਨ (ਭਾਰ ਤੋਲਣ ਵਾਲੀਆਂ ਮਸ਼ੀਨ) ਵੇਚਣ ਲਈ ਲਾਈਸੈਂਸ ਲੈਣ ਨੂੰ ਕਿਹਾ ਹੈ। ਅਜਿਹਾ ਨਾ ਕਰਨ 'ਤੇ ਜੁਰਮਾਨੇ ਦਾ ਨਿਯਮ ਰੱਖਿਆ ਗਿਆ ਹੈ। ਐਤਵਾਰ ਨੂੰ ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ 'ਚ ਇਹ ਮੁੱਦਾ ਜ਼ੋਰ-ਸ਼ੋਰ ਨਾਲ ਚੁੱਕਿਆ ਗਿਆ। ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀ. ਐੱਸ. ਚਾਵਲਾ ਨੇ ਕਿਹਾ ਕਿ ਇਹ ਫ਼ੈਸਲਾ ਸਰਾਸਰ ਗਲਤ ਹੈ ਕਿਉਂਕਿ ਕੈਮਿਸਟ ਪੈਕਡ ਸਮਾਨ ਵੇਚਦੇ ਹਨ। ਫਿਰ ਇਹ ਕਾਨੂੰਨ ਸਿਰਫ ਪੰਜਾਬ 'ਚ ਹੀ ਲਾਗੂ ਕੀਤਾ ਗਿਆ ਹੈ, ਹੋਰ ਕਿਸੇ ਸੂਬੇ 'ਚ ਨਹੀਂ।

ਇਹ ਵੀ ਪੜ੍ਹੋ : ਪੰਜਾਬ 'ਚ ਖ਼ਾਕੀ ਫਿਰ ਦਾਗਦਾਰ, ਨਸ਼ਿਆਂ ਨੂੰ ਲੈ ਕੇ 5 ਪੁਲਸ ਮੁਲਾਜ਼ਮ ਇਕ ਔਰਤ ਸਣੇ ਗ੍ਰਿਫ਼ਤਾਰ

ਉਨ੍ਹਾਂ ਨੇ ਕਿਹਾ ਕਿ ਕੈਮਿਸਟਾਂ 'ਚ ਗੁੱਸਾ ਉਸ ਸਮੇਂ ਵੱਧ ਗਿਆ, ਜਦੋਂ ਨਾਪਤੋਲ ਵਿਭਾਗ ਨੇ ਕਈ ਸ਼ਹਿਰਾਂ 'ਚ ਕੈਮਿਸਟਾਂ ਨੂੰ 5000 ਰੁਪਏ ਜੁਰਮਾਨਾ ਕਰਨਾ ਸ਼ੁਰੂ ਕਰ ਦਿੱਤਾ। ਇਸ ਲਈ ਉਨ੍ਹਾਂ ਨੇ ਫ਼ੈਸਲਾ ਕੀਤਾ ਹੈ ਕਿ ਅੱਜ ਤੋਂ ਸੂਬੇ 'ਚ ਕੋਈ ਵੀ ਰਿਟੇਲ ਜਾਂ ਹੋਲਸੇਲ ਕੈਮਿਸਟ ਬੀ. ਪੀ. ਆਪਰੇਟਰ, ਥਰਮਾਮੀਟਰ ਅਤੇ ਭਾਰ ਤੋਲਣ ਵਾਲੀ ਮਸ਼ੀਨ ਨਹੀਂ ਵੇਚੇਗਾ ਅਤੇ ਨਾ ਹੀ ਇਸ ਨਿਯਮ ਨੂੰ ਮੰਨੇਗਾ। ਸੂਬੇ ਦੇ 27 ਹਜ਼ਾਰ ਕੈਮਿਸਟ ਇਸ ਫ਼ੈਸਲੇ ਤੋਂ ਪ੍ਰਭਾਵਿਤ ਹੋਣਗੇ ਅਤੇ ਇਸ 'ਤੇ ਅਮਲ ਕਰਨਗੇ।

ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਚੜ੍ਹਿਆ ਸਿਆਸੀ ਪਾਰਾ, CM ਮਾਨ ਦੀ ਭੈਣ 'ਤੇ ਵੀ ਟਿਕੀਆਂ ਨਜ਼ਰਾਂ (ਵੀਡੀਓ)

ਮੀਟਿੰਗ 'ਚ ਉਪਰੋਕਤ ਤੋਂ ਇਲਾਵਾ ਐਸੋਸੀਏਸ਼ਨ ਦੇ ਵਿੱਤ ਸਕੱਤਰ ਅਮਰਦੀਪ ਸਿੰਘ, ਸਕੱਤਰ ਲਵਲੀ ਡਾਬਰ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਦੇ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਮੌਜੂਦ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ CM ਮਾਨ ਦੀ ਅਫ਼ਸਰਾਂ ਨਾਲ ਮੀਟਿੰਗ, ਟਵੀਟ ਕਰਕੇ ਆਖੀ ਇਹ ਗੱਲ

ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਇਸ ਮੁੱਦੇ 'ਚ ਦਖ਼ਲ-ਅੰਦਾਜ਼ੀ ਕਰਨ ਕਿਉਂਕਿ ਇਸ ਨਾਲ ਸਾਰੇ ਕੈਮਿਸਟਾਂ 'ਤੇ ਆਰਥਿਕ ਬੋਝ ਵਧੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ 31 ਮਈ ਤੱਕ ਸਰਕਾਰ ਨੇ ਉਨ੍ਹਾਂ ਦੀ ਇਸ ਮੰਗ 'ਤੇ ਧਿਆਨ ਨਹੀਂ ਦਿੱਤਾ ਤਾਂ ਉਹ 1 ਜੂਨ ਤੋਂ ਆਪਣੀਆਂ ਦੁਕਾਨਾਂ ਬੰਦ ਕਰਕੇ ਰੋਸ ਪ੍ਰਗਟ ਕਰਨਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News