ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੀ ਪ੍ਰੈੱਸ ਕਾਨਫਰੰਸ, ਇਨ੍ਹਾਂ ਗੱਲਾਂ ਬਾਰੇ ਦਿੱਤੀ ਜਾਣਕਾਰੀ

Friday, Aug 05, 2022 - 11:44 AM (IST)

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੀ ਪ੍ਰੈੱਸ ਕਾਨਫਰੰਸ, ਇਨ੍ਹਾਂ ਗੱਲਾਂ ਬਾਰੇ ਦਿੱਤੀ ਜਾਣਕਾਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਡਾ. ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਵੋਟਰ ਸੂਚੀਆਂ 'ਚ ਸੁਧਾਈ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੌਰਾਨ ਉਨ੍ਹਾਂ ਨੇ ਵਿਸ਼ੇਸ਼ ਰਵੀਜ਼ਨ-2023 ਬਾਰੇ ਵੀ ਲੋਕਾਂ ਨੂੰ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਮੋਬਾਇਲ ਰਾਹੀਂ ਵੀ ਵੋਟਰ ਆਪਣੀ ਵੋਟ ਬਾਰੇ ਹਰ ਤਰ੍ਹਾਂ ਦੀ ਜਾਣਕਾਰੀ ਹਾਸਲ ਕਰ ਸਕਦਾ ਹੈ ਅਤੇ ਉਸ ਨੂੰ ਕਿਤੇ ਜਾਣ ਦੀ ਲੋੜ ਨਹੀਂ ਹੈ।

ਇਹ ਵੀ ਪੜ੍ਹੋ : ਨਸ਼ਾ ਛੁਡਾਊ ਕੇਂਦਰਾਂ ’ਚ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਦੀ ਸਪਲਾਈ ਦਾ ਵਿਵਾਦ ਹਾਈਕੋਰਟ ਪੁੱਜਾ

ਡਾ. ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੀ ਇਹੀ ਚਾਹੁੰਦਾ ਹੈ ਕਿ ਵੋਟਰਾਂ ਦਾ ਸਾਰਾ ਡਾਟਾ ਉਨ੍ਹਾਂ ਦੇ ਹੱਥ 'ਚ ਹੋਵੇ। ਉਨ੍ਹਾਂ ਕਿਹਾ ਕਿ ਹਰ ਕੰਮ ਡਿਜੀਟਲ ਮਾਧਿਅਮ ਰਾਹੀਂ ਹੋ ਰਿਹਾ ਹੈ ਅਤੇ ਵੋਟਰਾਂ ਨੂੰ ਕਿਤੇ ਘੁੰਮਣ ਦੀ ਲੋੜ ਨਹੀਂ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਮੈਡੀਕਲ ਕਾਲਜਾਂ ਤੇ ਸਰਕਾਰੀ ਹਸਪਤਾਲਾਂ 'ਚ CCTV ਰਾਹੀਂ ਰੱਖੀ ਜਾਵੇਗੀ ਨਜ਼ਰ

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਜੋੜਨ ਦਾ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਦਿੰਦਾ ਹੈ, ਉਹ ਉਸ ਨੂੰ ਪੂਰਾ ਕਰਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News