ਮੁੱਖ ਮੰਤਰੀ ਵੱਲੋਂ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਦੇ ਦਿਹਾਂਤ ''ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

07/29/2021 3:28:38 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਰਹੂਮ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਬੀਬੀ ਮੋਹਿੰਦਰ ਕੌਰ 91 ਵਰ੍ਹਿਆਂ ਦੇ ਸਨ, ਜਿਨ੍ਹਾਂ ਦਾ ਬੀਤੀ ਰਾਤ ਪੀ. ਜੀ. ਆਈ. ਵਿਖੇ ਲੰਮੀ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ।

ਉਹ ਆਪਣੇ ਪਿੱਛੇ ਦੋ ਧੀਆਂ ਅਤੇ ਦੋ ਪੁੱਤਰ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਗਜੀਤ ਸਿੰਘ ਤਲਵੰਡੀ ਛੱਡ ਗਏ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, ‘‘ਮੈਨੂੰ ਸਰਦਾਰਨੀ ਮੋਹਿੰਦਰ ਕੌਰ ਦੇ ਦਿਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ, ਜੋ ਕਿ ਉੱਚ ਗੁਣਾਂ ਦੀ ਧਾਰਨੀ ਅਤੇ ਨੇਕ ਨੀਅਤ ਵਾਲੀ ਸਖ਼ਸ਼ੀਅਤ ਸਨ।’’ ਮੁੱਖ ਮੰਤਰੀ ਨੇ ਦੁਖੀ ਪਰਿਵਾਰ, ਸਾਕ-ਸਨੇਹੀਆਂ ਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਵਿੱਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। 
 

Babita

This news is Content Editor Babita