ਬੱਚਿਆਂ ਨੂੰ ਜ਼ਰੂਰ ਲਗਵਾਓ ਇਹ ਵੈਕਸੀਨ, 5 ਬਿਮਾਰੀਆਂ ਤੋਂ ਰਹੇਗਾ ਬਚਾਅ

Thursday, Dec 26, 2024 - 02:26 PM (IST)

ਬੱਚਿਆਂ ਨੂੰ ਜ਼ਰੂਰ ਲਗਵਾਓ ਇਹ ਵੈਕਸੀਨ, 5 ਬਿਮਾਰੀਆਂ ਤੋਂ ਰਹੇਗਾ ਬਚਾਅ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਬੱਚਿਆਂ ਦੇ ਸੰਪੂਰਨ ਟੀਕਾਕਰਨ ਲਈ ਪੈਂਟਾਵੇਲੈਂਟ ਵੈਕਸੀਨ ਲਗਾਉਣ ਲਈ ਵਿਸ਼ੇਸ਼ ਮੁਹਿੰਮ 31 ਦਸੰਬਰ ਤੱਕ ਚਲਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਸੰਧੂ ਨੇ ਦੱਸਿਆ ਕਿ ਪੈਂਟਾਵੇਲੈਂਟ ਵੈਕਸੀਨ ਪੰਜ ਮਾਰੂ ਬੀਮਾਰੀਆਂ ਤੋਂ ਬੱਚਿਆਂ ਨੂੰ ਬਚਾਉਂਦੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰੱਦ ਹੋਈਆਂ ਛੁੱਟੀਆਂ! ਖੁੱਲ੍ਹੇ ਰਹਿਣਗੇ ਇਹ ਦਫ਼ਤਰ

ਸਿਵਲ ਸਰਜਨ ਨੇ ਦੱਸਿਆ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਸਲੱਮ ਏਰੀਆ, ਮਾਈਗ੍ਰੇਟਰੀ ਪਾਪੂਲੇਸ਼ਨ ਅਤੇ ਪਿੰਡਾਂ ’ਚ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਦੀ ਪੈਂਟਾਵੇਲੈਂਟ ਕਵਰੇਜ ਨੂੰ ਵਧਾਉਣਾ ਹੈ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਗੁਰਬਿੰਦਰ ਕੌਰ ਨੇ ਦੱਸਿਆ ਕਿ ਜ਼ੀਰੋ ਡੋਜ਼ ਬੱਚਿਆਂ ਦੀ ਗਿਣਤੀ ਨੂੰ ਘਟਾਉਣ ਲਈ ਪੈਂਟਾ-1 ਵੈਕਸੀਨ ਕਵਰੇਜ ਵਧਾਉਣਾ ਬਹੁਤ ਜ਼ਰੂਰੀ ਹੈ। ਇਸ ਲਈ ਪੈਂਟਾ-1 ਵੈਕਸੀਨ ਲਗਾਉਣ ਦੀ ਵਿਸ਼ੇਸ਼ ਮੁਹਿੰਮ ਇਕ ਪ੍ਰਭਾਵਸ਼ਾਲੀ ਕਦਮ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਤੇਜ਼ ਮੀਂਹ ਦੇ ਨਾਲ ਪੈਣਗੇ ਗੜ੍ਹੇ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਉਨ੍ਹਾਂ ਦੱਸਿਆ ਕਿ ਪੈਂਟਾ-1 ਵੈਕਸੀਨ ਪੰਜ ਮਾਰੂ ਬੀਮਾਰੀਆਂ ਤੋਂ ਬੱਚਿਆਂ ਨੂੰ ਬਚਾਂਉਦੀ ਹੈ। ਉਨ੍ਹਾਂ ਜ਼ਿਲਾ ਬਰਨਾਲਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਦੌਰਾਨ ਆਪਣੇ ਬੱਚਿਆਂ ਨੂੰ ਰਹਿੰਦੇ ਬੱਚਿਆਂ ਦੇ ਪੈਂਟਾਵੇਲੈਂਟ ਦੇ ਟੀਕੇ ਜਲਦ ਤੋਂ ਜਲਦ ਨੇੜੇ ਦੇ ਸਿਹਤ ਕੇਂਦਰ ਤੋਂ ਲਗਵਾਏ ਜਾਣ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ, ਸਮੂਹ ਜ਼ਿਲ੍ਹਾ ਬਰਨਾਲਾ ਸੀਨੀਅਰ ਮੈਡੀਕਲ ਅਫ਼ਸਰ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News