ਪੰਜਾਬ ਦਾ ਇਹ ਵੱਡਾ ਸ਼ਹਿਰ ਕਰਵਾਇਆ ਗਿਆ ਬੰਦ, ਜਾਣੋ ਕੀ ਹੈ ਪੂਰਾ ਮਾਮਲਾ
Thursday, Jun 25, 2026 - 06:28 PM (IST)
ਬਰਨਾਲਾ (ਕਮਲਜੀਤ) : ਬਰਨਾਲਾ ਦੀ ਸਬ-ਡਵੀਜ਼ਨ ਤਪਾ ਮੰਡੀ ਵਿਚ ਅੱਜ ਵੱਡੀ ਗਿਣਤੀ ਲੋਕਾਂ ਨੇ ਰੋਸ ਪ੍ਰਦਰਸ਼ਨ ਕਰਕੇ ਬਾਜ਼ਾਰਾਂ ਵਿਚ ਦੁਕਾਨਾਂ ਬੰਦ ਕਰਵਾਈਆਂ ਗਈਆਂ। ਇਸ ਮੌਕੇ ਸ਼ਹਿਰੀਆਂ ਵੱਲੋਂ ਅਗਰਵਾਲ ਧਰਮਸ਼ਾਲਾ ਤਪਾ ਮੰਡੀ ਵਿਚ ਵਿਸ਼ੇਸ਼ ਤੌਰ 'ਤੇ ਮੀਟਿੰਗ ਕੀਤੀ ਗਈ। ਇਸ ਤੋਂ ਬਾਅਦ ਇਕੱਠੇ ਹੋ ਕੇ ਤਪਾ ਸ਼ਹਿਰ ਦੇ ਬਾਜ਼ਾਰਾਂ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਉੱਥੇ ਸ਼ਹਿਰ ਨੂੰ ਬੰਦ ਕਰਵਾਇਆ ਗਿਆ। ਲੋਕਾਂ ਨੇ ਲਾਊਡ ਸਪੀਕਰ ਰਾਹੀਂ ਜਿੱਥੇ ਬਾਜ਼ਾਰਾਂ ਵਿਚ ਰੋਸ ਪ੍ਰਦਰਸ਼ਨ ਕੀਤਾ, ਉੱਥੇ ਹੀ ਪੁਲਸ ਖ਼ਿਲਾਫ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ
ਇਸ ਮੌਕੇ ਨਗਰ ਕੌਂਸਲ ਤਪਾ ਮੰਡੀ ਦੇ ਸਾਬਕਾ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਤਪਾ ਪੁਲਸ ਨੇ ਇਕ ਪਲਾਟ ਮਾਮਲੇ ਵਿਚ ਝੂਠਾ ਮੁਕੱਦਮਾ ਦਰਜ ਕੀਤਾ ਹੈ। ਪਲਾਟ ਦੇ ਸਾਰੇ ਕਾਗਜ਼ਾਤ ਸਹੀ ਹਨ ਪਰ ਧੱਕੇਸ਼ਾਹੀ ਕਾਰਨ ਕੁੱਝ ਵਿਅਕਤੀਆਂ ਉੱਪਰ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਨੂੰ ਰੱਦ ਕਰਾਉਣ ਲਈ ਅੱਜ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਤਪਾ ਮੰਡੀ ਸ਼ਹਿਰ ਦੇ ਬਾਜ਼ਾਰ ਬੰਦ ਕਰਵਾਏ ਗਏ ਹਨ। ਇਸ ਮੌਕੇ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਪਿਰਮਲ ਸਿੰਘ ਧੋਲਾ ਵੀ ਸ਼ਹਿਰੀਆਂ ਦੇ ਰੋਸ ਪ੍ਰਦਰਸ਼ਨ ਵਿਚ ਪਹੁੰਚੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨਾਲ ਕੋਈ ਧੱਕੇਸ਼ਾਹੀ ਹੁੰਦੀ ਹੈ ਤਾਂ ਉਹ ਡੱਟ ਕੇ ਵਿਰੋਧ ਕਰਨਗੇ। ਇਸ ਮਾਮਲੇ ਨੂੰ ਲੈਕੇ ਰੋਸ ਪ੍ਰਦਰਸ਼ਨ ਕਰਨ ਵਾਲਿਆਂ ਨੇ ਬਰਨਾਲਾ ਦੇ ਐੱਸਐੱਸਪੀ ਨਾਲ ਮੀਟਿੰਗ ਕੀਤੀ ਜਿਸ ਤੋਂ ਬਾਅਦ ਪੁਲਸ ਜਾਂਚ 'ਤੇ ਸਹਿਮਤੀ ਪ੍ਰਗਟਾਈ ਗਈ। ਇਸ ਮਾਮਲੇ ਨੂੰ ਲੈਕੇ ਸਬ-ਡਿਵੀਜ਼ਨ ਤਪਾ ਮੰਡੀ ਦੇ ਡੀ.ਐੱਸ.ਪੀ ਜਸਕਰਨ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਦੋ ਧਿਰਾਂ ਦਾ ਇਕ ਪਲਾਟ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਜਿੱਥੇ ਪੁਲਸ ਵੱਲੋਂ ਕਾਰਵਾਈ ਕੀਤੀ ਗਈ ਸੀ। ਹੁਣ ਮਾਲ ਵਿਭਾਗ ਅਤੇ ਦੋਵੇਂ ਧਿਰਾਂ ਦੇ ਪਲਾਟ ਸਬੰਧੀ ਕਾਗਜ਼ਾਤ ਚੈੱਕ ਕੀਤੇ ਜਾਣਗੇ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ ਖਪਤਕਾਰਾਂ ਨੂੰ ਭੇਜੇ ਗਏ ਅੰਦਾਜ਼ਨ ਬਿੱਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
