ਪੰਜਾਬ ਦੇ ਇਸ ਸ਼ਹਿਰ 'ਚ ਮਾਹੌਲ ਤਣਾਅਪੂਰਨ, ਵੱਡੇ-ਵੱਡੇ ਮਾਲ ਵੀ ਹੋ ਗਏ ਬੰਦ
Monday, Dec 09, 2024 - 01:25 PM (IST)
ਫਗਵਾੜਾ (ਜਲੋਟਾ) : ਫਗਵਾੜਾ ਦੇ ਸੰਘਣੀ ਆਬਾਦੀ ਵਾਲੇ ਮੇਹਲੀ ਗੇਟ ਇਲਾਕੇ 'ਚ ਸਥਿਤ ਸ਼੍ਰੀ ਕ੍ਰਿਸ਼ਨ ਗਊਸ਼ਾਲਾ 'ਚ ਬੀਤੀ ਦੇਰ ਰਾਤ ਕਥਿਤ ਤੌਰ 'ਤੇ ਜ਼ਹਿਰੀਲਾ ਪਦਾਰਥ ਨਿਗਲਣ ਨਾਲ ਕਈ ਗਾਵਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਗਾਂਵਾਂ ਦੀ ਮੌਤ ਦੇ ਅੰਕੜਾ ਲਗਾਤਾਰ ਜਾਰੀ ਹੈ ਅਤੇ ਹੁਣ ਤਕ ਲਗਭਗ 25 ਗਾਂਵਾਂ ਦੀ ਮੌਤ ਹੋ ਚੁੱਕੀ ਹੈ। ਜਾਣਕਾਰੀ ਅਨੁਸਾਰ ਅੱਜ ਵੀ ਕਈ ਗਊਆਂ ਗੰਭੀਰ ਹਾਲਤ ਵਿਚ ਜ਼ਿੰਦਗੀ ਲਈ ਸੰਘਰਸ਼ ਕਰ ਰਹੀਆਂ ਹਨ ਅਤੇ ਗਊਸ਼ਾਲਾ ਵਿਚ ਮੌਜੂਦ ਸਰਕਾਰੀ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਇਲਾਜ ਕਰਕੇ ਉਨ੍ਹਾਂ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਕਦੋਂ ਪੈਣਗੀਆਂ ਸਰਦੀਆਂ ਦੀਆਂ ਛੁੱਟੀਆਂ, ਆਈ ਵੱਡੀ ਅਪਡੇਟ
ਇਸ ਦੌਰਾਨ ਘਟਨਾ ਨੂੰ ਲੈ ਕੇ ਹਿੰਦੂ ਸੰਗਠਨਾਂ ਦੇ ਆਗੂਆਂ ਵਿਚ ਗੁੱਸਾ ਅਤੇ ਰੋਸ ਪਾਇਆ ਜਾ ਰਿਹਾ ਹੈ ਅਤੇ ਘਟਨਾ ਦੇ ਵਿਰੋਧ ਵਿਚ ਫਗਵਾੜਾ ਬੰਦ ਦਾ ਐਲਾਨ ਕੀਤਾ ਗਿਆ ਹੈ। ਹਿੰਦੂ ਸੰਗਠਨਾਂ ਦੇ ਸੱਦੇ 'ਤੇ ਅੱਜ ਸਵੇਰ ਤੋਂ ਹੀ ਫਗਵਾੜਾ ਦੇ ਸਾਰੇ ਬਾਜ਼ਾਰ ਅਤੇ ਦੁਕਾਨਾਂ ਪੂਰੀ ਤਰ੍ਹਾਂ ਬੰਦ ਹਨ। ਲੋਕਾਂ ਨੇ ਫਗਵਾੜਾ ਪੁਲਸ ਤੋਂ ਮੰਗ ਕੀਤੀ ਹੈ ਕਿ ਉਹ ਗਊਸ਼ਾਲਾ ਵਿਚ ਗਊਆਂ ਦਾ ਕਤਲੇਆਮ ਕਰਨ ਵਾਲੇ ਕਾਤਲਾਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਲੋਕਾਂ ਦੇ ਸਾਹਮਣੇ ਬੇਨਕਾਬ ਕਰੇ। ਖ਼ਬਰ ਲਿਖੇ ਜਾਣ ਤੱਕ ਹਿੰਦੂ ਜਥੇਬੰਦੀਆਂ ਦੇ ਆਗੂਆਂ ਨੇ ਗਊਆਂ ਦੇ ਕਤਲੇਆਮ ਦੇ ਵਿਰੋਧ ਵਿਚ ਫਗਵਾੜਾ ਵਿਚ ਰੋਸ ਰੈਲੀ ਕਰਕੇ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਘਟਨਾ ਨੂੰ ਲੈ ਕੇ ਫਗਵਾੜਾ 'ਚ ਸਥਿਤੀ ਕਾਫੀ ਤਣਾਅਪੂਰਨ ਅਤੇ ਗੰਭੀਰ ਬਣੀ ਹੋਈ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਫਗਵਾੜਾ ਪੁਲਸ ਨੇ ਮਾਮਲੇ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਗਾਂਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਸੰਸਥਾ ਵਿਖੇ ਭੇਜਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਖ਼ਤਰੇ ਦੀ ਘੰਟੀ, ਹੋਸ਼ ਉੱਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e