ਅੱਜ ਤੋਂ ਬੰਦ ਰਹੇਗਾ ਪੰਜਾਬ ਦਾ ਇਹ ਸ਼ਹਿਰ! ਨਹੀਂ ਖੁੱਲ੍ਹਣਗੀਆਂ ਦੁਕਾਨਾਂ
Monday, Dec 09, 2024 - 08:53 AM (IST)
ਫਗਵਾੜਾ (ਮੁਨੀਸ਼ ਬਾਵਾ): ਬੀਤੀ ਦੇਰ ਰਾਤ ਨੂੰ ਫਗਵਾੜਾ ਦੀ ਸ਼੍ਰੀ ਕ੍ਰਿਸ਼ਨ ਗਊਸ਼ਾਲਾ ’ਚ ਕਿਸੇ ਸ਼ਰਾਰਤੀ ਅਨਸਰ ਵੱਲੋਂ ਗਊਆਂ ਨੂੰ ਜ਼ਹਿਰੀਲੀ ਚੀਜ਼ ਖਵਾ ਦਿੱਤੀ ਗਈ, ਜਿਸ ਕਾਰਨ ਕਈ ਗਊਆਂ ਅਚਾਨਕ ਬੇਹੋਸ਼ ਹੋ ਗਈਆਂ ਅਤੇ ਉਨ੍ਹਾਂ ਦੀ ਮੌਤ ਹੋਣ ਲੱਗੀ। ਹੁਣ ਤਕ ਦਰਜਨ ਦੇ ਕਰੀਬ ਗਊਆਂ ਦੀ ਮੌਤ ਗਈ ਹੈ ਤੇ ਹੋਰ ਕਈ ਗਊਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਕਾਰਨ ਫਗਵਾੜਾ ਵਾਸੀਆਂ ਵਿਚਾਲੇ ਭਾਰੀ ਰੋਸ ਹੈ। ਇਸ ਕਾਰਨ ਹਿੰਦੂ ਜਥੇਬੰਦੀਆਂ ਵੱਲੋਂ ਅੱਜ ਤੋਂ ਫਗਵਾੜਾ ਸ਼ਹਿਰ ਦੀਆਂ ਦੁਕਾਨਾਂ ਬੰਦ ਰੱਖਣ ਦੀ ਕਾਲ ਦਿੱਤੀ ਗਈ ਹੈ। ਉੱਥੇ ਮੌਜੂਦ ਹੋਰ ਲੋਕਾਂ ਨੇ ਵੀ ਇਸ ਕਾਲ 'ਤੇ ਸਹਿਮਤੀ ਪ੍ਰਗਟ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - 10 ਦਸੰਬਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਇਸ ਘਟਨਾ ਮਗਰੋਂ ਫਗਵਾੜਾ ਵਾਸੀਆਂ ਦੇ ਨਾਲ-ਨਾਲ ਸਮੂਹ ਹਿੰਦੂ ਜਥੇਬੰਦੀਆਂ ਵੱਲੋਂ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਹਿੰਦੂ ਜਥੇਬੰਦੀ ਦੇ ਆਗੂ ਦੀਪਕ ਭਾਰਦਵਾਜ ਨੇ ਕਿਹਾ ਕਿ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਇਹ ਘਿਨੌਣਾ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜਦੋਂ ਤਕ ਮੁਲਜ਼ਮ ਨਹੀਂ ਫੜੇ ਜਾਂਦੇ, ਉਹ ਦੁਕਾਨਾਂ ਬੰਦ ਕਰਨਗੇ। ਉਨ੍ਹਾਂ ਕਿਹਾ ਕਿ ਅੱਜ ਤੋਂ ਹੀ ਬਾਜ਼ਾਰ ਬੰਦ ਕੀਤੇ ਜਾਣਗੇ। ਮੌਕੇ 'ਤੇ ਮੌਜੂਦ ਸਮੂਹ ਹਾਜ਼ਰੀਨ ਵੱਲੋਂ ਵੀ ਇਸ 'ਤੇ ਸਹਿਮਤੀ ਪ੍ਰਗਟਾਈ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਪੈਟਰੋਲ ਨੂੰ ਲੈ ਕੇ ਦਿੱਤੀ ਗਈ ਚੇਤਾਵਨੀ
ਘਟਨਾ ਦੀ ਜਾਣਕਾਰੀ ਮਿਲਣ 'ਤੇ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਰਾਤ ਨੂੰ ਹੀ ਮੌਕੇ 'ਤੇ ਪਹੁੰਚ ਗਏ। ਇਸ ਮੌਕੇ ਰਾਜ ਕੁਮਾਰ ਚੱਬੇਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ MP ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਸ ਤੋਂ ਦਰਦਨਾਕ ਕੋਈ ਹਾਦਸਾ ਨਹੀਂ ਹੋ ਸਕਦਾ। ਗਊਸ਼ਾਲਾ ਵਿਚ ਜ਼ਹਿਰ ਕਾਰਨ 10 ਦੇ ਕਰੀਬ ਗਊਆਂ ਦੀ ਮੌਤ ਹੋ ਚੁੱਕੀ ਹੈ ਤੇ ਹੋਰ ਕਈ ਗਊਆਂ ਵੀ ਇਸ ਤੋਂ ਪੀੜਤ ਹਨ। ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। 4-5 ਗਊਆਂ ਨੂੰ ਬਚਾਅ ਲਿਆ ਗਿਆ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਹਦਾਇਤਾਂ ਕੀਤੀਆਂ ਕਿ ਪਸ਼ੂਆਂ ਦੇ ਡਾਕਟਰਾਂ ਦੀਆਂ ਹੋਰ ਟੀਮਾਂ ਭੇਜੀਆਂ ਜਾਣ। ਉਨ੍ਹਾਂ ਕਿਹਾ ਕਿ ਮ੍ਰਿਤਕ ਗਊਆਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਪੁਲਸ ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਸ ਘਟਨਾ ਦੀ ਨਿਖੇਧੀ ਕਰਦਿਆਂ ਇਸ ਨੂੰ ਬਹੁਤ ਹੀ ਘਿਨੌਣਾ ਕਾਰਾ ਕਰਾਰ ਦਿੱਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8