ਪੰਜਾਬ : 12ਵੀਂ 'ਚ ਪੜ੍ਹਦੇ ਮੁੰਡੇ ਦੀ ਭਿਆਨਕ ਹਾਦਸੇ 'ਚ ਮੌਤ, ਹੱਸਦੇ-ਖੇਡਦੇ ਪਰਿਵਾਰ 'ਚ ਵਿੱਛੇ ਸੱਥਰ
Monday, Nov 16, 2026 - 01:20 PM (IST)
ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਪੁਲਸ ਥਾਣੇ ਨੇੜੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ 'ਚ ਸਕੂਲ ਜਾ ਰਹੇ ਵਿਦਿਆਰਥੀ ਰਣਜੋਤ ਸਿੰਘ (18) ਵਾਸੀ ਜੀਵਨਪੁਰ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰਣਜੋਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੇ ਪਿੰਡ ਜੀਵਨਪੁਰ ਤੋਂ ਸਕੂਲ ਲਈ ਘਰੋਂ ਨਿਕਲਿਆ ਅਤੇ ਜਦੋਂ ਮਾਛੀਵਾੜਾ ਥਾਣਾ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਗਲਤ ਸਾਈਡ ਆ ਰਹੇ ਮੋਟਰਸਾਈਕਲ ਸਵਾਰਾਂ ਨੇ ਉਸਦੇ ਵਾਹਨ 'ਚ ਸਿੱਧੀ ਟੱਕਰ ਮਾਰੀ। ਇਸ ਹਾਦਸੇ 'ਚ ਰਣਜੋਤ ਸਿੰਘ ਗੰਭੀਰ ਰੂਪ 'ਚ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮਾਛੀਵਾੜਾ ਹਸਪਤਾਲ ਲਿਆਂਦਾ ਗਿਆ।
ਇੱਥੇ ਡਾਕਟਰਾਂ ਵਲੋਂ ਮੁੱਢਲੀ ਸਹਾਇਤਾ ਉਪਰੰਤ ਉਸ ਨੂੰ ਰੈਫ਼ਰ ਕਰ ਦਿੱਤਾ ਗਿਆ ਅਤੇ ਫੋਰਟਿਸ ਹਸਪਤਾਲ 'ਚ ਜਦੋਂ ਉਸ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਰਣਜੋਤ ਸਿੰਘ ਦਾ ਪਿਤਾ ਬਲਜਿੰਦਰ ਸਿੰਘ ਪਟਵਾਰੀ ਵਜੋਂ ਨੌਕਰੀ ਕਰਦਾ ਹੈ। ਰਣਜੋਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਵਿਦਿਆਰਥੀ ਰਣਜੋਤ ਸਿੰਘ ਬਾਰ੍ਹਵੀਂ ਜਮਾਤ 'ਚ ਪੜ੍ਹਦਾ ਸੀ, ਜਿਸ ਦੀ ਮੌਤ ਨਾਲ ਜਿੱਥੇ ਉਸਦੇ ਸਾਥੀ ਗ਼ਮਗੀਨ ਹਨ, ਉੱਥੇ ਪਿੰਡ 'ਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਣਜੋਤ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭਿਜਵਾ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦ ਹੀ ਹਾਦਸਾ ਕਰਨ ਵਾਲੇ ਮੋਟਰਸਾਈਕਲ ਸਵਾਰ ਕਾਬੂ ਕਰ ਲਏ ਜਾਣਗੇ। ਹਾਦਸੇ ਵਾਲੇ ਸਥਾਨ ’ਤੇ ਖੜ੍ਹੇ ਲੋਕਾਂ ਵਲੋਂ ਦੱਸਣ ਅਨੁਸਾਰ ਹਾਦਸਾ ਕਰਨ ਵਾਲੇ ਮੋਟਰਸਾਈਕਲ ਸਵਾਰ ਨਸ਼ੇ 'ਚ ਲੱਗ ਰਹੇ ਸਨ, ਪੁਲਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
