ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਵਿਰੁੱਧ ਸਿੱਖ ਜਥੇਬੰਦੀਆਂ ਵਲੋਂ ਪੰਜਾਬ ਬੰਦ ਦਾ ਐਲਾਨ (ਵੀਡੀਓ)
Monday, Sep 28, 2015 - 01:14 PM (IST)

ਅੰਮ੍ਰਿਤਸਰ- ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਦਿੱਤੀ ਗਈ ਮੁਆਫੀ ਦੇ ਵਿਰੋਧ ''ਚ 30 ਸਤੰਬਰ ਨੂੰ ਸਿੱਖ ਜਥੇਬੰਦੀਆਂ ਵਲੋਂ ਬੰਦ ਦਾ ਐਲਾਨ ਕੀਤਾ ਗਿਆ ਹੈ। ਅੰਮ੍ਰਿਤਸਰ ਵਿਖੇ ਐਤਵਾਰ ਨੂੰ ਹੋਈ ਸਿੱਖ ਜਥੇਬੰਦੀਆਂ ਦੀ ਬੈਠਕ ''ਚ ਇਹ ਫੈਸਲਾ ਲਿਆ ਗਿਆ ਹੈ। ਬੰਦ ਵਾਲੇ ਦਿਨ ਸਿਰਫ ਐਮਰਜੈਂਸੀ ਸੇਵਾਵਾਂ ਹੀ ਖੁੱਲ੍ਹੀਆਂ ਰਹਿਣਗੀਆਂ। ਇਸ ਦੌਰਾਨ ਸਕੂਲ, ਕਾਲਜ ਅਤੇ ਮੈਡੀਕਲ ਅਦਾਰੇ ਖੁੱਲ੍ਹੇ ਰਹਿਣਗੇ। ਇਸ ਦੇ ਨਾਲ ਹੀ ਸਿੱਖ ਜਥੇਬੰਦੀਆਂ ਨੇ ਬੈਠਕ ''ਚ ਫੈਸਲਾ ਲਿਆ ਹੈ ਕਿ ਦੀਵਾਲੀ ''ਤੇ ਸਰਬੱਤ ਖਾਲਸਾ ਬੁਲਾਇਆ ਜਾਵੇਗਾ ਜਿਸ ਦੀ ਜਗ੍ਹਾ ਤੈਅ ਹੋਣਾ ਅਜੇ ਬਾਕੀ ਹੈ।
ਗੌਰਤਲਬ ਹੈ ਕਿ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਰਗਾ ਪਹਿਰਾਵਾ ਪਾਉਣ ਦੇ ਦੋਸ਼ਾਂ ''ਚ ਘਿਰੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਾਲ ਹੀ ''ਚ ਅਕਾਲ ਤਖਤ ਸਾਹਿਬ ਨੇ ਮੁਆਫ ਕਰ ਦਿੱਤਾ ਸੀ ਜਿਸ ਦੇ ਵਿਰੋਧ ''ਚ ਸਮੂਹ ਸਿੱਖ ਜਥੇਬੰਦੀਆਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਅਕਾਲ ਤਖਤ ਦੇ ਜੱਥੇਦਾਰ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੂਬਾ ਸਰਕਾਰ ਨੂੰ ਵੀ ਫਟਕਾਰ ਲਗਾਈ ਜਾ ਰਹੀ ਹੈ।
''ਜਗ ਬਾਣੀ'' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। ''ਜਗ ਬਾਣੀ'' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ ''ਜਗ ਬਾਣੀ'' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।