ਪੰਜਾਬ ਦਾ ਇਹ ਜ਼ਿਲ੍ਹਾ ਅੱਜ ਮੁਕੰਮਲ ਬੰਦ, ਲਾਕ ਡਾਊਨ ਵਰਗੇ ਬਣੇ ਹਾਲਾਤ, ਭਾਰੀ ਪੁਲਸ ਤਾਇਨਾਤ
Saturday, Feb 01, 2025 - 12:14 PM (IST)
ਫਾਜ਼ਿਲਕਾ (ਸੁਨੀਲ ਨਾਗਪਾਲ) : ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਵਿਖੇ ਇਕ ਨੌਜਵਾਨ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਹਥੌੜੇ ਨਾਲ ਤੋੜਨ ਦੀ ਕੋਸ਼ਿਸ਼ ਕਰਨ ਦੀ ਘਟਨਾ ਦਾ ਰੋਸ ਵੱਧਦਾ ਜਾ ਰਿਹਾ ਹੈ। ਹਾਲਾਂਕਿ ਮੁਲਜ਼ਮ ਵਿਅਕਤੀ ਨੂੰ ਲੋਕਾਂ ਨੇ ਫੜ ਕੇ ਪੁਲਸ ਦੇ ਹਵਾਲੇ ਕਰ ਦਿੱਤਾ ਪਰ ਹੁਣ ਦਲਿਤ ਭਾਈਚਾਰੇ ਵੱਲੋਂ ਇਸ ਮਾਮਲੇ ਵਿਚ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸੀਰੀਅਲ ਕਿਲਰ, ਪਹਿਲਾਂ ਬਣਾਉਂਦਾ ਸਬੰਧ ਫਿਰ ਕਤਲ ਕਰਨ ਤੋਂ ਬਾਅਦ ਪੈਰਾਂ 'ਚ ਸਿਰ ਰੱਖ ਕੇ...
ਦੂਜੇ ਪਾਸੇ ਇਸ ਘਟਨਾ ਦੇ ਵਿਰੋਧ ਵਿਚ ਅੱਜ ਫਾਜ਼ਿਲਕਾ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਚੌਂਕ ਘੰਟਾ ਘਰ ਮੇਹਰੀਆਂ ਬਾਜ਼ਾਰ, ਸਾਈਕਲ ਬਾਜ਼ਾਰ, ਗਊਸ਼ਾਲਾ ਰੋਡ ਅਤੇ ਹੋਰ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ, ਹਾਲਾਂਕਿ ਵਪਾਰ ਮੰਡਲ, ਡੈਮੋਕਰੇਟਿਕ ਟੀਚਰ ਫਰੰਟ, ਬਾਰ ਐਸੋਸੀਏਸ਼ਨ ਸਮੇਤ ਕਈ ਜਥੇਬੰਦੀਆਂ ਵੱਲੋਂ ਦਲਿਤ ਏਕਤਾ ਮੰਚ ਵੱਲੋਂ ਕੀਤੇ ਜਾ ਰਹੇ ਇਸ ਰੋਸ਼ ਪ੍ਰਦਰਸ਼ਨ ਨੂੰ ਸਮਰਥਨ ਦੇ ਦਿੱਤਾ ਅਤੇ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਗਈਆਂ। ਇਸ ਘਟਨਾ ਦੇ ਵਿਰੋਧ ਵਿਚ ਦਲਿਚ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਵੀ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਇਸ ਮਾਮਲੇ ਵਿਚ ਭਾਵੇਂ ਮੁਲਜ਼ਮ ਨੂੰ ਫੜ ਲਿਆ ਗਿਆ ਹੈ ਪਰ ਉਸ ਦੇ ਪਿੱਛੇ ਕੌਣ ਹੈ, ਇਸ ਦੀ ਜਾਂਚ ਲਈ ਐੱਸ. ਆਈ. ਟੀ. ਦਾ ਗਠਨ ਕੀਤੀ ਜਾਣਾ ਚਾਹੀਦਾ ਹੈ। ਉਧਰ ਇਸ ਵਿਰੋਧ ਦੇ ਚੱਲਦੇ ਪੁਲਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ।
ਇਹ ਵੀ ਪੜ੍ਹੋ : ਪੇਪਰਾਂ ਤੋਂ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੇਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e