ਪੰਜਾਬ ਬੰਦ ਨੂੰ ਮਾਲਵੇ ''ਚ ਮਿਲਿਆ ਢਿੱਲਾ-ਮੱਠਾ ਹੁੰਗਾਰਾ

01/25/2020 6:18:03 PM

ਪਟਿਆਲਾ (ਬਲਜਿੰਦਰ): ਸ਼੍ਰੋਮਣੀ ਅਕਾਲੀ ਦਲ ਅਮ੍ਰਿੰਤਸਰ ਅਤੇ ਹੋਰ ਦਲਾਂ ਵਲੋਂ ਅੱਜ ਸੀ.ਏ.ਏ. ਦੇ ਵਿਰੋਧ 'ਚ ਪੰਜਾਬ ਬੰਦ ਦੇ ਸੱਦੇ ਦਾ ਅਸਰ ਪਟਿਆਲਾ ਵਿਚ ਦੇਖਣ ਨੂੰ ਨਹੀਂ ਮਿਲਿਆ ਪਰ ਅਕਾਲੀ ਦਲ ਅਮ੍ਰਿੰਤਸਰ ਦੇ ਆਗੂਆਂ ਅਤੇ ਹੋਰ ਜਥੇਬੰਦੀਆਂ ਜਿਸ ਵਿਚ ਮੁਸਲਿਮ ਆਗੂ ਵੀ ਸ਼ਾਮਲ ਹੋਏ ਨੇ ਫੁਹਾਰਾ ਚੌਂਕ 'ਚ ਧਰਨਾ ਲਗਾ ਕੇ ਮੋਦੀ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਅਮ੍ਰਿਤਸਰ ਦੇ ਜਨਰਲ ਸਕੱਤਰ ਪ੍ਰੋ. ਮਹਿੰਦਰਪਾਲ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਨੂੰ ਹਿੰਦੂ ਰਾਜ ਬਣਾਉਣਾ ਚਾਹੁੰਦੀ ਹੈ,ਜਿਸ ਨੂੰ ਕਿਸੇ ਵੀ ਕੀਮਤ 'ਤੇ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੀ.ਏ.ਏ. ਜਰੀਏ ਦੇਸ਼ ਦੇ ਫਿਰ ਤੋਂ ਟੁਕੜੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ,ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੌਰਾਨ ਅਕਾਲੀ ਦਲ ਅਮ੍ਰਿੰਤਸਰ ਦੇ ਆਗੂਆਂ ਕਾਫੀ ਦੇਰ ਤੱਕ ਟਰੈਫਿਕ ਵੀ ਜਾਮ ਰੱਖੀ।
PunjabKesari

ਮੋਗਾ (ਗੋਪੀ ਰਾਊਕੇ): ਮੋਗਾ ਦੇ ਕਸਬਾ ਕੋਟ ਈਸੇ ਖਾਂ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਦਲ ਖਾਲਸਾ ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ ਐੱਨ.ਆਰ.ਸੀ. ਦੇ ਵਿਰੋਧ 'ਚ ਬਾਜ਼ਾਰ ਬੰਦ ਕਰਵਾਇਆ ਜਾ ਰਿਹਾ ਹੈ। ਉੱਥੇ ਹੀ ਲੋਕਾਂ ਵਲੋਂ ਇਸ ਬੰਦ ਦਾ ਵਿਰੋਧ ਕੀਤਾ ਜਾ ਰਿਹਾ ਹੈ।

PunjabKesari

ਭਵਾਨੀਗੜ੍ਹ ( ਵਿਕਾਸ): ਨਾਗਰਿਕਤਾ ਸੋਧ ਐਕਟ ਅਤੇ ਕੇਂਦਰ ਸਰਕਾਰ ਦੇ ਹਿੰਦੂ ਰਾਸ਼ਟਰ ਏਜੰਡੇ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ (ਅ) ਅਤੇ ਦਲ ਖਾਲਸਾ ਵਲੋਂ 'ਪੰਜਾਬ ਬੰਦ' ਦੇ ਸੱਦੇ ਦਾ ਅਸਰ ਭਵਾਨੀਗੜ੍ਹ ਸ਼ਹਿਰ 'ਚ ਦੇਖਣ ਨੂੰ ਨਹੀਂ ਮਿਲਿਆ। ਸ਼ਨੀਵਾਰ ਨੂੰ ਸ਼ਹਿਰ 'ਚ ਬਾਜ਼ਾਰ ਆਮ ਦਿਨਾਂ ਵਾਂਗ ਖੁੱਲੇ ਰਹੇ ਅਤੇ ਚਹਿਲ ਪਹਿਲ ਵੀ ਆਮ ਵਾਂਗ ਰਹੀ। ਕੁਲ ਮਿਲਾ ਕੇ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੀ ਕਾਲ ਦਾ ਅਸਰ ਸ਼ਹਿਰ ਵਿੱਚ ਬਿਲਕੁੱਲ ਵੀ ਦੇਖਣ ਨੂੰ ਨਹੀਂ ਮਿਲਿਆ। ਇਸ ਦੇ ਨਾਲ ਹੀ ਮਾਛੀਵਾੜਾ 'ਚ ਵੀ ਪੰਜਾਬ ਬੰਦ ਦਾ ਕੋਈ ਅਸਰ ਦੇਖਣ ਨੂੰ ਨਹੀਂ ਮਿਲਿਆ ਅਤੇ ਰੋਜ਼ਾਨਾ ਦੀ ਤਰ੍ਹਾਂ ਬਾਜ਼ਾਰ ਖੁੱਲ੍ਹੇ ਦਿਖਾਈ ਦਿੱਤੇ।

PunjabKesari

 ਫਿਰੋਜ਼ਪੁਰ (ਸੰਨੀ ਚੋਪੜਾ): ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਸੀ.ਏ.ਏ. ਦੇ ਵਿਰੋਧ 'ਚ ਪੰਜਾਬ ਬੰਦ ਦੀ ਕਾਲ 'ਤੇ ਅੱਜ ਫਿਰੋਜ਼ਪੁਰ ਦੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਫਿਰੋਜ਼ਪੁਰ ਦੇ ਕਸਬਾ ਮੱਖੂ ਰੋਡ 'ਤੇ ਧਰਨਾ ਲਗਾਇਆ ਗਿਆ ਅਤੇ ਕੇਂਦਰ ਸਰਕਾਰ ਦੇ ਖਿਲਾਫ ਵੀ ਨਾਅਰੇਬਾਜ਼ੀ ਕੀਤੀ ਗਈ।

ਬਰਨਾਲਾ (ਵਿਵੇਕ ਸਿੰਧਵਾਨੀ) : ਨਾਗਰਿਕਤਾ ਸ਼ੋਧ ਕਾਨੂੰਨ ਦੇ ਖਿਲਾਫ ਅਕਾਲੀ ਦਲ ਅਮ੍ਰਿਤਸਰ ਵੱਲੋਂ ਬੁਲਾਏ ਗਏ ਭਾਰਤ ਬੰਦ ਦਾ ਜ਼ਿਲਾ ਬਰਨਾਲਾ ਵਿਚ ਮਿਲਿਆ ਜੁਲਿਆ ਅਸਰ ਵੇਖਣ ਨੂੰ ਮਿਲਿਆ। ਜ਼ਿਲਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਘੇੜਾ ਦੀ ਅਗਵਾਈ ਵਿਚ ਸਥਾਨ ਭਗਤ ਸਿੰਘ ਚੌਂਕ ਤੋਂ ਸ਼ਹਿਰ 'ਚੋਂ ਦੀ ਕਾਲੀਆਂ ਝੰਡੀਆਂ ਲੈਕੇ ਰੋਸ ਰੈਲੀ ਕੱਢੀ ਗਈ।


Shyna

Content Editor

Related News