ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
Monday, Jul 27, 2026 - 07:43 AM (IST)
ਜਲੰਧਰ (ਵਿਸ਼ੇਸ਼) - ਬਰਨਾਲਾ ’ਚ ਸਫ਼ਾਈ ਕਾਮਿਆਂ ’ਤੇ ਹੋਏ ਲਾਠੀਚਾਰਜ ਤੋਂ ਬਾਅਦ ਵਾਲਮੀਕਿ ਭਾਈਚਾਰੇ ’ਚ ਡੂੰਘੀ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ। ਇਸ ਲਾਠੀਚਾਰਜ ਦੇ ਵਿਰੋਧ ਵਿਚ ਪੂਰੇ ਪੰਜਾਬ ਵਿਚ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਕਾਰਨ ਜਲੰਧਰ ਦੇ ਵਾਲਮੀਕਿ ਸਮਾਜ ਨੇ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਸਮਾਜ ਦੇ ਨੁਮਾਇੰਦਿਆਂ ਨੇ 27 ਜੁਲਾਈ, ਯਾਨੀ ਅੱਜ (ਦਿਨ ਸੋਮਵਾਰ) ਨੂੰ ਪੂਰੇ ਪੰਜਾਬ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਅਤੇ ਸਾਰੇ ਵਰਗਾਂ ਨੂੰ ਇਸ ਦੌਰਾਨ ਸਹਿਯੋਗ ਦੀ ਅਪੀਲ ਕੀਤੀ ਹੈ।
ਪੜ੍ਹੋ ਇਹ ਵੀ - ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ, ਇਨ੍ਹਾਂ ਮੁਲਾਜ਼ਮਾਂ ਨੂੰ ਸਰਕਾਰ ਨੇ ਦਿੱਤੀ ਖੁਸ਼ਖ਼ਬਰੀ
ਭਗਵਾਨ ਵਾਲਮੀਕਿ ਆਸ਼ਰਮ ਸ਼ਕਤੀ ਨਗਰ ਜਲੰਧਰ ਦੇ ਚੇਅਰਮੈਨ ਵਿਪਨ ਸੱਭਰਵਾਲ ਨੇ ਕਿਹਾ ਕਿ ਬਰਨਾਲਾ ਦੀ ਘਟਨਾ ਨਾਲ ਸਮਾਜ ਵਿਚ ਭਾਰੀ ਨਾਰਾਜ਼ਗੀ ਹੈ ਅਤੇ ਇਸ ਦੇ ਵਿਰੋਧ ਵਿਚ ਸ਼ਾਂਤੀਪੂਰਨ ਤਰੀਕੇ ਨਾਲ ਪੰਜਾਬ ਬੰਦ ਰੱਖਿਆ ਜਾਵੇਗਾ। ਇਸ ਮੌਕੇ ਵਿਪਨ ਸੱਭਰਵਾਲ ਚੇਅਰਮੈਨ, ਹੈਪੀ ਸੋਂਧੀ, ਦੀਪਕ ਤੇਲੂ ਸਮੇਤ ਵਾਲਮੀਕਿ ਸਮਾਜ ਦੇ ਕਈ ਨੁਮਾਇੰਦੇ ਹਾਜ਼ਰ ਸਨ।
ਪੜ੍ਹੋ ਇਹ ਵੀ - 3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ ਪੂਰਾ ਮਾਮਲਾ
ਜਾਣੋ ਕੀ ਰਹੇਗਾ ਬੰਦ
ਸਮਾਜ ਦੇ ਨੁਮਾਇੰਦਿਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ 27 ਜੁਲਾਈ ਨੂੰ ਪੰਜਾਬ ਦੇ ਸਾਰੇ ਸਕੂਲ, ਕਾਲਜ ਅਤੇ ਹੋਰ ਵਿਦਿਅਕ ਸੰਸਥਾਵਾਂ ਬੰਦ ਰੱਖੀਆਂ ਜਾਣ, ਤਾਂ ਜੋ ਸਫਾਈ ਕਰਮਚਾਰੀਆਂ ਦੇ ਸਮਰਥਨ ਵਿਚ ਇਕਜੁੱਟਤਾ ਦਿਖਾਈ ਜਾ ਸਕੇ। ਇਸ ਦੌਰਾਨ ਸੜਕੀ ਆਵਾਜਾਈ ਵੀ ਬੰਦ ਰਹਿ ਸਕਦੀ ਹੈ। ਇਸ ਦੌਰਾਨ ਸਫ਼ਾਈ ਸੇਵਾਵਾਂ ਪੂਰੀ ਤਰ੍ਹਾਂ ਪ੍ਰਭਾਵਿਤ ਅਤੇ ਠੱਪ ਰਹਿਣਗੀਆਂ। ਇਸ ਦੌਰਾਨ ਉਨ੍ਹਾਂ ਆਮ ਜਨਤਾ, ਵਪਾਰਕ ਸੰਗਠਨਾਂ, ਸਮਾਜਿਕ ਸੰਸਥਾਵਾਂ ਅਤੇ ਵੱਖ-ਵੱਖ ਵਰਗਾਂ ਨੂੰ ਇਸ ਬੰਦ ਨੂੰ ਸਫਲ ਬਣਾਉਣ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਨ੍ਹਾਂ ਚੀਜ਼ਾਂ 'ਤੇ ਮਿਲੇਗੀ ਰਾਹਤ
ਇਸ ਦੌਰਾਨ ਮੈਡੀਕਲ ਸੇਵਾਵਾਂ ਲਈ ਛੋਟ, ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਨਾਲ ਹੀ ਸਿਹਤ ਸੰਬਧੀ ਸੇਵਾਵਾਂ ਨੂੰ ਲੈ ਕੇ ਡਾਕਟਰੀ ਦੁਕਾਨਾਂ ਵੀ ਖੁੱਲ੍ਹੀਆਂ ਰਹਿਣਗੀਆਂ, ਜਿਸ ਨਾਲ ਲੋਕਾਂ ਨੂੰ ਪਰੇਸ਼ਾਨੀ ਨਹੀਂ ਹੋਵੇਗੀ।
ਪੜ੍ਹੋ ਇਹ ਵੀ - ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਵਿਚਾਲੇ ਪੁੱਜਾ ਜ਼ੋਮੈਟੋ ਡਿਲੀਵਰੀ ਬੁਆਏ, ਲੋਕਾਂ ਨੇ ਪੁੱਛਿਆ-ਕਿਸ ਦਾ ਆਰਡਰ, ਫਿਰ..
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
