ਅਹਿਮ ਖ਼ਬਰ : ਪੰਜਾਬ ''ਚ ਸਰਕਾਰ ਜਿਸ ਮਰਜ਼ੀ ਪਾਰਟੀ ਦੀ ਬਣੇ, ਇਸ ਖੇਤਰ ਤੋਂ ਹੋਵੇਗਾ ਅਗਲਾ ''ਮੁੱਖ ਮੰਤਰੀ''
Tuesday, Feb 22, 2022 - 04:18 PM (IST)
ਲੁਧਿਆਣਾ (ਹਿਤੇਸ਼) : ਪੰਜਾਬ 'ਚ ਵਿਧਾਨ ਸਭਾ ਚੋਣਾਂ ਹੋਣ ਦੇ 48 ਘੰਟੇ ਤੋਂ ਜ਼ਿਆਦਾ ਦਾ ਸਮਾਂ ਬੀਤਣ ਮਗਰੋਂ ਵੀ ਇਹ ਸਾਫ਼ ਨਹੀਂ ਹੋ ਸਕਿਆ ਹੈ ਕਿ ਕਿਸ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਣ ਜਾ ਰਿਹਾ ਹੈ ਪਰ ਇਹ ਗੱਲ ਸਾਫ਼ ਹੈ ਕਿ ਮੌਜੂਦਾ ਸਮੇਂ ਦੌਰਾਨ ਚੋਣਾਂ ਲੜਨ ਵਾਲੀਆਂ ਮੁੱਖ ਪਾਰਟੀਆਂ 'ਚੋਂ ਸਰਕਾਰ ਜਿਸ ਦੀ ਮਰਜ਼ੀ ਬਣੇ, ਅਗਲਾ ਮੁੱਖ ਮੰਤਰੀ ਮਾਲਵਾ ਤੋਂ ਹੀ ਹੋਵੇਗਾ। ਇਸ ਦਾ ਕਾਰਨ ਇਹ ਹੈ ਕਿ ਪਿਛਲੇ 30 ਸਾਲਾਂ ਦੌਰਾਨ ਸਾਰੇ ਮੁੱਖ ਮੰਤਰੀ ਮਾਲਵਾ ਤੋਂ ਰਹੇ ਹਨ। ਹੁਣ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ ਸੀ. ਐੱਮ. ਚਿਹਰਾ ਬਣਾਏ ਗਏ ਭਗਵੰਤ ਮਾਨ ਵੀ ਮਾਲਵਾ 'ਚ ਆਉਂਦੇ ਹਨ। ਇਸੇ ਤਰ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਬੰਧ ਵੀ ਮਾਲਵਾ ਤੋਂ ਹੈ। ਇੱਥੇ ਤੱਕ ਕਿ ਚੋਣ ਪ੍ਰਚਾਰ ਦੇ ਆਖ਼ਰੀ ਦੌਰ 'ਚ ਭਾਜਪਾ ਵੱਲੋਂ ਸੀ. ਐੱਮ. ਦਾ ਉਮੀਦਵਾਰ ਐਲਾਨ ਕੀਤੇ ਗਏ ਕੈਪਟਨ ਅਮਰਿੰਦਰ ਸਿੰਘ ਵੀ ਮਾਲਵਾ ਨਾਲ ਹੀ ਸਬੰਧਿਤ ਹਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮ 72 ਘੰਟੇ ਦੀ ਹੜਤਾਲ 'ਤੇ, ਜਾਰੀ ਕੀਤੇ ਗਏ ਹੈਲਪਲਾਈਨ ਨੰਬਰ
ਇਹ ਹਨ ਮੁੱਖ ਮੰਤਰੀ ਚਿਹਰੇ
ਚਰਨਜੀਤ ਸਿੰਘ ਚੰਨੀ, ਭਗਵੰਤ ਮਾਨ, ਸੁਖਬੀਰ ਬਾਦਲ, ਕੈਪਟਨ ਅਮਰਿੰਦਰ ਸਿੰਘ
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ, 2024 ਤੱਕ ਸੂਬੇ 'ਚ ਰਹਿ ਸਕਦੀ ਹੈ 'ਅਸਥਿਰ ਸਰਕਾਰ'!
30 ਸਾਲਾਂ ਦੌਰਾਨ ਇਹ ਰਹੇ ਹਨ ਮੁੱਖ ਮੰਤਰੀ
ਬੇਅੰਤ ਸਿੰਘ, ਹਰਚਰਨ ਸਿੰਘ ਬਰਾੜ, ਰਾਜਿੰਦਰ ਕੌਰ ਭੱਠਲ, ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਚਰਨਜੀਤ ਸਿੰਘ ਚੰਨੀ
ਮੌਜੂਦਾ ਨਾਲ ਤਿੰਨ ਸਾਬਕਾ ਮੁੱਖ ਮੰਤਰੀਆਂ ਨੇ ਲੜੀਆਂ ਹਨ ਚੋਣਾਂ
ਜਿੱਥੇ ਤੱਕ ਮੁੱਖ ਮੰਤਰੀਆਂ ਦਾ ਸਵਾਲ ਹੈ, ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ 3 ਸਾਬਕਾ ਮੁੱਖ ਮੰਤਰੀਆਂ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਰਾਜਿੰਦਰ ਕੌਰ ਭੱਠਲ ਨੇ ਵੀ ਚੋਣਾਂ ਲੜੀਆਂ ਹਨ, ਜਦੋਂ ਕਿ ਬਾਦਲ ਅਤੇ ਭੱਠਲ ਤੋਂ ਇਲਾਵਾ ਬੇਅੰਤ ਸਿੰਘ, ਹਰਚਰਨ ਸਿੰਘ ਬਰਾੜ ਦੇ ਪਰਿਵਾਰ ਦੇ ਮੈਂਬਰ ਵੀ ਮੈਦਾਨ 'ਚ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ 'ਚ ਬਲੈਕ ਆਊਟ ਦਾ ਖ਼ਤਰਾ! ਕਈ ਸੈਕਟਰਾਂ 'ਚ ਗੁੱਲ ਹੋਈ ਬਿਜਲੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ