ਪੰਜਾਬ ਦੇ CM ਤੇ ਖੇਡ ਮੰਤਰੀ ਵੱਲੋਂ 'ਨਿਰਮਲਾ ਮਿਲਖਾ ਸਿੰਘ' ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Sunday, Jun 13, 2021 - 10:25 PM (IST)

ਪੰਜਾਬ ਦੇ CM ਤੇ ਖੇਡ ਮੰਤਰੀ ਵੱਲੋਂ 'ਨਿਰਮਲਾ ਮਿਲਖਾ ਸਿੰਘ' ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ- ਪੰਜਾਬ ਦੇ ਸੀ. ਐੱਮ ਕੈਪਟਨ ਅਮਰਿੰਦਰ ਸਿੰਘ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਉੱਡਣੇ ਸਿੱਖ ਮਿਲਖਾ ਸਿੰਘ ਦੀ ਧਰਮ ਪਤਨੀ ਨਿਰਮਲਾ ਮਿਲਖਾ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਾਲੀਬਾਲ ਦੀ ਖਿਡਾਰੀ ਰਹੀ ਨਿਰਮਲਾ ਮਿਲਖਾ ਸਿੰਘ ਕੋਰੋਨਾ ਪੀੜਤ ਹੋਣ ਤੋਂ ਬਾਅਦ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਦਾਖਲ ਸੀ, ਜਿਥੇ ਅੱਜ ਸ਼ਾਮ ਉਨ੍ਹਾਂ ਦੀ ਮੌਤ ਹੋ ਗਈ। ਮਿਲਖਾ ਸਿੰਘ ਵੀ ਕੋਰੋਨਾ ਤੋਂ ਪੀੜਤ ਪਾਏ ਜਾਣ 'ਤੇ ਪੀ.ਜੀ.ਆਈ. ਚੰਡੀਗੜ੍ਹ ਵਿੱਚ ਜ਼ੇਰੇ ਇਲਾਜ ਹਨ।

PunjabKesari

ਇਹ ਵੀ ਪੜ੍ਹੋ- ਮਹਾਨ ਦੌੜਾਕ ਮਿਲਖਾ ਸਿੰਘ ਦੀ ਪਤਨੀ ਦਾ ਕੋਰੋਨਾ ਕਾਰਨ ਦਿਹਾਂਤ

ਆਪਣੇ ਸੋਗ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਨਿਰਮਲਾ ਮਿਲਖਾ ਸਿੰਘ ਦੀ ਮੌਤ ਦੀ ਮੰਦਭਾਗੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਰਾਣਾ ਸੋਢੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿਚ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਲਈ ਪਰਿਵਾਰਕ ਮੈਂਬਰਾਂ ਅਤੇ ਸਕੇ ਸਬੰਧੀਆਂ ਨੂੰ ਬਲ ਅਤੇ ਵਿਛੜੀ ਰੂਹ ਨੂੰ ਸ਼ਾਂਤੀ ਅਤੇ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।

 


 


author

Bharat Thapa

Content Editor

Related News